13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

13 ਤੇ 14 ਨੂੰ ਸਰਹੱਦ ਦੇ ਆਰ-ਪਾਰ ਜਗਾਈਆਂ ਜਾਣਗੀਆਂ ਮੁਹੱਬਤ ਦੀਆਂ ਮੋਮਬੱਤੀਆਂ

ਜਲੰਧਰ, 12 ਅਗਸਤ (ਐੱਮ. ਐੱਸ.

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਤਨਾਮ ਸਿੰਘ ਮਾਣਕ, ਨਾਲ ਰਮੇਸ਼ ਯਾਦਵ, ਸੁਰਜੀਤ ਜੱਜ, ਦਿਲਬਾਗ ਸਿੰਘ, ਹਰੀਸ਼ ਸਾਬਰੀ ਤੇ ਐਡਵੋਕੇਟ ਮਨਮੋਹਨ ਸਿੰਘ। ਤਸਵੀਰ : ਜੀ.ਪੀ. ਸਿੰਘ 13-08-2026
ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)-ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰੀਸਰਚ ਅਕਾਦਮੀ, ਸਾਫ਼ਮਾ, ਪਾਕਿਸਤਾਨ ਪੀਪਲਜ਼ ਫੋਰਮ ਫਾਰ ਪੀਸ ਐਂਡ ਡੈਮੋਕ੍ਰੇਸੀ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ 31ਵੇਂ ਹਿੰਦ-ਪਾਕਿ ਦੋਸਤੀ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਫੋਕਲੋਰ ਰੀਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਤੇ ਚੇਅਰਮੈਨ ਸੁਰਜੀਤ ਜੱਜ ਨੇ ਜਾਣਕਾਰੀ ਦਿੱਤੀ ਕਿ 14 ਅਗਸਤ ਨੂੰ ਸਵੇਰੇ 10.30 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ’ਚ ‘ਭਾਰਤ-ਪਾਕਿਸਤਾਨ ਸੰਬੰਧ, ਸਮੱਸਿਆਵਾਂ ਤੇ ਸੰਭਾਵਨਾਵਾਂ’ ਵਿਸ਼ੇ ’ਤੇ ਸੈਮੀਨਾਰ ਹੋਵੇਗਾ, ਜਿਸ ਨੂੰ ਸਨੀਅਰ ਪੱਤਰਕਾਰ ਤੇ ਬੁੱਧੀਜੀਵੀ ਜਤਿਨ ਦਿਸਾਈ, ਡਾ. ਸੁੱਚਾ ਸਿੰਘ ਗਿੱਲ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਸੰਦੀਪ ਪਾਂਡੇ, ਰਾਮ ਮੋਹਨ ਰਾਏ, ਸ਼ੁਭਾਅ ਸ਼ਮੀਮ, ਸੁਨੀਲਮ, ਪ੍ਰੋ. ਬਾਵਾ ਸਿੰਘ ਤੇ ਡਾ. ਕੁਲਦੀਪ ਸਿੰਘ ਸੰਬੋਧਨ ਕਰਨਗੇ। ਇਸ ਤੋਂ ਬਾਅਦ ਰਾਤ 12 ਵਜੇ ਅਟਾਰੀ-ਵਾਹਗਾ ਸਰਹੱਦ ’ਤੇ ਮੋਮਬੱਤੀਆਂ ਜਗਾ ਕੇ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਨੂੰ ਅਮਨ ਤੇ ਦੋਸਤੀ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਤਰ੍ਹਾਂ ਪਾਕਿਸਤਾਨ ਵਾਲੇ ਪਾਸੇ ਲਾਹੌਰ ’ਚ ਸਾਊਥ ਏਸ਼ੀਆ ਫਰੀ ਮੀਡੀਆ ਵਲੋਂ 13 ਅਗਸਤ ਨੂੰ ਸ਼ਾਮ 6.30 ਤੋਂ 8.30 ਵਜੇ ਤੱਕ ‘ਸ਼ਾਂਤੀ ਨੂੰ ਇਕ ਮੌਕਾ ਹੋਰ ਦਿਓ’ ਵਿਸ਼ੇ ’ਤੇ ਸੈਮੀਨਾਰ ਹੋਵੇਗਾ ਅਤੇ ਇਸ ਤੋਂ ਬਾਅਦ ਰਾਤ 12.15 ਵਜੇ ਵਾਹਗਾ-ਅਟਾਰੀ ਸਰਹੱਦ ’ਤੇ ਮੋਮਬੱਤੀਆਂ ਜਗਾਈਆਂ ਜਾਣਗੀਆਂ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੁਆਬਾ ਦੇ ਉਪ ਪ੍ਰਧਾਨ ਐਡਵੋਕੇਟ ਮਨਮੋਹਨ ਸਿੰਘ ਤੇ ਫੋਕਲੋਰ ਰੀਸਰਚ ਅਕਾਦਮੀ ਦੇ ਸਰਗਰਮ ਕਾਰਕੂਨ ਦਿਲਬਾਗ ਸਿੰਘ ਅਤੇ ਹਰੀਸ਼ ਸਾਬਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੀ ਊਰਜਾ ਨੂੰ ਹੁਨਰ ਤੇ ਉੱਦਮਤਾ ਨਾਲ ਜੋੜ ਕੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਈਏ-ਕੇਵਲ ਸਿੰਘ ਢਿੱਲੋਂ ਸੂਬੇ ’ਚ... ਅਗਲੀ ਖ਼ਬਰ ਸੀ.ਜੇ.ਪੀ. ਜੰਤਰ-ਮੰਤਰ ਦਾ ਸੀਜ਼ਨ 2 ਬਹੁਤ ਜਲਦੀ ਸ਼ੁਰੂ ਹੋਵੇਗਾ-ਦਿਪਕੇ
Ad Position 24