ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ-ਮਲੂਕਾ
ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੰਦਾ ਕੀਤੀ ਗਈ ਹੈ। ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੰਦਾ ਕੀਤੀ ਗਈ ਹੈ। ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਮਲੂਕਾ ਨੇ ਕਿਹਾ ਕਿ ਗੁਰੂ ਘਰ ’ਚ ਕਿਸੇ ‘ਤੇ ਜਾਨ ਲੇਵਾ ਹਮਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ‘ਚ ਅਸੀਂ ਸ਼ਰਬਤ ਦੇ ਭਲੇ ਦੀ ਅਰਦਾਸ ਕਰਦੇ ਹਾਂ, ਕੋਈ ਵੀ ਗੁਰੂ ਦਾ ਸਿੱਖ ਗੁਰੂ ਘਰ ’ਚ ਅਜਿਹੀ ਕਾਰਵਾਈ ਕਰਨ ਦੀ ਸੋਚ ਵੀ ਨਹੀਂ ਸਕਦਾ।