13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਬਰਤਾਨੀਆ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਅਤੇ ਲੇਬਰ ਪਾਰਟੀ ਦੇ ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਅਤੇ ਪਰਿਵਾਰਕ ਸੁੱਖ ਸ਼ਾਂਤੀ, ਸਰਬੱਤ ਦੇ ਭਲੇ ਅਤੇ ਭਾਰਤ ਤੇ ਯੂ. ਕੇ.

Ad Position 21
No active advertisement
ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਬਰਤਾਨੀਆ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਅਤੇ ਲੇਬਰ ਪਾਰਟੀ ਦੇ ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਅਤੇ ਪਰਿਵਾਰਕ ਸੁੱਖ ਸ਼ਾਂਤੀ, ਸਰਬੱਤ ਦੇ ਭਲੇ ਅਤੇ ਭਾਰਤ ਤੇ ਯੂ.ਕੇ. ਦਰਮਿਆਨ ਬਿਹਤਰ ਸੰਬੰਧਾਂ ਲਈ ਅਰਦਾਸ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੇਸੀ ਨੇ ਕਿਹਾ ਕਿ ਮੈਂ ਨਿੱਜੀ ਫੇਰੀ ‘ਤੇ ਆਇਆ ਹਾਂ ਤੇ ਹਰ ਵਾਰ ਕੋਸ਼ਿਸ਼ ਹੁੰਦੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਈਏ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਐੱਨ. ਆਰ. ਆਈ. ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ, ਡਾ. ਬਲਬੀਰ ਸਿੰਘ ਅਡੇ ਡਾ. ਇੰਦਰਬੀਰ ਸਿੰਘ ਨਿੱਜਰ ਆਦਿ ਨਾਲ ਮੁਲਾਕਾਤ ਕਰਕੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਤੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੜ੍ਹਾਈ ਦੇ ਤਣਾਅ ਕਾਰਨ 10ਵੀਂ ਜਮਾਤ ਦੇ ਵਿਦਿਆਰਥੀ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ-ਰਾਜ ਕੁਮਾਰ ਵੇਰਕਾ
Ad Position 24