ਪੰਜਾਬੀ ਯੂਨੀਵਰਸਿਟੀ ਨੇ ਬੀ. ਐੱਡ. ਸਾਂਝੀ ਦਾਖਲਾ
ਪ੍ਰਵੇਸ਼ ਪ੍ਰੀਖਿਆ 2026 ਦੇ ਨਤੀਜੇ ਐਲਾਨੇ
ਪਟਿਆਲਾ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਸਾਰੇ ਐਜੂਕੇਸ਼ਨ ਕਾਲਜਾਂ ਵਿਚ ਬੀ. ਐੱਡ.
ਉ
ਉਪ ਕੁਲਪਤੀ ਡਾ. ਜਗਦੀਪ ਸਿੰਘ
14-08-2026
ਪਟਿਆਲਾ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਸਾਰੇ ਐਜੂਕੇਸ਼ਨ ਕਾਲਜਾਂ ਵਿਚ ਬੀ. ਐੱਡ. ਕੋਰਸਾਂ ਦੇ ਦਾਖ਼ਲੇ ਲਈ ਕਰਵਾਈ ਗਈ ਰਾਜ ਪੱਧਰੀ ਬੀ.ਐੱਡ. ਸਾਂਝੀ ਦਾਖ਼ਲਾ ਪ੍ਰਵੇਸ਼ ਪ੍ਰੀਖਿਆ 2026 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਪ੍ਰੀਖਿਆ ਦਾ ਸੰਚਾਲਨ ਕਰਨ ਦੀ ਜ਼ਿੰਮੇਵਾਰੀ ਨਿਭਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਲਈ 17,985 ਉਮੀਦਵਾਰਾਂ ਨੂੰ ਰੋਲ ਨੰਬਰ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 17,361 ਉਮੀਦਵਾਰ ਪ੍ਰੀਖਿਆ ਵਿਚ ਬੈਠੇ। ਪ੍ਰੀਖਿਆ ਦੇ ਮੁਲਾਂਕਣ ਤੋਂ ਬਾਅਦ, 17,309 ਉਮੀਦਵਾਰਾਂ ਨੂੰ ਯੋਗ (ਕੁਆਲੀਫਾਈਡ) ਐਲਾਨਿਆ ਗਿਆ ਹੈ।