13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ’ਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਹਾਈ ਕੋਰਟ ’ਚ ਸਰਕਾਰ ਨੇ 2 ਦਿਨਾਂ ’ਚ ਹੁਕਮ ਜਾਰੀ ਕਰਨ ਦਾ ਦਿੱਤਾ ਭਰੋਸਾ

ਬਠਿੰਡਾ, 12 ਅਗਸਤ (ਸੱਤਪਾਲ ਸਿੰਘ ਸਿਵੀਆਂ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀਆਂ ਘਰਾਂ ਤੋਂ ਦੂਰ-ਦੁਰਾਡੇ ਡਿਊਟੀ ’ਤੇ ਤਾਇਨਾਤ ਔਰਤ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਘੇਰੇ ਅੰਦਰ ਤਾਇਨਾਤ ਕਰਨ ਦੇ ਵਾਅਦੇ ਨੂੰ ਅਮਲੀਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਸਰਕਾਰ ਵਲੋਂ ਸੰਬੰਧਿਤ ਔਰਤ ਮੁਲਾਜ਼ਮਾਂ ਦਾ ਉਨ੍ਹਾਂ ਦੇ ਮਹਿਕਮਿਆਂ ਤੋਂ ਵੇਰਵਾ ਮੰਗਿਆ ਜਾ ਰਿਹਾ ਹੈ। ਸੂਬਾ ਸਰਕਾਰ ਨੇ ਇਹ ਪਹਿਲਕਦਮੀ ਪੰਜਾਬ ਸਿੱਖਿਆ ਵਿਭਾਗ ਤੋਂ ਕੀਤੀ ਹੈ, ਜਿਸ ਤਹਿਤ ਵਿਭਾਗ ਨੇ ਆਪਣੇ ਘਰਾਂ ਤੋਂ 40 ਕਿਲੋਮੀਟਰ ਤੋਂ ਵੱਧ ਦੂਰੀ ’ਤੇ ਡਿਊਟੀ ਨਿਭਾਅ ਰਹੀਆਂ ਗਰੁੱਪ-ਬੀ, ਸੀ ਅਤੇ ਡੀ ਦੀਆਂ ਔਰਤ ਮੁਲਾਜ਼ਮਾਂ ਦਾ ਵੇਰਵਾ ਇਕੱਠਾ ਕਰਕੇ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਖ਼ਾਲੀ ਅਸਾਮੀਆਂ ’ਤੇ ਤਾਇਨਾਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 13-08-2026
ਬਠਿੰਡਾ, 12 ਅਗਸਤ (ਸੱਤਪਾਲ ਸਿੰਘ ਸਿਵੀਆਂ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀਆਂ ਘਰਾਂ ਤੋਂ ਦੂਰ-ਦੁਰਾਡੇ ਡਿਊਟੀ ’ਤੇ ਤਾਇਨਾਤ ਔਰਤ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਘੇਰੇ ਅੰਦਰ ਤਾਇਨਾਤ ਕਰਨ ਦੇ ਵਾਅਦੇ ਨੂੰ ਅਮਲੀਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਸਰਕਾਰ ਵਲੋਂ ਸੰਬੰਧਿਤ ਔਰਤ ਮੁਲਾਜ਼ਮਾਂ ਦਾ ਉਨ੍ਹਾਂ ਦੇ ਮਹਿਕਮਿਆਂ ਤੋਂ ਵੇਰਵਾ ਮੰਗਿਆ ਜਾ ਰਿਹਾ ਹੈ। ਸੂਬਾ ਸਰਕਾਰ ਨੇ ਇਹ ਪਹਿਲਕਦਮੀ ਪੰਜਾਬ ਸਿੱਖਿਆ ਵਿਭਾਗ ਤੋਂ ਕੀਤੀ ਹੈ, ਜਿਸ ਤਹਿਤ ਵਿਭਾਗ ਨੇ ਆਪਣੇ ਘਰਾਂ ਤੋਂ 40 ਕਿਲੋਮੀਟਰ ਤੋਂ ਵੱਧ ਦੂਰੀ ’ਤੇ ਡਿਊਟੀ ਨਿਭਾਅ ਰਹੀਆਂ ਗਰੁੱਪ-ਬੀ, ਸੀ ਅਤੇ ਡੀ ਦੀਆਂ ਔਰਤ ਮੁਲਾਜ਼ਮਾਂ ਦਾ ਵੇਰਵਾ ਇਕੱਠਾ ਕਰਕੇ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਖ਼ਾਲੀ ਅਸਾਮੀਆਂ ’ਤੇ ਤਾਇਨਾਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਸੰਬੰਧੀ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈ.ਸਿ.) ਨੂੰ ਵਿਸ਼ੇਸ਼ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਔਰਤ ਕਰਮਚਾਰੀਆਂ ਦੀ ਮੌਜੂਦਾ ਤਾਇਨਾਤੀ ਅਤੇ ਵੱਖ-ਵੱਖ ਥਾਵਾਂ ’ਤੇ ਖ਼ਾਲੀ ਪਈਆਂ ਅਸਾਮੀਆਂ ਦੀ ਪ੍ਰਸ਼ਾਸਨਿਕ ਪੱਖੋਂ ਤੁਲਨਾਤਮਿਕ ਰਿਪੋਰਟ ਤਿਆਰ ਕਰਨ ਅਤੇ ਇਸ ਨੂੰ ਤੈਅ ਸਮੇਂ ਅੰਦਰ ਭੇਜਿਆ ਜਾਵੇ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਦੂਰ-ਦੁਰਾਡੇ ਦੇ ਖੇਤਰਾਂ ਵਿਚ ਰੋਜ਼ਾਨਾ ਲੰਬਾ ਸਫ਼ਰ ਤੈਅ ਕਰਕੇ ਡਿਊਟੀ ’ਤੇ ਜਾਣ ਵਾਲੀਆਂ ਔਰਤ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨੂੰ ਸਰਕਾਰ ਦਾ ਇਕ ਸੁਖਾਵਾਂ ਅਤੇ ਮੁਲਾਜ਼ਮ-ਪੱਖੀ ਕਦਮ ਮੰਨਿਆ ਜਾ ਰਿਹਾ ਹੈ, ਕਿਉਂਕਿ ਬਦਲੀ ਸੰਭਵ ਨਾ ਹੋਣ ਕਰਕੇ ਹਜ਼ਾਰਾਂ ਮੁਲਾਜ਼ਮ ਸਾਲਾਂ ਤੋਂ ਆਪਣੇ ਘਰਾਂ/ਬੱਚਿਆਂ ਤੋਂ ਦੂਰ-ਦੁਰਾਡੇ ਡਿਊਟੀ ਨਿਭਾਅ ਰਹੇ ਹਨ, ਜੋ ਹਫ਼ਤਾ ਜਾਂ ਮਹੀਨਾਵਾਰੀ ਘਰ ਵਾਪਸੀ ਕਰਦੇ ਹਨ, ਖ਼ਾਸਕਰ ਔਰਤ ਮੁਲਾਜ਼ਮਾਂ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਇਨ੍ਹਾਂ ਨਵੇਂ ਰਾਹਤ ਭਰੇ ਨਿਯਮਾਂ ਦਾ ਆਉਣ ਵਾਲੇ ਦਿਨਾਂ ਅੰਦਰ ਸੂਬੇ ਦੇ ਸਾਰੇ ਮਹਿਕਮਿਆਂ ’ਚ ਅਮਲ ਦੇਖਣ ਨੂੰ ਮਿਲ ਸਕਦਾ ਹੈ, ਜਿਸ ਨਾਲ ਸਮੂਹ ਵਿਭਾਗਾਂ ’ਚ ਆਪਣੇ ਘਰਾਂ ਤੋਂ 40 ਕਿਲੋਮੀਟਰ ਦੇ ਘੇਰੇ ਤੋਂ ਵੱਧ ਦੂਰੀ ’ਤੇ ਡਿਊਟੀ ’ਤੇ ਤਾਇਨਾਤ ਔਰਤ ਮੁਲਾਜ਼ਮਾਂ ਦੀ ਆਪਣੇ ਘਰਾਂ ਦੇ ਨੇੜੇ ਤਾਇਨਾਤੀ ਸੰਭਵ ਹੋ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਵਿਰੋਧ ਪ੍ਰਦਰਸ਼ਨਾਂ ਨਾਲ ਜ਼ਰੂਰੀ ਸੇਵਾਵਾਂ ’ ਚ ਅੜਿੱਕਾ ਪੈਣ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਸੀ . ਜੇ . ਪੀ . ਨਾਲ ਜੁੜੀਆਂ ਗਤੀਵਿਧੀਆਂ ਦੀ ਸੀ . ਬੀ . ਆਈ. ਜਾਂਚ ਦੀ ਮੰਗ ਸੰਬੰਧੀ ਪਟੀਸ਼ਨ ’ ਤੇ ਕੇ...
Ad Position 24