14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਕਮੇਟੀ ਵਲੋਂ ਅਟਾਰੀ ਸਰਹੱਦ ’ਤੇ ਸੰਗਤਾਂ ਲਈ ਵਾਟਰ ਕੂਲਰ ਆਰ.ਓ. ਸਿਸਟਮ ਲਗਾਇਆ ਜਾਵੇਗਾ

ਅਟਾਰੀ ਸਰਹੱਦ, (ਅੰਮ੍ਰਿਤਸਰ) 14 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵਲੋਂ ਲੈਂਡ ਪੋਰਟ ਅਥਾਰਟੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੂਰਜ ਭਾਨ ਹਾਂਡਾ, ਮੈਨੇਜਰ ਵਲੋਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਜੀ ਆਇਆਂ ਕਹਿੰਦਿਆਂ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਅਟਾਰੀ ਸਰਹੱਦ, (ਅੰਮ੍ਰਿਤਸਰ) 14 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵਲੋਂ ਲੈਂਡ ਪੋਰਟ ਅਥਾਰਟੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੂਰਜ ਭਾਨ ਹਾਂਡਾ, ਮੈਨੇਜਰ ਵਲੋਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਜੀ ਆਇਆਂ ਕਹਿੰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਆਏ ਅਧਿਕਾਰੀਆਂ ਵਲੋਂ ਲੈਂਡ ਪੋਰਟ ਅਥਾਰਟੀ ਵਿਖੇ ਯਾਤਰੀਆਂ ਦੀ ਸਹੂਲਤ ਲਈ 1000 ਲੀਟਰ ਸਮਰੱਥਾ ਵਾਲਾ ਵਾਟਰ ਕੂਲਰ ਸਮੇਤ ਆਰ.ਓ. ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਸਵਾਰੀ ਟਰਮੀਨਲ ਦੇ ਭਾਰਤ ਤੋਂ ਪਾਕਿਸਤਾਨ ਆਉਣ ਤੇ ਜਾਣ ਯਾਤਰੂਆਂ ਦੇ ਦਰਸ਼ਨ ਦੀਦਾਰਿਆਂ ਲਈ ਦੋਵੇਂ ਹਿੱਸਿਆਂ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਸਥਾਪਿਤ ਕਰਨ ਲਈ ਵੀ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਵਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸੂਰਜ ਭਾਨ ਹਾਂਡਾ, ਮੈਨੇਜਰ ਵਲੋਂ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਲੈਂਡ ਪੋਰਟ ਅਥਾਰਟੀ ਦੇ ਦੌਰੇ ਅਤੇ ਯਾਤਰੀਆਂ ਦੀ ਸਹੂਲਤ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾ ਰਹੀ ਇਹ ਪਹਿਲ ਲੈਂਡ ਪੋਰਟ ਅਥਾਰਟੀ ਵਿਖੇ ਆਉਣ ਵਾਲੇ ਯਾਤਰੀਆਂ ਲਈ ਧਾਰਮਿਕ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਇਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਬਲਵਿੰਦਰ ਸਿੰਘ ਕਾਲਵਾਂ ਸਕੱਤਰ ਸ਼੍ਰੋਮਣੀ ਕਮੇਟੀ, ਗੁਰਨਾਮ ਸਿੰਘ ਮੀਤ ਸਕੱਤਰ, ਮੇਜਰ ਸਿੰਘ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ, ਰਾਜਿੰਦਰ ਸਿੰਘ ਰੂਬੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਕਿਸਾਨਾਂ ਤੇ ਗ਼ਰੀਬਾਂ ਦੇ ਹਿਤਾਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ-ਸ਼ਿਵਰਾਜ ਚੌਹਾਨ
Ad Position 24