14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 28 ਅਗਸਤ ’ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਸ ਗਵਾਹੀਆਂ ’ਤੇ ਲੱਗਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 15-08-2026
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 28 ਅਗਸਤ ’ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਸ ਗਵਾਹੀਆਂ ’ਤੇ ਲੱਗਾ ਹੋਇਆ ਹੈ। ਅੱਜ ਤਫ਼ਤੀਸ਼ੀ ਅਫ਼ਸਰ ਗੁਰਲਾਲ ਸਿੰਘ ਧਾਲੀਵਾਲ, ਹੌਲਦਾਰ ਬਲਤੇਜ ਸਿੰਘ ਗਵਾਹੀ ਦੇਣ ਪਹੁੰਚੇ ਪਰ ਬਿਆਨ ਦਾ ਕੁਝ ਹਿੱਸਾ ਹੀ ਲਿਖਿਆ ਗਿਆ ਅਤੇ ਪੂਰੀ ਗਵਾਹੀ ਨਹੀਂ ਹੋ ਸਕੀ। ਮੂਸੇਵਾਲਾ ਦੇ ਪਿਤਾ ਵੀ ਅਦਾਲਤ ’ਚ ਹਾਜ਼ਰ ਨਹੀਂ ਹੋਏ, ਉਨ੍ਹਾਂ ਦੀ ਗਵਾਹੀ ਵੀ ਅਧੂਰੀ ਪਈ ਹੈ। ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ। ਮੁੱਖ ਸਾਜਿਸ਼ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ 23 ਮੁਲਜ਼ਮਾਂ ਨੇ ਵੱਖ-ਵੱਖ ਜੇਲ੍ਹਾਂ ’ਚੋਂ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ’ਚ ਹਾਜ਼ਰੀ ਲਗਵਾਈ, ਜਦਕਿ ਪਵਨ ਬਿਸ਼ਨੋਈ, ਜਗਤਾਰ ਸਿੰਘ ਮੂਸਾ, ਨਸੀਬ ਦੀਨ ਤੇ ਪ੍ਰਭਦੀਪ ਸਿੰਘ ਪੱਪੀ ਸਰੀਰਕ ਤੌਰ ’ਤੇ ਪੇਸ਼ ਹੋਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਕੀਤਾ ਜਾਵੇਗਾ ਸਨਮਾਨਿਤ 20 ਅਧਿਕਾਰੀਆਂ/ਕਰਮਚਾਰੀਆ... ਅਗਲੀ ਖ਼ਬਰ ਸ਼ਹਿਰ ਦੇ ਵਿਕਾਸ ਤੇ ਸੁੰਦਰੀਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮਾਲਵਿੰਦਰ ਸਿੰਘ ਕੰਗ
Ad Position 24