ਸੀ.ਬੀ.ਆਈ. ਜਾਂਚ ਕਰਵਾਈ ਜਾਵੇ-ਮਹੇਸ਼ਇੰਦਰ
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਦੀ ਸੀ. ਬੀ.
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦੇਣ ਵਾਲੀ ਘਟਨਾ ਹੈ।