17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਧਿਆਪਕ ਵਰਗ 27 ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ’ਚ ਸ਼ਾਮਿਲ ਹੋਵੇਗਾ 17-18-19 ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁਖੀਆਂ ਨੂੰ ਭੇਜੇ ਜਾਣਗੇ ਸਮੂਹਿਕ ਛੁੱਟੀ ਦੇ ਨੋਟਿਸ

ਸੰਗਰੂਰ, 16 ਅਗਸਤ (ਧੀਰਜ ਪਸ਼ੌਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਦੀ ਚੰਡੀਗੜ੍ਹ ਰੈਲੀ ਮੌਕੇ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਵਰਚੂਅਲ ਮੀਟਿੰਗ ਕੀਤੀ ਗਈ ਜਿਸ ਵਿਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫੈਸਲਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 17-08-2026
ਸੰਗਰੂਰ, 16 ਅਗਸਤ (ਧੀਰਜ ਪਸ਼ੌਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਦੀ ਚੰਡੀਗੜ੍ਹ ਰੈਲੀ ਮੌਕੇ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਵਰਚੂਅਲ ਮੀਟਿੰਗ ਕੀਤੀ ਗਈ ਜਿਸ ਵਿਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ ਸਿੰਘ ਸਸਕੌਰ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੁਰਿੰਦਰ ਕੁਮਾਰ ਪੁਆਰੀ, ਜਿੰਦਰ ਪਾਇਲਟ, ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂ ਵਾਲੀ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਨਵਪ੍ਰੀਤ ਬੱਲੀ, ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਦਿਗਵਿਜੇਪਾਲ ਸ਼ਰਮਾ, ਐਸ.ਸੀ./ ਬੀ.ਸੀ. ਅਧਿਆਪਕ ਯੂਨੀਅਨ ਦੇ ਲਛਮਣ ਸਿੰਘ ਨਬੀਪੁਰ, ਬੀ.ਐੱਡ. ਅਧਿਆਪਕ ਫ਼ਰੰਟ ਦੇ ਹਰਵਿੰਦਰ ਸਿੰਘ ਬਿਲਗਾ, ਮਾਸਟਰ ਕੇਡਰ ਯੂਨੀਅਨ ਦੇ ਹਰਭਜਨ ਸਿੰਘ, ਜਗਜੀਤ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ ਭੁੱਲਰ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਹਰਜਿੰਦਰ ਪਾਲ ਸਿੰਘ ਪੰਨੂ, ਗੁਰਿੰਦਰ ਸਿੰਘ ਘੁੱਕੇਵਾਲੀ, ਜਗਨੰਦਨ ਸਿੰਘ, ਅਧਿਆਪਕ ਦਲ ਦੇ ਗੁਰਜੰਟ ਸਿੰਘ ਵਾਲੀਆ, ਹਰਜੰਟ ਸਿੰਘ ਬੋਡੇ, 3704 ਅਧਿਆਪਕ ਯੂਨੀਅਨ ਦੇ ਹਰਜਿੰਦਰ ਸਿੰਘ, ਬੀ.ਐੱਡ. ਅਧਿਆਪਕ ਫ਼ਰੰਟ ਦੇ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਅਧਿਆਪਕ ਦਲ ਪੰਜਾਬ ਦੇ ਸਤਨਾਮ ਸਿੰਘ ਰੰਧਾਵਾ, ਰਵਿੰਦਰਜੀਤ ਸਿੰਘ ਪੰਨੂ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸਲਿੰਦਰ ਕੰਬੋਜ, ਐਲੀਮੈਂਟਰੀ ਟੀਚਰ ਯੂਨੀਅਨ ਦੇ ਗੁਰਿੰਦਰ ਸਿੰਘ ਸਿੱਧੂ, ਲੈਕਚਰਾਰ ਯੂਨੀਅਨ ਦੇ ਦਵਿੰਦਰ ਸਿੰਘ, ਸੀ.ਐਂਡ.ਵੀ. ਅਧਿਆਪਕ ਯੂਨੀਅਨ ਦੇ ਸੁਖਜਿੰਦਰ ਸਿੰਘ ਹਰੀਕਾ, ਐਸ.ਐਲ.ਏ. ਯੂਨੀਅਨ ਦੇ ਪਤਵੰਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੀ ਮੁੱਖ ਮੰਤਰੀ ਨਿਵਾਸ ਬਾਹਰ ਪੁਲਿਸ ਨਾਲ ਤਿੱਖੀ ਝੜਪ ਅਗਲੀ ਖ਼ਬਰ ਇਸਲਾਮਾਬਾਦ ’ਚ ਲਹਿਰਾਇਆ ਭਾਰਤ ਦਾ ਕੌਮੀ ਝੰਡਾ
Ad Position 24