14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬ ਦੇ ਬੀਜ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ, ਹਾਈ ਕੋਰਟ ਵਲੋਂ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਸਾਹਮਣੇ ਆਏ ਕਥਿਤ ਬੀਜ ਘੁਟਾਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ.

Ad Position 21
No active advertisement
ਅਜੀਤ ਡੈਸਕ 14-08-2026
ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਸਾਹਮਣੇ ਆਏ ਕਥਿਤ ਬੀਜ ਘੁਟਾਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਸਮੇਤ ਸਾਰੇ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਨੂੰ ਹੋਵੇਗੀ। ਹੁਸ਼ਿਆਰਪੁਰ ਵਾਸੀ ਮਨਜੀਤ ਸਿੰਘ ਅਤੇ ਕਿਸਾਨ ਆਗੂ ਚਰਨਜੀਤ ਸਿੰਘ ਭੁੱਲਰ ਵਲੋਂ ਦਾਇਰ ਜਨਹਿੱਤ ਪਟੀਸ਼ਨ ’ਚ ਦੋਸ਼ ਲਗਾਇਆ ਗਿਆ ਹੈ ਕਿ ਪੰਜਾਬ ’ਚ ਬੀਜ਼ਾਂ ਦੀ ਵੰਡ ਦੇ ਨਾਂਅ ’ਤੇ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਹਨ। ਪਟੀਸ਼ਨਰਾਂ ਅਨੁਸਾਰ ਇਹ ਮਾਮਲਾ ਪਿਛਲੇ ਸਾਲ ਸਾਹਮਣੇ ਆਇਆ ਸੀ, ਜਿਸ ’ਚ ਖ਼ਾਸ ਤੌਰ ’ਤੇ ਮੱਕੀ ਦੇ ਬੀਜ ਦੀ ਕਥਿਤ ਜਾਅਲੀ ਬਿਲਿੰਗ ਕਰਨ ਦੇ ਦੋਸ਼ ਲੱਗੇ ਸਨ। ਪਟੀਸ਼ਨਰਾਂ ਨੇ ਅਦਾਲਤ ਨੂੰ ਦੱਸਿਆ ਕਿ ਕਈ ਮਾਮਲਿਆਂ ’ਚ ਕਿਸਾਨਾਂ ਨੂੰ ਅਸਲ ’ਚ ਬੀਜ ਮੁਹੱਈਆ ਨਹੀਂ ਕਰਵਾਇਆ ਗਿਆ ਪਰ ਸਰਕਾਰੀ ਰਿਕਾਰਡ ’ਚ ਇਹ ਦਰਸਾਇਆ ਗਿਆ ਕਿ ਕਿਸਾਨਾਂ ਨੂੰ ਬੀਜ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੂਰੀ ਪ੍ਰਕਿਰਿਆ ਦੌਰਾਨ ਕਰੋੜਾਂ ਰੁਪਏ ਦਾ ਕਥਿਤ ਘੁਟਾਲਾ ਹੋਇਆ ਹੈ।ਪਟੀਸ਼ਨਰਾਂ ਨੇ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਵਿਜੀਲੈਂਸ ਵਿਭਾਗ ਕੋਲ ਵੀ ਸ਼ਿਕਾਇਤ ਦਿੱਤੀ ਸੀ ਪਰ ਉਨ੍ਹਾਂ ਦੇ ਅਨੁਸਾਰ ਇਸ ’ਤੇ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਪਟੀਸ਼ਨਰਾਂ ਦਾ ਕਹਿਣਾ ਹੈ ਕਿ ਫ਼ਿਲਹਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਨਾਲ ਸਬੰਧਿਤ ਮਾਮਲਾ ਸਾਹਮਣੇ ਆਇਆ ਹੈ। ਜੇਕਰ ਪੂਰੇ ਪੰਜਾਬ ’ਚ ਬੀਜਾਂ ਦੀ ਵੰਡ ਅਤੇ ਇਸ ਨਾਲ ਸੰਬੰਧਿਤ ਸਰਕਾਰੀ ਰਿਕਾਰਡ ਦੀ ਵਿਆਪਕ ਜਾਂਚ ਕਰਵਾਈ ਜਾਵੇ ਤਾਂ ਕਥਿਤ ਬੇਨਿਯਮੀਆਂ ਦਾ ਘੇਰਾ ਹੋਰ ਵੀ ਵੱਡਾ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਪੀ.ਐਸ.ਆਰ.ਐਲ.ਐਮ. ਦੀ ਚੋਣ ਪ੍ਰਕਿਰਿਆ ’ਤੇ ਰੋਕ ਅੰਕਾਂ ਦੀ ਵੰਡ ’ਚ ਪਹਿਲੀ ਨਜ਼ਰੇ ਗੜਬੜੀਆਂ ਅਗਲੀ ਖ਼ਬਰ ‘ ਨੀਟ’ ’ਚ ਮੁੜ ਓ.ਐਮ.ਆਰ. ਸ਼ੀਟ ਨੂੰ ਲੈ ਕੇ ਵਿਵਾਦ, 520 ਦੀ ਥਾਂ 85 ਅੰਕ ਕਰਨ ਦਾ ਦੋਸ਼ ਹਾਈ ਕੋਰਟ ਵਲੋਂ ਐਨ.ਟੀ.ਏ. ਨੂੰ...
Ad Position 24