ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
ਪਾਰਟੀ ‘ਨਰਮ ਖ਼ਿਆਲੀ’ ਵੀ ਹੈ ਅਤੇ ਪੰਥ ਤੇ ਪੰਜਾਬ ਦੇ ਹੱਕਾਂ ਪ੍ਰਤੀ ਚਿੰਤਤ ਵੀ-ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਲੀਡਰਸ਼ਿਪ ਵਲੋਂ ਪਾਰਟੀ ਦਾ ਪਹਿਲਾ ਸਥਾਪਨਾ ਦਿਵਸ ਅੱਜ ਪਾਰਟੀ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਪੰਥ, ਪੰਜਾਬ ਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਕੇ ਮਨਾਇਆ ਗਿਆ। ਇਸ ਅਰਦਾਸ ਸਮਾਗਮ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਰਨੈਲ ਸਿੰਘ ਪੀਰ ਮੁਹੰਮਦ, ਗੁਰਜੀਤ ਸਿੰਘ ਤਲਵੰਡੀ ਤੇ ਜਸਵੰਤ ਸਿੰਘ ਪੁੜੈਣ ਸਮੇਤ ਹੋਰ ਸੀਨੀਅਰ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਹੋਏ।
ਪ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ। ਤਸਵੀਰ : ਨਿਰਮਲ ਸਟੂਡੀਓ
12-08-2026
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਲੀਡਰਸ਼ਿਪ ਵਲੋਂ ਪਾਰਟੀ ਦਾ ਪਹਿਲਾ ਸਥਾਪਨਾ ਦਿਵਸ ਅੱਜ ਪਾਰਟੀ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਪੰਥ, ਪੰਜਾਬ ਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਕੇ ਮਨਾਇਆ ਗਿਆ। ਇਸ ਅਰਦਾਸ ਸਮਾਗਮ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਰਨੈਲ ਸਿੰਘ ਪੀਰ ਮੁਹੰਮਦ, ਗੁਰਜੀਤ ਸਿੰਘ ਤਲਵੰਡੀ ਤੇ ਜਸਵੰਤ ਸਿੰਘ ਪੁੜੈਣ ਸਮੇਤ ਹੋਰ ਸੀਨੀਅਰ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਹੋਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਫ਼ਲਾ ਲੈ ਕੇ ਤੁਰਿਆਂ ਇਕ ਸਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਖੇਤਰੀ ਪਾਰਟੀ ਵਜੋਂ 1920 ਵਿਚ ਹੋਂਦ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪਿਛਲੇ ਸਾਲ 11 ਅਗਸਤ ਨੂੰ ਪੁਨਰ ਸੁਰਜੀਤ ਕੀਤਾ ਗਿਆ ਸੀ, ਜੋ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਪੰਥਕ ਭਾਵਨਾ ਮੁਤਾਬਕ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਉਹ ਖੇਤਰੀ ਪਾਰਟੀ ਬਣਨ ਦਾ ਯਤਨ ਕਰ ਰਹੇ ਹਾਂ, ਜਿਹੜੀ ‘ਨਰਮ ਖ਼ਿਆਲੀ’ ਵੀ ਹੈ ਅਤੇ ਪੰਥ ਤੇ ਪੰਜਾਬ ਦੇ ਹੱਕਾਂ ਪ੍ਰਤੀ ਚਿੰਤਤ ਵੀ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਸਿਧਾਂਤਕ ਪੰਥਕ ਏਕਤਾ ਲਈ ਦਰਵਾਜ਼ੇ ਅੱਜ ਵੀ ਖੁੱਲ੍ਹੇ ਹਨ ਪਰ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਆਪਣੀ ਜ਼ਿੱਦ ਛੱਡ ਕੇ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਨਾਮਿਆਂ ਦੀ ਰੌਸ਼ਨੀ ਵਿਚ ਆ ਕੇ ਗੱਲਬਾਤ ਕਰਨ ਲਈ ਤਿਆਰ ਹੋਣ ਤਾਂ ਹੀ ਕੋਈ ਏਕਤਾ ਸੰਭਵ ਹੋ ਸਕਦੀ ਹੈ। ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਕਿਸੇ ਚੋਣ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਾਡਾ ਮਨੋਰਥ ਕੇਵਲ ਸੱਤਾ ਹਾਸਲ ਕਰਨਾ ਨਹੀਂ, ਪੰਜਾਬ ਅਤੇ ਪੰਥਕ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਂਅ ਜਨਤਕ ਕੀਤੇ ਜਾਣਗੇ। ‘ਆਪ’ ਸਰਕਾਰ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਲੋਂ ਇਸ ਦਾ ਰਾਜਸੀ ਲਾਹਾ ਲੈਣਾ ਚੰਗੀ ਗੱਲ ਨਹੀਂ। ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਸ ਦੇ ਪ੍ਰਸਾਰਨ ‘ਤੇ ਕਿਸੇ ਵੀ ਚੈਨਲ ਦਾ ਏਕਾਧਿਕਾਰ ਨਹੀਂ ਹੋਣਾ ਚਾਹੀਦਾ, ਬਲਕਿ ਹਰ ਚੈਨਲ ਨੂੰ ਅਧਿਕਾਰ ਮਿਲਣੇ ਚਾਹੀਦੇ ਹਨ, ਸ਼੍ਰੋਮਣੀ ਕਮੇਟੀ ਇਸ ਲਈ ਨਿਯਮ ਤੈਅ ਕਰੇ।ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਬਹੁਤ ਮਿਹਨਤ ਕੀਤੀ ਹੈ ਤੇ ਆਪਣਾ ਆਪਣਾ ਕੰਮ ਕਰ ਰਹੇ ਹਾਂ ਅਤੇ ਸੰਘਰਸ਼ ਵਿਚੋਂ ਲੰਘ ਰਹੇ ਹਾਂ, ਆਉਣ ਵਾਲੇ ਸਮੇਂ ਵਿਚ ਕਾਮਯਾਬੀ ਜਰੂਰ ਹਾਸਲ ਹੋਵੇਗੀ।ਅਰਦਾਸ ਸਮਾਗਮ ਤੇ ਇਕੱਤਰਤਾ ਵਿਚ ਸੀਨੀਅਰ ਪਾਰਟੀ ਆਗੂਆਂ ਤੋਂ ਇਲਾਵਾ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ, ਰਾਮਪਾਲ ਸਿੰਘ ਬਹਿਣੀਵਾਲ, ਜਸਵੰਤ ਸਿੰਘ ਪੁੜੈਣ, ਬੀਬੀ ਹਰਜੀਤ ਕੌਰ ਤਲਵੰਡੀ, ਅਜੈਪਾਲ ਸਿੰਘ ਮੀਰਾਂਕੋਟ, ਭੁਪਿੰਦਰ ਸਿੰਘ ਸ਼ੇਖੂਪੁਰ, ਭਜਨ ਸਿੰਘ ਸ਼ੇਰਗਿੱਲ, ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ, ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ, ਮਧੂਪਾਲ ਸਿੰਘ ਗੋਗਾ, ਦਲਜਿੰਦਰਬੀਰ ਸਿੰਘ ਵਿਰਕ, ਮਨਿੰਦਰ ਸਿੰਘ ਧੁੰਨਾ, ਹਰਜੀਤ ਸਿੰਘ ਪੁਰੇ ਵਾਲ, ਮਨਜੀਤ ਸਿੰਘ ਬੱਪੀਆਣਾ, ਦਵਿੰਦਰ ਸਿੰਘ ਸੋਢੀ, ਚਰਨਜੀਤ ਸਿੰਘ ਮਾਵੀ, ਤਾਰਾ ਸਿੰਘ ਘੁੜਿਆਣੀ, ਅਰਵਿੰਦਰ ਸਿੰਘ ਪੈਂਟਾ, ਦਰਸ਼ਨ ਸਿੰਘ ਕੰਸਾਲਾ, ਹਰਜਿੰਦਰ ਸਿੰਘ ਰਾਮਗੜ੍ਹ ਸੰਧਵਾਂ, ਬੀਬੀ ਸਿਮਰਜੀਤ ਕੌਰ ਸਿੱਧੂ, ਬੀਬੀ ਮਨਿੰਦਰ ਕੌਰ ਮੋਨਾ ਮੋਹਾਲੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।