13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੁਲਾਰ ਹਸਪਤਾਲ ’ਚ ਵਿਦੇਸ਼ੀ ਤਕਨੀਕ ਦੇ ਇਲਾਜ ਸਦਕਾ ਗੋਰੇ ਵੀ ਮੋਟਾਪੇ ਦਾ ਇਲਾਜ ਕਰਵਾਉਣ ਆ ਰਹੇ-ਪ੍ਰੋ. ਬੀਜਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਅਮਰੀਕਾ ਵਿਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਦੇ ਪਿਤਾਮਾ ਡਾਕਟਰ ਰੋਬਾਰਟ ਰਟਲੇਜ ਅਮਰੀਕਾ ਤੋਂ ਸਿਖਲਾਈ ਪ੍ਰਾਪਤ ਕਰਕੇ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਮੋਟਾਪੇ ਦੀ ਦੁਨੀਆਂ ਵਿਚ ਇਕ ਵੱਖਰਾ ਇਤਿਹਾਸ ਰਚਿਆ ਹੋਇਆ ਹੈ, ਜਿਸ ਕਰਕੇ ਅੱਜ ਪੰਜਾਬ ਮੋਟਾਪੇ ਦੇ ਇਲਾਜ਼ ਲਈ ਹੱਬ ਬਣ ਗਿਆ ਹੈ । ਯੂਰਪੀਅਨ ਦੇਸ਼ਾਂ ਦੀ ਸਾਂਝੀ ਮੋਟਾਪਾ ਸੰਸਥਾ ਤੋਂ ਸਰਜਨਜ਼ ਆਫ਼ ਐਕਸੀਲੈਂਸ ਦਾ ਖ਼ਿਤਾਬ ਹਾਸਲ ਕਰਕੇ ਭਾਰਤ ਦੇ ਪਹਿਲੇ ਮੋਟਾਪਾ ਬੈਰੀਐਟਿਕ ਸਰਜਨ ਬਣੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਨੇ ਕਿਹਾ ਕਿ ਕੁਲਾਰ ਹਸਪਤਾਲ ਵਿਚ ਵਿਦੇਸ਼ੀ ਤਕਨੀਕ ਦੀ ਤਰਜ਼ ਉਤੇ ਇਨ-ਬਿਨ ਮਰੀਜਾਂ ਦਾ ਇਲਾਜ਼ ਕੀਤਾ ਜਾਂਦਾ ਹੈ।

Ad Position 21
No active advertisement
ਪ੍ਰੋ. ਡਾ. ਗੁਰਬਖਸ਼ ਸਿੰਘ ਬੀਜਾ ਤੇ ਡਾ. ਕੁਲਦੀਪਕ ਸਿੰਘ ਕੁਲਾਰ 14-08-2026
ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਅਮਰੀਕਾ ਵਿਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਦੇ ਪਿਤਾਮਾ ਡਾਕਟਰ ਰੋਬਾਰਟ ਰਟਲੇਜ ਅਮਰੀਕਾ ਤੋਂ ਸਿਖਲਾਈ ਪ੍ਰਾਪਤ ਕਰਕੇ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਮੋਟਾਪੇ ਦੀ ਦੁਨੀਆਂ ਵਿਚ ਇਕ ਵੱਖਰਾ ਇਤਿਹਾਸ ਰਚਿਆ ਹੋਇਆ ਹੈ, ਜਿਸ ਕਰਕੇ ਅੱਜ ਪੰਜਾਬ ਮੋਟਾਪੇ ਦੇ ਇਲਾਜ਼ ਲਈ ਹੱਬ ਬਣ ਗਿਆ ਹੈ ।ਯੂਰਪੀਅਨ ਦੇਸ਼ਾਂ ਦੀ ਸਾਂਝੀ ਮੋਟਾਪਾ ਸੰਸਥਾ ਤੋਂ ਸਰਜਨਜ਼ ਆਫ਼ ਐਕਸੀਲੈਂਸ ਦਾ ਖ਼ਿਤਾਬ ਹਾਸਲ ਕਰਕੇ ਭਾਰਤ ਦੇ ਪਹਿਲੇ ਮੋਟਾਪਾ ਬੈਰੀਐਟਿਕ ਸਰਜਨ ਬਣੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਨੇ ਕਿਹਾ ਕਿ ਕੁਲਾਰ ਹਸਪਤਾਲ ਵਿਚ ਵਿਦੇਸ਼ੀ ਤਕਨੀਕ ਦੀ ਤਰਜ਼ ਉਤੇ ਇਨ-ਬਿਨ ਮਰੀਜਾਂ ਦਾ ਇਲਾਜ਼ ਕੀਤਾ ਜਾਂਦਾ ਹੈ। ਵਿਦੇਸ਼ਾਂ ਵਿਚ ਮੋਟਾਪੇ ਦਾ ਇਲਾਜ਼ ਕਾਫੀ ਮਹਿੰਗਾ ਹੈ, ਉਹ ਪੰਜਾਬ ਵਿਚ ਇਲਾਜ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ । ਭਾਰਤ ਵਿਚ ਸਭ ਤੋਂ ਪਹਿਲਾਂ ਕੁਲਾਰ ਹਸਪਤਾਲ ਵਿਚ ਇਸ ਵਿਧੀ ਨੂੰ ਸ਼ੁਰੂਅਤ ਕਰਨ ਵਾਲੇ ਅੰਤਰਰਾਸ਼ਟਰੀ ਪੱਧਰ ਉਤੇ ਵੱਖ-ਵੱਖ ਐਵਾਰਡਾਂ ਨਾਲ ਸਨਮਾਨਿਤ ਤੇ ਉੱਤਰੀ ਭਾਰਤ ਵਿਚ ਸੱਭ ਤੋਂ ਵੱਧ ਮੋਟਾਪੇ ਦੇ ਸਫ਼ਲ ਅਪ੍ਰੇਸ਼ਨਾਂ ਦੇ ਵਿਜੇਤਾ ਬੈਰੀਐਟਿਕ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਆਖਿਆ ਕਿ ਮੋਟਾਪੇ ਦੇ ਮਰੀਜ਼ਾਂ ਲਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਅਮਰੀਕਨ ਤਕਨੀਕ ਬਹੁਤ ਹੀ ਬੇਹਤਰ ਹੈ। ਇਸ ਨਾਲ ਮੋਟਾਪਾ ਤਾਂ ਦੂਰ ਹੁੰਦਾ ਹੀ ਹੈ, ਸਗੋਂ ਸ਼ੂਗਰ, ਬਲੱਡ ਪ੍ਰੈਸ਼ਰ, ਹਾਰਟ ਅਟੈਕ, ਘਰਾੜੇ ਆਦਿ ਤੋਂ ਮਰੀਜ਼ ਨੂੰ ਬਹੁਤ ਹੀ ਵੱਡੀ ਰਾਹਤ ਮਹਿਸੂਸ ਹੋਣ ਲੱਗ ਪੈਂਦੀ ਹੈ। ਹਸਪਤਾਲ ਦੇ ਚੈਅਰਮੈਨ। ਪ੍ਰੋ. ਗੁਰਬਖਸ਼ ਸਿੰਘ ਬੀਜਾ ਨੇ ਕਿਹਾ ਕਿ ਮੋਟਾਪੇ ਤੋਂ ਇਲਾਵਾ ਗੁਰਦੇ ਦੀ ਪੱਥਰੀ ਨੂੰ ਸਾਬਿਤ ਬਹਾਰ ਕੱਢਣਾ, ਪਿੱਤੇ ਦੀਆਂ ਪੱਥਰੀਆਂ, ਗਦੂਦ ਦੇ ਅਪ੍ਰੇਸ਼ਨ, ਬਵਾਸੀਰ, ਹਰਨੀਆ, ਬੱਚੇਦਾਨੀ ਨੂੰ ਸਾਬਤ ਬਹਾਰ ਕੱਢਣਾ, ਬੱਚੇਦਾਨੀ ਦੀਆਂ ਰਸੌਲੀਆਂ, ਗੋਡੇ ਚੁੱਲ੍ਹੇ , ਮੈਡੀਸ਼ਨ ਵਿਭਾਗ ਚ ਪੇਟ ਨਾਲ ਸੰਬੰਧਿਤ ਬਿਮਾਰੀਆਂ ਦੇ ਸਫਲ ਇਲਾਜ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਕਟਰ ਨਵੀਨ ਮਨਚੰਦਾ, ਡਾਕਟਰ ਦੀਪਕ ਮਹਿਤਾ, ਡਾਕਟਰ ਬਲਜਿੰਦਰ ਸਿੰਘ ਆਦਿ ਡਾਕਟਰਾਂ ਦੀ ਟੀਮ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਦਾ ਸਾਲਾਨਾ ਜੋੜ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ-ਕੇਵਲ ਸਿੰਘ ਢਿੱਲੋਂ
Ad Position 24