14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਮੌਕੇ 27 ਉੱਘੀਆਂ ਸ਼ਖ਼ਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਦਾ ਨਾਂਅ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਵਿਚ ਬਹਾਦਰੀ ਲਈ ਜਗਦੇਵ ਸਿੰਘ; ਸਮਾਜ ਸੇਵਾ ਦੇ ਖੇਤਰ ਵਿਚ ਇੰਦਰਜੀਤ ਸਿੰਘ, ਸੁਰਿੰਦਰ ਜਗਤ, ਸੁਨੀਤਾ ਕਪੂਰ, ਸੁਖਦੀਪ ਸਿੰਘ ਢਿੱਲੋਂ, ਅਵਤਾਰ ਸਿੰਘ ਮਾਨ, ਡਾ.

Ad Position 21
No active advertisement
ਅਜੀਤ ਡੈਸਕ 15-08-2026
ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਦਾ ਨਾਂਅ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਵਿਚ ਬਹਾਦਰੀ ਲਈ ਜਗਦੇਵ ਸਿੰਘ; ਸਮਾਜ ਸੇਵਾ ਦੇ ਖੇਤਰ ਵਿਚ ਇੰਦਰਜੀਤ ਸਿੰਘ, ਸੁਰਿੰਦਰ ਜਗਤ, ਸੁਨੀਤਾ ਕਪੂਰ, ਸੁਖਦੀਪ ਸਿੰਘ ਢਿੱਲੋਂ, ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਜਸਵੀਰ ਸਿੰਘ, ਜਤਿੰਦਰ ਸਿੰਘ, ਵਿਨੋਦ ਕੁਮਾਰ, ਅਵਤਾਰ ਸਿੰਘ, ਪ੍ਰਦੀਪ ਕੁਮਾਰ ਅਤੇ ਨਿਰਮਲ ਸਿੰਘ ਸ਼ਾਮਿਲ ਹਨ।ਸਾਹਿਤ ਖੇਤਰ ਵਿਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਮੇਹਰ ਮਲਿਕ ਅਤੇ ਬੇਅੰਤ ਸਿੰਘ ਬਾਜਵਾ, ਲੇਖਕ ਸੰਜੀਵ ਸੈਣੀ, ਬਾਜ ਸਿੰਘ ਅਤੇ ਪ੍ਰੇਮਲਤਾ, ਜਦਕਿ ਕਵੀ ਅਤੇ ਲੇਖਕ ਡਾ. ਮੁਹੰਮਦ ਅੱਯੂਬ ਖ਼ਾਨ ਨੂੰ ਵੀ ਇਸ ਸਨਮਾਨ ਨਾਲ ਨਵਾਜਿਆ ਜਾਵੇਗਾ।ਇਸ ਤੋਂ ਇਲਾਵਾ ਕਲਾ ਦੇ ਖੇਤਰ ਵਿਚ ਸਤਵੀਰ ਕੌਰ ਅਤੇ ਕਲਾ ਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਪਰਮਜੀਤ ਕੌਰ ਕਪੂਰ; ਮੈਡੀਕਲ ਅਤੇ ਕਿੱਤਾ ਮਾਹਿਰਾਂ ਵਜੋਂ ਡਾ. ਪਰਮਿੰਦਰ ਸਿੰਘ, ਕਮਲਜੀਤ ਸਿੰਘ, ਸ੍ਰੀਮਤੀ ਕਾਂਤਾ ਅਤੇ ਅਸ਼ੋਕ ਕੁਮਾਰ ਅਤੇ ਸਾਇੰਸ ਤੇ ਤਕਨਾਲੋਜੀ ਦੇ ਖੇਤਰ ਵਿਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਤਲਵਿੰਦਰ ਸਿੰਘ ਅਤੇ ਸੁਖਰਾਜ ਭੁੱਲਰ ਨੂੰ ਵੀ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਅੱਜ ਦੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਹਮਾਇਤ ਅਗਲੀ ਖ਼ਬਰ ਐਨ.ਆਈ.ਏ. ਵਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਪ੍ਰਭਾਕਰ ਦੀ ਹੱਤਿਆ ਮਾਮਲੇ ’ਚ ਲੋੜੀਂਦਾ ਰਾਜਾਸਾਂਸੀ ਹਵਾਈ ਅੱਡੇ ਤੋਂ ਗ੍ਰਿਫ਼ਤ...
Ad Position 24