ਸ਼ਵੇਤ ਮਲਿਕ ਵਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ
ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਜਸ਼ੈਲੀ ਅਤੇ ਨੀਤੀਆਂ ਨੂੰ ਲੈ ਕੇ ਵਿਗੜਦੀ ਕਾਨੂੰਨ ਵਿਵਸਥਾ,ਵਧਦਾ ਕਰਜ਼ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਵਰਗੇ ਮੁੱਦਿਆਂ ਬਾਰੇ ਜਾਣੂ ਕਰਵਾਇਆ।
ਭ
ਭਾਜਵਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਦੌਰਾਨ ਸ਼ਵੇਤ ਮਲਿਕ।
13-08-2026
ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਜਸ਼ੈਲੀ ਅਤੇ ਨੀਤੀਆਂ ਨੂੰ ਲੈ ਕੇ ਵਿਗੜਦੀ ਕਾਨੂੰਨ ਵਿਵਸਥਾ,ਵਧਦਾ ਕਰਜ਼ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਵਰਗੇ ਮੁੱਦਿਆਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਖ਼ਿਲਾਫ਼ ਜਨਤਾ ਦਾ ਵੱਧਦਾ ਗ਼ੁੱਸਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨ ਸੁਧਾਰ ਨੀਤੀਆਂ ਨਾਲ ਭਾਜਪਾ ਦਾ ਵੱਧਦਾ ਜਨ ਆਧਾਰ ਅਤੇ ਪੰਜਾਬ ਦੀ ਰਾਜਨੀਤਕ ਪਰਿਸਥਿਤੀਆਂ ਬਾਰੇ ਵੀ ਕੌਮੀ ਪ੍ਰਧਾਨ ਨੂੰ ਜਾਣੂ ਕਰਵਾਇਆ। ਕਾਂਗਰਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਮੁੱਦੇ ਭੁੱਲ ਚੁੱਕੀ ਹੈ ਅਤੇ ਉਸ ਦੇ ਆਗੂ ਆਪਸ ਵਿਚ ਹੀ ਉਲਝ ਰਹੇ ਹਨ।