14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਸਰਹੱਦ ’ਤੇ ਨਹੀਂ ਹੋਇਆ ਮਠਿਆਈਆਂ ਦਾ ਅਦਾਨ-ਪ੍ਰਦਾਨ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਇਨ ’ਤੇ ਇਸ ਵਾਰ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਮਠਿਆਈਆਂ ਦਾ ਅਦਾਨ-ਪ੍ਰਦਾਨ ਨਹੀਂ ਕੀਤਾ ਗਿਆ। ‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿਚ ਆਈ ਖਟਾਸ ਨੂੰ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ।

Ad Position 21
No active advertisement
ਭਾਰਤ-ਪਾਕਿ ਸਰਹੱਦ ਦੀ ਫ਼ਾਜ਼ਿਲਕਾ ਸਥਿਤ ਸਾਦਕੀ ਚੌਕੀ। ਅਜੀਤ ਤਸਵੀਰ 15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਇਨ ’ਤੇ ਇਸ ਵਾਰ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਮਠਿਆਈਆਂ ਦਾ ਅਦਾਨ-ਪ੍ਰਦਾਨ ਨਹੀਂ ਕੀਤਾ ਗਿਆ। ‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿਚ ਆਈ ਖਟਾਸ ਨੂੰ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਿਕ 15 ਅਗਸਤ ਨੂੰ ਭਾਰਤ ਆਪਣੇ ਆਜ਼ਾਦੀ ਦਿਹਾੜੇ ਮੌਕੇ ਵੀ ਪਾਕਿਸਤਾਨ ਨੂੰ ਮਠਿਆਈਆਂ ਨਹੀਂ ਭੇਜੇਗਾ। ਹਰ ਸਾਲ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਪੰਜਾਬ ਦੀਆਂ ਤਿੰਨਾਂ ਥਾਵਾਂ ’ਤੇ ਦੋਵਾਂ ਮੁਲਕਾਂ ਦੇ ਆਜ਼ਾਦੀ ਦਿਹਾੜੇ ਮੌਕੇ ਮਠਿਆਈਆਂ ਦਾ ਅਰਦਾਨ ਪ੍ਰਦਾਨ ਕੀਤਾ ਜਾਂਦਾ ਸੀ, ਜਿਸ ਵਿਚ ਅੰਮ੍ਰਿਤਸਰ ਦੇ ਵਾਹਗਾ ਬਾਰਡਰ, ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਅਤੇ ਫ਼ਾਜ਼ਿਲਕਾ ਦੀ ਸਾਦਕੀ ਚੌਕੀ ਦੀ ਜ਼ੀਰੋ ਲਾਈਨ ’ਤੇ ਬੀ.ਐੱਸ.ਐਫ. ਅਤੇ ਪਾਕਿ ਰੇਂਜਰਾਂ ਵਿਚ ਮਠਿਆਈਆਂ ਦਾ ਅਰਦਾਨ ਪ੍ਰਦਾਨ ਕੀਤਾ ਜਾਂਦਾ ਸੀ ਪਰ ‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਵਿਗੜੇ ਹਾਲਾਤਾਂ ਕਾਰਨ ਦੋਵਾਂ ਮੁਲਕਾਂ ਵਿਚ ਇਹ ਰਸਮ ਬੰਦ ਹੋ ਗਈ। ਦੋਵੇਂ ਮੁਲਕ ਆਪਣੇ-ਆਪਣੇ ਆਜ਼ਾਦੀ ਦਿਹਾੜੇ ਦੀਆਂ ਖ਼ੁਸ਼ੀਆਂ ਇਕ ਦੂਸਰੇ ਨਾਲ ਮਠਿਆਈਆਂ ਦੇ ਕੇ ਸਾਂਝੀਆਂ ਕਰਦੇ ਸਨ। ਹਾਲਾਂਕਿ, ‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਦੋਵਾਂ ਮੁਲਕਾਂ ਵਿਚ ਹੋਣ ਵਾਲੀ ਰੀਟਰੀਟ ਸੈਰਾਮਨੀ ਲਗਾਤਾਰ ਜਾਰੀ ਹੈ। ਹਰ ਰੋਜ਼ ਸ਼ਾਮ ਨੂੰ ਦੋਵਾਂ ਮੁਲਕਾਂ ਦੇ ਸਰਹੱਦ ’ਤੇ ਤਾਇਨਾਤ ਸੁਰੱਖਿਆ ਕਰਮੀਂ ਪਰੇਡ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਧਾਮੀ ਵਲੋਂ ਹਰਿਆਣਾ ਪੁਲਿਸ ਵਲੋਂ ਸਿੱਖ ਸੰਗਤਾਂ ’ਤੇ ਕੀਤੇ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਐਮ.ਪੀ.ਐਚ.ਡਬਲਿਊ. (ਮਹਿਲਾ) ਭਰਤੀ ਦਾ ਨਤੀਜਾ ਜਨਤਕ ਨਾ ਕਰਨ ’ਤੇ ਹਾਈ ਕੋਰਟ ਸਖ਼ਤ ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਤ ਜਵ...
Ad Position 24