ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਹਮਲਾ ਬੋਲਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 41 ਬਲਾਕ ਪ੍ਰੋਗਰਾਮ ਮੈਨੇਜਰਾਂ ਅਤੇ 44 ਕਲਸਟਰ ਕੋਆਰਡੀਨੇਟਰਾਂ ਦੀ ਭਰਤੀ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਨੇ ਸਰਕਾਰ ਦੀ ਭਰਤੀ ਪ੍ਰਣਾਲੀ ਵਿਚ ਚੱਲ ਰਹੀਆਂ ਕਥਿਤ ਬੇਨਿਯਮੀਆਂ ਅਤੇ ਲਾਪਰਵਾਹੀ ਨੂੰ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਾਰਮੇਸੀ ਅਫ਼ਸਰ ਪੇਪਰ ਲੀਕ ਮਾਮਲੇ ਤੋਂ ਬਾਅਦ ਹੁਣ ਇਕ ਹੋਰ ਭਰਤੀ ਪ੍ਰਕਿਰਿਆ ਦਾ ਅਦਾਲਤ ਦੀ ਨਿਗਰਾਨੀ ਹੇਠ ਆਉਣਾ ਪੰਜਾਬ ਦੇ ਲੱਖਾਂ ਨੌਜਵਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਅਜੀਤ ਡੈਸਕ
14-08-2026