13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੁੱਖ ਸਕੱਤਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਸੰਬੰਧੀ ਮੀਟਿੰਗ

ਚੰਡੀਗੜ੍ਹ, 12 ਅਗਸਤ (ਵਿਕਰਮਜੀਤ ਸਿੰਘ ਮਾਨ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਜ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਕੇ.

Ad Position 21
No active advertisement
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮੰਗ ਪੱਤਰ ਦਿੰਦੇ ਹੋਏ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਮਨਜੀਤ ਸਿੰਘ ਵਿਰਕ, ਕਮਲਦੀਪ ਸਿੰਘ ਗਿੱਲ, ਪ੍ਰਕਾਸ਼ ਧਾਲੀਵਾਲ ਤੇ ਹੋਰ ਆਗੂ। ਅਜੀਤ ਤਸਵੀਰ 13-08-2026
ਚੰਡੀਗੜ੍ਹ, 12 ਅਗਸਤ (ਵਿਕਰਮਜੀਤ ਸਿੰਘ ਮਾਨ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਜ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੁੱਖ ਵਿਸ਼ੇਸ਼ ਸਕੱਤਰ ਰਾਜ਼ੀ ਪੀ ਸ੍ਰੀਵਾਸਤਵ, ਰਾਜਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਿਲ ਹੋਏ।ਇਸ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਬਣੀ ਜਥੇਬੰਦੀ ਦੇ ਆਗੂਆਂ ਦੇ ਵਫ਼ਦ ਵਲੋਂ ਮੁੱਖ ਸਕੱਤਰ ਕੇ. ਏ. ਪੀ ਸਿਨਹਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਵੀ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਨਜ਼ਰਅੰਦਾਜ਼ ਕੀਤੀਆਂ ਜਾ ਰਹੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਨ ਦੀ ਜ਼ੋਰਦਾਰ ਮੰਗ ਜਥੇਬੰਦੀ ਵਲੋਂ ਕੀਤੀ ਗਈ ਹੈ। ਜਥੇਬੰਦੀ ਦੇ ਵਫ਼ਦ ਵਿਚ ਸ਼ਾਮਿਲ ਆਗੂਆਂ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਮਨਜੀਤ ਸਿੰਘ ਵਿਰਕ, ਕਮਲਦੀਪ ਸਿੰਘ ਗਿੱਲ ਅਤੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ ਨੇ ਮੁੱਖ ਸਕੱਤਰ ਨੂੰ ਆਜ਼ਾਦੀ ਘੁਲਾਟੀਆਂ ਦੀ ਚੋਥੀ ਪੀੜ੍ਹੀ ਨੂੰ ਕਾਨੂੰਨੀ ਵਾਰਿਸਾਂ ਵਿਚ ਸ਼ਾਮਿਲ ਕਰਨ, ਬੇਰੁਜ਼ਗਾਰ ਵਿਆਹੇ ਪੁੱਤਰ ਪੁੱਤਰੀ ਨੂੰ ਪੈਨਸ਼ਨ ਸ ਕੀਮ ਵਿਚ ਸ਼ਾਮਿਲ ਕਰਨ, ਬਿਜਲੀ ਸਹੂਲਤ ਸਨਮਾਨ ਵਜੋਂ ਦੇਣ, ਸਕੂਲਾਂ ਦੇ ਨਾਮ ਰੱਖਣ ਦੀ ਪ੍ਰਕਿਰਿਆ ਨੂੰ ਸਰਲ ਕਰਨ, ਸਾਰੇ ਮਹਿਕਮਿਆਂ ਵਿਚ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਦੀ ਮੰਗ ਸਬੰਧੀ ਜਾਣੂੰ ਕਰਵਾਇਆ ਗਿਆ। ਵਫ਼ਦ ’ਚ ਸ਼ਾਮਿਲ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ 15 ਅਗਸਤ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ 27, 28 ਤੇ 29 ਅਗਸਤ ਨੂੰ ਅਗਲੀ ਖ਼ਬਰ 27 ਸਾਲ ਬਾਅਦ ਲੱਗੇ ਗ੍ਰਹਿਣ ਦੌਰਾਨ 90 ਫੀਸਦੀ ਸੂਰਜ ਢਕਿਆ
Ad Position 24