13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨੌਜਵਾਨਾਂ ਦੀ ਊਰਜਾ ਨੂੰ ਹੁਨਰ ਤੇ ਉੱਦਮਤਾ ਨਾਲ ਜੋੜ ਕੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਈਏ-ਕੇਵਲ ਸਿੰਘ ਢਿੱਲੋਂ ਸੂਬੇ ’ਚ 31 ਹਜ਼ਾਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ

ਚੰਡੀਗੜ੍ਹ, 12 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਦੇਸ਼ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੀ ਸਭ ਤੋਂ ਵੱਡੀ ਤਾਕਤ ਨੌਜਵਾਨ ਸ਼ਕਤੀ ਹੈ। ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਵਰਤਮਾਨ ਦੀ ਉਹ ਤਾਕਤ ਹਨ, ਜੋ ਭਾਰਤ ਦੇ ਆਉਣ ਵਾਲੇ ਭਵਿੱਖ ਦੀ ਦਿਸ਼ਾ ਤੈਅ ਕਰ ਰਹੇ ਹਨ।

Ad Position 21
No active advertisement
ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ। ਤਸਵੀਰ : ਗੁਰਿੰਦਰ ਸਿੰਘ 13-08-2026
ਚੰਡੀਗੜ੍ਹ, 12 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਦੇਸ਼ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੀ ਸਭ ਤੋਂ ਵੱਡੀ ਤਾਕਤ ਨੌਜਵਾਨ ਸ਼ਕਤੀ ਹੈ। ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਵਰਤਮਾਨ ਦੀ ਉਹ ਤਾਕਤ ਹਨ, ਜੋ ਭਾਰਤ ਦੇ ਆਉਣ ਵਾਲੇ ਭਵਿੱਖ ਦੀ ਦਿਸ਼ਾ ਤੈਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਹੁਨਰ, ਨਵੀਨਤਾ ਅਤੇ ਉੱਦਮਤਾ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਰਾਸ਼ਟਰ ਨਿਰਮਾਣ ਲਈ ਵਰਤਿਆ ਜਾ ਸਕਦਾ ਹੈ।ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਸਿੱਖਿਆ ਨੌਜਵਾਨਾਂ ਨੂੰ ਗਿਆਨ ਪ੍ਰਦਾਨ ਕਰਦੀ ਹੈ, ਜਦਕਿ ਵਿਹਾਰਕ ਹੁਨਰ ਉਨ੍ਹਾਂ ਨੂੰ ਅਸਲ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਉਂਦੇ ਹਨ। ਇਸ ਲਈ ਪੰਜਾਬ ਦੇ ਨੌਜਵਾਨਾਂ ਨੂੰ ਰਵਾਇਤੀ ਨੌਕਰੀਆਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਉੱਦਮਤਾ, ਸਟਾਰਟਅੱਪ, ਨਵੀਨਤਾ ਅਤੇ ਸਵੈ-ਰੁਜ਼ਗਾਰ ਦੇ ਖੇਤਰਾਂ ਨਾਲ ਜੋੜਨ ਦੀ ਲੋੜ ਹੈ। ਇਸ ਮੌਕੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ‘ ਬਰਥ ਟੂਰਿਜ਼ਮ’ ਵਿਰੁੱਧ ਸਖ਼ਤੀ ਦੌਰਾਨ ਅਮਰੀਕਾ ਨੇ ਪਿਛਲੇ ਮਹੀਨੇ 600 ਵੀਜ਼ੇ ਰੱਦ ਕੀਤੇ-ਰੂਬੀਓ ਅਗਲੀ ਖ਼ਬਰ 13 ਤੇ 14 ਨੂੰ ਸਰਹੱਦ ਦੇ ਆਰ-ਪਾਰ ਜਗਾਈਆਂ ਜਾਣਗੀਆਂ ਮੁਹੱਬਤ ਦੀਆਂ ਮੋਮਬੱਤੀਆਂ
Ad Position 24