13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ 27, 28 ਤੇ 29 ਅਗਸਤ ਨੂੰ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਵਿਸ਼ਵ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ‘ਰੱਖੜ ਪੁੰਨਿਆਂ’ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਮਿਤੀ 27, 28 ਤੇ 29 ਅਗਸਤ ਨੂੰ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸ਼੍ਰੋਮਣੀ ਕਿਮੇਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਮੇਲੇ ਸੰਬੰਧੀ ਇਸ਼ਤਿਹਾਰ ਪ੍ਰੋਗਰਾਮ ਜਾਰੀ ਕੀਤਾ।

Ad Position 21
No active advertisement
ਸਾਲਾਨਾ ਜੋੜ ਮੇਲੇ ਸੰਬੰਧੀ ਇਸ਼ਤਿਹਾਰ ਪ੍ਰੋਗਰਾਮ ਜਾਰੀ ਕਰਦੇ ਹੋਏ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ । ਨਾਲ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸੁਖਵਿੰਦਰ ਸਿੰਘ ਬੁਤਾਲਾ, ਪ੍ਰਿੰ. ਦਿਲਬਾਗ ਸਿੰਘ ਮਾਨ ਤੇ ਹੋਰ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 13-08-2026
ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਵਿਸ਼ਵ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ‘ਰੱਖੜ ਪੁੰਨਿਆਂ’ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਮਿਤੀ 27, 28 ਤੇ 29 ਅਗਸਤ ਨੂੰ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸ਼੍ਰੋਮਣੀ ਕਿਮੇਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਮੇਲੇ ਸੰਬੰਧੀ ਇਸ਼ਤਿਹਾਰ ਪ੍ਰੋਗਰਾਮ ਜਾਰੀ ਕੀਤਾ। 26 ਅਗਸਤ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਮਿਤੀ 28 ਅਗਸਤ ਨੂੰ ਸਵੇਰੇ 9.30 ਵਜੇ ਪੈਣਗੇ । 27 ਤੋਂ 29 ਅਗਸਤ ਤੱਕ ਤਿੰਨੋਂ ਦਿਨ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ-ਢਾਡੀ-ਪ੍ਰਚਾਰਕ ਅਤੇ ਕਵੀਸ਼ਰੀ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । 30 ਅਗਸਤ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ । ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਮੁੱਖ ਰੱਖਦਿਆਂ ਆਵਾਜਾਈ ਦੇ ਪ੍ਰਬੰਧਾਂ, ਰਿਹਾਇਸ਼, ਪੀਣ ਵਾਲੇ ਪਾਣੀ ਅਤੇ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ । ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪ੍ਰਿੰ: ਦਿਲਬਾਗ ਸਿੰਘ ਮਾਨ, ਦਿਲਬਾਗ ਸਿੰਘ ਤਰਨ ਤਾਰਨ, ਪ੍ਰਤਾਪ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਹੈੱਡ ਗ੍ਰੰਥੀ ਗਿ: ਹਰਦੇਵ ਸਿੰਘ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਸਰਬਜੀਤ ਸਿੰਘ ਜਲਾਲ ਉਸਮਾ, ਗੁਰਵਿੰਦਰ ਸਿੰਘ ਕਾਲੇਕੇ, ਨਿਰਮਲ ਸਿੰਘ ਸਟੋਰ ਕੀਪਰ, ਨਿਰੰਜਣ ਸਿੰਘ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਸੁਖਜੀਤ ਸਿੰਘ ਦੌਲ ਨੰਗਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਦੋ ਭਰਾਵਾਂ ਨੇ ਆਧੁਨਿਕ ਤਕਨੀਕ ਤੇ ਬਾਗ਼ਬਾਨੀ ਰਾਹੀਂ ਬਦਲੀ ਖੇਤੀ ਦੀ ਤਸਵੀਰ ਅਪਣਾ ਬਰਾਂਡ ਬਣਾ ਕੇ ਫਲਾਂ ਤੇ ਸਬਜ਼ੀਆਂ ਦੀ ਮ... ਅਗਲੀ ਖ਼ਬਰ ਮੁੱਖ ਸਕੱਤਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਸੰਬੰਧੀ ਮੀਟਿੰਗ
Ad Position 24