ਕਰਜ਼ੇ ਹੇਠ ਦੱਬੇ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ
ਸੁਨਾਮ ਊਧਮ ਸਿੰਘ ਵਾਲਾ,12 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪਿੰਡ ਸੰਗਤੀਵਾਲਾ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਨੌਜਵਾਨ ਕਿਸਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖ਼ਬਰ ਹੈ। ਪੁਲਿਸ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਜੱਗਾ ਸਿੰਘ (32) ਪੁੱਤਰ ਪਾਲ ਸਿੰਘ ਪਿੰਡ ਸੰਗਤੀਵਾਲਾ ਇਕ ਛੋਟਾ ਕਿਸਾਨ ਸੀ, ਜੋ ਆਪਣੀ ਸਿਰਫ ਦੋ ਏਕੜ ਜ਼ਮੀਨ ਸਮੇਤ ਠੇਕੇ ’ਤੇ ਹੋਰ ਜ਼ਮੀਨ ਲੈ ਕੇ ਆਪਣਾ ਪਰਿਵਾਰ ਪਾਲ ਰਿਹਾ ਸੀ, ਜਿਸ ਦੇ ਸਿਰ ’ਤੇ ਸਰਕਾਰੀ ਅਤੇ ਗੈਰ-ਸਰਕਾਰੀ ਕਰੀਬ ਪੰਜ ਲੱਖ ਰੁਪਏ ਕਰਜਾ ਵੀ ਸੀ।
ਸੁਨਾਮ ਊਧਮ ਸਿੰਘ ਵਾਲਾ,12 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪਿੰਡ ਸੰਗਤੀਵਾਲਾ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਨੌਜਵਾਨ ਕਿਸਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖ਼ਬਰ ਹੈ। ਪੁਲਿਸ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਜੱਗਾ ਸਿੰਘ (32) ਪੁੱਤਰ ਪਾਲ ਸਿੰਘ ਪਿੰਡ ਸੰਗਤੀਵਾਲਾ ਇਕ ਛੋਟਾ ਕਿਸਾਨ ਸੀ, ਜੋ ਆਪਣੀ ਸਿਰਫ ਦੋ ਏਕੜ ਜ਼ਮੀਨ ਸਮੇਤ ਠੇਕੇ ’ਤੇ ਹੋਰ ਜ਼ਮੀਨ ਲੈ ਕੇ ਆਪਣਾ ਪਰਿਵਾਰ ਪਾਲ ਰਿਹਾ ਸੀ, ਜਿਸ ਦੇ ਸਿਰ ’ਤੇ ਸਰਕਾਰੀ ਅਤੇ ਗੈਰ-ਸਰਕਾਰੀ ਕਰੀਬ ਪੰਜ ਲੱਖ ਰੁਪਏ ਕਰਜਾ ਵੀ ਸੀ। ਹਰ ਵਾਰ ਫਸਲ ਦਾ ਝਾੜ ਘੱਟਣ ਕਾਰਨ ਉਹ ਹੁਣ ਕਰਜਾ ਮੋੜਨ ਤੋਂ ਅਸਮਰੱਥ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।ਇਸੇ ਤਹਿਤ ਕਿਸਾਨ ਜੱਗਾ ਸਿੰਘ ਨੇ ਬੀਤੀ 9 ਅਗਸਤ ਨੂੰ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਪਤਾ ਲੱਗਣ ’ਤੇ ਪਰਿਵਾਰ ਵਲੋਂ ਉਸ ਨੂੰ ਇਲਾਜ ਲਈ ਤੁਰੰਤ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ ’ਤੇ ਬੀ.ਐਨ.ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।ਸੰਗਤੀਵਾਲਾ ਦੇ ਸਾਬਕਾ ਸਰਪੰਚ ਜਥੇਦਾਰ ਰਘਵੀਰ ਸਿੰਘ ਅਤੇ ਅਕਾਲੀ ਆਗੂ ਦਰਸ਼ਨ ਸਿੰਘ ਸੰਗਤੀਵਾਲਾ ਨੇ ਕਿਹਾ ਕਿ ਮ੍ਰਿਤਕ ਜੱਗਾ ਸਿੰਘ ਆਪਣੇ ਪਿੱਛੇ ਆਪਣੀ ਵਿਧਵਾ ਮਾਂ ਅਤੇ ਪਤਨੀ ਤੋਂ ਇਲਾਵਾ ਚਾਰ ਸਾਲ ਦੀ ਇਕ ਬੇਟੀ ਤੇ ਡੇਢ ਕੁ ਸਾਲ ਦਾ ਬੇਟਾ ਛੱਡ ਗਿਆ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਯੋਗ ਮੁਆਵਜੇ ਦੀ ਮੰਗ ਕੀਤੀ।