ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਮਨਪ੍ਰੀਤ
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਮਨ, ਅਰਦਾਸ ਤੇ ਸੰਗਤ ਦੀ ਇਕ ਪਵਿੱਤਰ ਜਗ੍ਹਾ ਹੈ।
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਮਨ, ਅਰਦਾਸ ਤੇ ਸੰਗਤ ਦੀ ਇਕ ਪਵਿੱਤਰ ਜਗ੍ਹਾ ਹੈ। ਇਸ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਤਸ਼ੱਦਦ ਦੀ ਬਿਲਕੁਲ ਵੀ ਕੋਈ ਗੁੰਜਾਇਸ਼ ਨਹੀਂ ਹੋ ਸਕਦੀ। ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਹਮਲੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।