ਐਮ.ਪੀ.ਐਚ.ਡਬਲਿਊ. (ਮਹਿਲਾ) ਭਰਤੀ ਦਾ ਨਤੀਜਾ ਜਨਤਕ ਨਾ ਕਰਨ ’ਤੇ ਹਾਈ ਕੋਰਟ ਸਖ਼ਤ
ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਤ ਜਵਾਬ
ਚੰਡੀਗੜ੍ਹ, 14 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀ ਭਰਤੀ ਪ੍ਰੀਖਿਆ ਦਾ ਨਤੀਜਾ ਅਤੇ ਉਮੀਦਵਾਰਾਂ ਵਲੋਂ ਹਾਸਲ ਕੀਤੇ ਅੰਕ ਜਨਤਕ ਨਾ ਕੀਤੇ ਜਾਣ ਦੇ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਵਿਸਥਾਰਤ ਜਵਾਬ ਮੰਗਿਆ ਹੈ। ਜਸਟਿਸ ਸੰਦੀਪ ਮੋਦਗਿਲ ਨੇ ਸਪੱਸ਼ਟ ਕੀਤਾ ਕਿ ਜੇਕਰ ਭਰਤੀ ਪ੍ਰਕਿਰਿਆ ਦਾ ਨਤੀਜਾ ਹੀ ਜਨਤਕ ਨਹੀਂ ਕੀਤਾ ਗਿਆ ਤਾਂ ਇਸ ਨਾਲ ਸਮੁੱਚੀ ਚੋਣ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।
ਚੰਡੀਗੜ੍ਹ, 14 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀ ਭਰਤੀ ਪ੍ਰੀਖਿਆ ਦਾ ਨਤੀਜਾ ਅਤੇ ਉਮੀਦਵਾਰਾਂ ਵਲੋਂ ਹਾਸਲ ਕੀਤੇ ਅੰਕ ਜਨਤਕ ਨਾ ਕੀਤੇ ਜਾਣ ਦੇ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਵਿਸਥਾਰਤ ਜਵਾਬ ਮੰਗਿਆ ਹੈ।ਜਸਟਿਸ ਸੰਦੀਪ ਮੋਦਗਿਲ ਨੇ ਸਪੱਸ਼ਟ ਕੀਤਾ ਕਿ ਜੇਕਰ ਭਰਤੀ ਪ੍ਰਕਿਰਿਆ ਦਾ ਨਤੀਜਾ ਹੀ ਜਨਤਕ ਨਹੀਂ ਕੀਤਾ ਗਿਆ ਤਾਂ ਇਸ ਨਾਲ ਸਮੁੱਚੀ ਚੋਣ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਅਦਾਲਤ ਨੇ ਸਰਕਾਰ ਨੂੰ ਇਹ ਵੀ ਦੱਸਣ ਲਈ ਕਿਹਾ ਹੈ ਕਿ ਭਰਤੀ ਪ੍ਰੀਖਿਆ ਦਾ ਨਤੀਜਾ ਪ੍ਰਕਾਸ਼ਿਤ ਕਿਉਂ ਨਹੀਂ ਕੀਤਾ ਗਿਆ।ਜਸਵੀਰ ਕੌਰ ਤੇ ਹੋਰਨਾਂ ਵਲੋਂ ਪੰਜਾਬ ਸਰਕਾਰ ਸਮੇਤ ਸਬੰਧਤ ਧਿਰਾਂ ਖ਼ਿਲਾਫ਼ ਦਾਇਰ ਦੋ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਜਸਟਿਸ ਸੰਦੀਪ ਮੋਦਗਿਲ ਨੇ ਇਹ ਹੁਕਮ ਦਿੱਤੇ। ਸੁਣਵਾਈ ਦੌਰਾਨ ਪੰਜਾਬ ਦੀ ਡਾਇਰੈਕਟਰ, ਹੈਲਥ ਸਰਵਿਸਿਜ਼ (ਐਫ਼.ਡਬਲਿਊ.) ਡਾ. ਅਦਿਤੀ ਸਲਾਰੀਆ ਨੇ ਅਦਾਲਤ ਦੇ ਸਾਹਮਣੇ ਮੰਨਿਆ ਕਿ 25/26 ਸਤੰਬਰ 2023 ਦੇ ਇਸ਼ਤਿਹਾਰ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੇ ਅਹੁਦਿਆਂ ਲਈ ਹੋਈ ਭਰਤੀ ਪ੍ਰੀਖਿਆ ਵਿਚ ਸ਼ਾਮਿਲ ਉਮੀਦਵਾਰਾਂ ਦੇ ਪ੍ਰਾਪਤ ਅੰਕਾਂ ਵਾਲੀ ਕੋਈ ਮੈਰਿਟ ਸੂਚੀ ਜਾਂ ਨਤੀਜਾ ਕਦੇ ਵੀ ਪ੍ਰਕਾਸ਼ਿਤ ਨਹੀਂ ਕੀਤਾ ਗਿਆ।