11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਨਵਗਠਿਤ ਪਾਰਲੀਮਾਨੀ ਬੋਰਡ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ ਪੰਥ ਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਯੋਗ ਉਮੀਦਵਾਰਾਂ ਨੂੰ ਟਿਕਟਾਂ ਦੇਣ ਸੰਬੰਧੀ ਨਿਰਪੱਖਤਾ ਨਾਲ ਫ਼ੈਸਲੇ ਲਵਾਂਗੇ-ਬਾਪੂ ਤਰਸੇਮ ਸਿੰਘ, ਇਆਲੀ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਸੀਨੀਅਰ ਆਗੂ ਅਤੇ ਚੋਣਾਂ ਦੌਰਾਨ ਵਿਧਾਨ ਸਭਾ ਟਿਕਟਾਂ ਦੀ ਵੰਡ ਲਈ ਨਵਗਠਿਤ ਪਾਰਲੀਮਾਨੀ ਬੋਰਡ ਦੇ ਮੈਂਬਰ ਕਾਬਲ ਸਿੰਘ (ਕੋਆਰਡੀਨੇਟਰ), ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਾਰਟੀ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਲਈ ਅਰਦਾਸ ਕਰਨ ਪੁੱਜੇ। ਬਾਅਦ ਵਿਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਲੀਮਾਨੀ ਬੋਰਡ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੂਰੀ ਨਿਰਪੱਖਤਾ ਨਾਲ ਆਪਣੇ ਫ਼ੈਸਲੇ ਲਵੇਗਾ।

Ad Position 21
No active advertisement
ਅਜੀਤ ਡੈਸਕ 12-08-2026
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਸੀਨੀਅਰ ਆਗੂ ਅਤੇ ਚੋਣਾਂ ਦੌਰਾਨ ਵਿਧਾਨ ਸਭਾ ਟਿਕਟਾਂ ਦੀ ਵੰਡ ਲਈ ਨਵਗਠਿਤ ਪਾਰਲੀਮਾਨੀ ਬੋਰਡ ਦੇ ਮੈਂਬਰ ਕਾਬਲ ਸਿੰਘ (ਕੋਆਰਡੀਨੇਟਰ), ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਾਰਟੀ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਲਈ ਅਰਦਾਸ ਕਰਨ ਪੁੱਜੇ। ਬਾਅਦ ਵਿਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਲੀਮਾਨੀ ਬੋਰਡ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੂਰੀ ਨਿਰਪੱਖਤਾ ਨਾਲ ਆਪਣੇ ਫ਼ੈਸਲੇ ਲਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਪੰਥ, ਪੰਜਾਬ ਅਤੇ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪੰਥ, ਪੰਜਾਬ ਤੇ ਪੰਜਾਬੀਆਂ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਤੋਂ ਵੱਡੀਆਂ ਆਸਾਂ ਹਨ। ਬਾਪੂ ਤਰਸੇਮ ਸਿੰਘ ਅਤੇ ਇਆਲੀ ਨੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਿਆਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ਗਈ।ਇਸ ਮੌਕੇ ਸੀਨੀਅਰ ਪਾਰਟੀ ਆਗੂ ਭਾਈ ਅਮਰਜੀਤ ਸਿੰਘ ਵੰਨਚਿੜੀ, ਹਰਭਜਨ ਸਿੰਘ ਤੁੜ, ਭਾਈ ਰਜਿੰਦਰ ਸਿੰਘ (ਸਪੁੱਤਰ ਸ਼ਹੀਦ ਭਾਈ ਕੇਹਰ ਸਿੰਘ), ਪੁਰੂਰਾਜ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਚਾਚਾ ਸੁਖਚੈਨ ਸਿੰਘ, ਚਾਚਾ ਪਲਵਿੰਦਰ ਸਿੰਘ, ਇਕਬਾਲ ਸਿੰਘ ਸੰਧੂ, ਭਾਈ ਪ੍ਰਿਥੀਪਾਲ ਸਿੰਘ, ਸ਼ਮਸ਼ੇਰ ਸਿੰਘ ਪੱਧਰੀ, ਸੁਖਦੇਵ ਸਿੰਘ ਕਾਦੀਆਂ, ਅਮਨਦੀਪ ਸਿੰਘ ਡੱਡੂਆਣਾ, ਜਸਕਰਨ ਸਿੰਘ ਰਿਆੜ, ਸੁਖਬੀਰ ਸਿੰਘ ਚੀਮਾ, ਗੁਰਵਿੰਦਰ ਸਿੰਘ ਝੰਡੇਰ, ਦਲਜੀਤ ਸਿੰਘ ਮਿਆਦੀਆਂ, ਦਲਜੀਤ ਸਿੰਘ ਜਵੰਦਾ, ਡਾ: ਦਲਬੀਰ ਸਿੰਘ ਵੇਰਕਾ, ਬਿਕਰਮਜੀਤ ਸਿੰਘ ਕੋਟਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਵਾਹਲਾ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਮਰੀਕੀ 100 ਫ਼ੀਸਦੀ ਟੈਰਿਫ਼ ਦਾ ਬਾਸਮਤੀ ’ਤੇ ਅਸਰ ਸੀਮਤ ਹੋਰਮੁਜ਼-ਬਾਬ ਅਲ-ਮੰਦਬ ਖੁੱਲ੍ਹੇ ਤਾਂ ਬਰਾਮਦ ਮੁੜ ਫੜ ਸਕਦੀ ਹੈ...
Ad Position 24