14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹਮਲਾ ਅਤਿ ਨਿੰਦਣਯੋਗ ਤੇ ਦਿਲ ਨੂੰ ਦੁਖਾਉਣ ਵਾਲਾ-ਭਾਈ ਰਾਜੋਆਣਾ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅਤੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਬੀਤੇ ਦਿਨ ਗੁਰਧਾਮ ਦਰਸ਼ਨਾਂ ਲਈ ਪਰਿਵਾਰ ਅਤੇ ਬੱਚਿਆਂ ਸਮੇਤ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਨੂੰ ਅਤਿ ਨਿੰਦਣਯੋਗ ਅਤੇ ਦਿਲ ਨੂੰ ਦੁਖਾਉਣ ਵਾਲਾ ਕਰਾਰ ਦਿੰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੂੰ ਅਪੀਲ ਕੀਤੀ ਕੀਤੀ ਹੈ ਕਿ ਹਮਲਾ ਕਰਨ ਵਾਲੇ ਸ਼ਖ਼ਸ ਖ਼ਿਲਾਫ਼ ਪੰਥਕ ਰਵਾਇਤਾਂ ਅਤੇ ਪਰੰਪਰਾਵਾਂ ਦੇ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਖ਼ਾਲਸਾ ਪੰਥ ਦੇ ਨਾਂਅ ਲਿਖੇ ਲੰਬੇ ਪੱਤਰ ਵਿਚ ਭਾਈ ਰਾਜੋਆਣਾ ਨੇ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ਵਿਚ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਆਏ ਕਿਸੇ ਵੀ ਵਿਅਕਤੀ ‘ਤੇ ਕਦੇ ਹਮਲਾ ਨਹੀਂ ਕਰਦਾ, ਉਹ ਚਾਹੇ ਕਿੰਨਾ ਵੀ ਵੱਡਾ ਦੁਸ਼ਮਣ ਵੀ ਕਿਉਂ ਨਾ ਹੋਵੇ।

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅਤੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਬੀਤੇ ਦਿਨ ਗੁਰਧਾਮ ਦਰਸ਼ਨਾਂ ਲਈ ਪਰਿਵਾਰ ਅਤੇ ਬੱਚਿਆਂ ਸਮੇਤ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਨੂੰ ਅਤਿ ਨਿੰਦਣਯੋਗ ਅਤੇ ਦਿਲ ਨੂੰ ਦੁਖਾਉਣ ਵਾਲਾ ਕਰਾਰ ਦਿੰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੂੰ ਅਪੀਲ ਕੀਤੀ ਕੀਤੀ ਹੈ ਕਿ ਹਮਲਾ ਕਰਨ ਵਾਲੇ ਸ਼ਖ਼ਸ ਖ਼ਿਲਾਫ਼ ਪੰਥਕ ਰਵਾਇਤਾਂ ਅਤੇ ਪਰੰਪਰਾਵਾਂ ਦੇ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਖ਼ਾਲਸਾ ਪੰਥ ਦੇ ਨਾਂਅ ਲਿਖੇ ਲੰਬੇ ਪੱਤਰ ਵਿਚ ਭਾਈ ਰਾਜੋਆਣਾ ਨੇ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ਵਿਚ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਆਏ ਕਿਸੇ ਵੀ ਵਿਅਕਤੀ ‘ਤੇ ਕਦੇ ਹਮਲਾ ਨਹੀਂ ਕਰਦਾ, ਉਹ ਚਾਹੇ ਕਿੰਨਾ ਵੀ ਵੱਡਾ ਦੁਸ਼ਮਣ ਵੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਸਾਰੇ ਧਰਮਾਂ, ਵਰਗਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਸਾਂਝੀਵਾਲਤਾ ਦੀ ਸੋਚ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੀਆਂ ਅੱਖਾਂ ਵਿਚ ਹਮੇਸ਼ਾ ਰੜਕਦਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਅਤੇ ਆਗੂ ਰਹਿਤ ਕਰਨ ਲਈ ਅਕਾਲੀ ਦਲ ਦੇ ਆਗੂਆਂ ’ਤੇ ਪਹਿਲਾਂ ਵੀ ਹਮਲੇ ਹੁੰਦੇ ਰਹੇ ਹਨ। ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਕਤਲ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ’ਤੇ ਹੋਏ ਜਾਨਲੇਵਾ ਹਮਲੇ ਅਤੇ 1991 ਦੀਆਂ ਵਿਧਾਨ ਸਭਾ ਚੋਣਾਂ ਸਮੇਂ 28 ਅਕਾਲੀ ਉਮੀਦਵਾਰਾਂ ਦੀ ਹੱਤਿਆ ਅਤੇ ਅੱਜ ਸੁਖਬੀਰ ਸਿੰਘ ਬਾਦਲ ’ਤੇ ਹੋ ਰਹੇ ਵਾਰ-ਵਾਰ ਹਮਲੇ ਉਸੇ ਹੀ ਕੜੀ ਅਤੇ ਸਾਜਿਸ਼ਾਂ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਅਕਾਲੀ ਦਲ ਖੜੇ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਖ਼ਾਲਸਾ ਪੰਥ ਨੂੰ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਸਾਜਿਸ਼ਾਂ ਅਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖ਼ਾਲਸਾ ਪੰਥ ਨੂੰ ਇਨ੍ਹਾਂ ਸਾਜਿਸ਼ੀ ਲੋਕਾਂ ਦੀਆਂ ਸਾਜਿਸ਼ਾਂ ਨੂੰ ਨਾਕਾਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹਨ ਅਤੇ ਇਸ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਵਿਰੋਧੀ ਰਾਜਨੀਤਿਕ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਨਾਲ ਜੋੜ ਕੇ ਇਕ ਸਾਜਿਸ਼ ਦੇ ਤਹਿਤ ਖ਼ਾਲਸਾ ਪੰਥ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਜੇਕਰ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਲਈ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ ਤਾਂ ਉਸ ਤੋਂ ਬਾਅਦ ਕਾਂਗਰਸ ਅਤੇ ਮੌਜੂਦਾ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਲਈ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਕਿਉਂ ਨਹੀਂ ਹਨ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਨੂੰ ਇਨ੍ਹਾਂ ਸਾਜਿਸ਼ਾਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਦਸੰਬਰ 2024 ਨੂੰ ਜਦੋਂ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸੇਵਾ ਨਿਭਾਅ ਰਹੇ ਸਨ, ਉਸ ਸਮੇਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਹੋਇਆ ਸੀ ਪਰ ਹਮਲਾ ਕਰਨ ਵਾਲੇ ਨਰੈਣ ਸਿੰਘ ਚੌੜਾ ਦੇ ਖ਼ਿਲਾਫ਼ ਉਸ ਸਮੇਂ ਦੇ ਜਥੇਦਾਰ ਸਾਹਿਬਾਨ ਵਲੋਂ ਪੰਥਕ ਰਵਾਇਤਾਂ ਅਨੁਸਾਰ ਕੋਈ ਵੀ ਕਾਰਵਾਈ ਨਾ ਕਰਨਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ ਤੇ ਕਿਸੇ ਸੋਚੀ ਸਮਝੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਐਸ. ਡੀ. ਐਮ. ਲਹਿਰਾਉਣਗੇ ਤਿਰੰਗਾ ਅਗਲੀ ਖ਼ਬਰ 31 ਵੇਂ ਹਿੰਦ-ਪਾਕਿ ਦੋਸਤੀ ਸੰਮੇਲਨ ਸੰਬੰਧੀ ਸੈਮੀਨਾਰ ਲੇਖਕਾਂ, ਬੁੱਧੀਜੀਵੀਆਂ ਅਤੇ ਚਿੰਤਕਾਂ ਵਲੋਂ ਭਾਰਤ-ਪਾਕਿਸਤਾਨ ਦਰਮ...
Ad Position 24