11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੁਖਬੀਰ ਸਿੰਘ ਵਾਹਲਾ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਬਟਾਲਾ, 11 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਆਗੂ ਅਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ.

Ad Position 21
No active advertisement
ਅਜੀਤ ਡੈਸਕ 12-08-2026
ਬਟਾਲਾ, 11 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਆਗੂ ਅਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ. ਵਾਹਲਾ ਦੀ ਇਸ ਨਿਯੁਕਤੀ ’ਤੇ ਉਨ੍ਹਾਂ ਦੇ ਸਾਥੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸੁਖਬੀਰ ਸਿੰਘ ਵਾਹਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਜਥੇ. ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ ਅਤੇ ਲਖਬੀਰ ਸਿੰਘ ਲੋਧੀਨੰਗਲ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਪੀ ਗਈ ਹੈ, ਉਹ ਉਸ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮਨ ਪੂਰੀ ਤਰ੍ਹਾਂ ਭਰ ਚੁੱਕਾ ਹੈ ਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ਜਲ ਭੰਡਾਰ ਦੀ ਸਮਰੱਥਾ ਬਾਰੇ ਆਈ. ਆਈ. ਟੀ. ਰੂਪਨਗਰ ਦੀ ਜਾਂਚ ਨੇ ਖੋਲ੍ਹੇ ਨਵੇਂ ਤੱਥ ਡੈਮ ਦੀ ‘ਲਾਈਵ ਸਟੋਰੇਜ’... ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਨਵਗਠਿਤ ਪਾਰਲੀਮਾਨੀ ਬੋਰਡ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ ਪੰਥ ਤੇ...
Ad Position 24