17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਧਿਆਪਕਾਂ ਦੀ ਮੁੱਖ ਮੰਤਰੀ ਨਿਵਾਸ ਬਾਹਰ ਪੁਲਿਸ ਨਾਲ ਤਿੱਖੀ ਝੜਪ

ਸੰਗਰੂਰ, 16 ਅਗਸਤ (ਅਮਨਦੀਪ ਸਿੰਘ ਬਿੱਟਾ)-ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫ਼ਰੰਟ ਵੱਲੋਂ ਅੱਜ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੁਲਿਸ ਨਾਲ ਤਿੱਖੀਆਂ ਝੜਪਾਂ ਹੋਈਆਂ। ਅੱਜ ਤੜਕਸਾਰ ਤੋਂ ਹੀ ਅਧਿਆਪਕ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਤਰ ਹੋਣੇ ਸ਼ੁਰੂ ਹੋ ਗਏ ਜਿੱਥੋਂ ਉਹ ਮੁੱਖ ਮੰਤਰੀ ਨਿਵਾਸ ਵੱਲ ਵਧੇ ਜਿੱਥੇ ਜਾਂਦਿਆਂ ਹੀ ਉਨ੍ਹਾਂ ਦੀਆਂ ਪੁਲਿਸ ਨਾਲ ਤਿੱਖੀਆਂ ਝੜਪਾਂ ਹੋਈਆ।

Ad Position 21
No active advertisement
ਅਜੀਤ ਡੈਸਕ 17-08-2026
ਸੰਗਰੂਰ, 16 ਅਗਸਤ (ਅਮਨਦੀਪ ਸਿੰਘ ਬਿੱਟਾ)-ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫ਼ਰੰਟ ਵੱਲੋਂ ਅੱਜ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੁਲਿਸ ਨਾਲ ਤਿੱਖੀਆਂ ਝੜਪਾਂ ਹੋਈਆਂ। ਅੱਜ ਤੜਕਸਾਰ ਤੋਂ ਹੀ ਅਧਿਆਪਕ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਤਰ ਹੋਣੇ ਸ਼ੁਰੂ ਹੋ ਗਏ ਜਿੱਥੋਂ ਉਹ ਮੁੱਖ ਮੰਤਰੀ ਨਿਵਾਸ ਵੱਲ ਵਧੇ ਜਿੱਥੇ ਜਾਂਦਿਆਂ ਹੀ ਉਨ੍ਹਾਂ ਦੀਆਂ ਪੁਲਿਸ ਨਾਲ ਤਿੱਖੀਆਂ ਝੜਪਾਂ ਹੋਈਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੇ ਕਨਵੀਨਰ ਬਲਕਾਰ ਸਿੰਘ, ਕੋ – ਕਨਵੀਨਰ ਹਰਪਾਲ ਸਿੰਘ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਕਨਵੀਨਰ ਰਤਨਦੀਪ ਸੇਠੀ, ਕੋ-ਕਨਵੀਨਰ ਸੰਨੀ ਸੇਤੀਆ, 2392 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੇ ਕਨਵੀਨਰ ਗੁਰਿੰਦਰ ਸਿੰਘ, ਕੋ-ਕਨਵੀਨਰ ਗੁਰਬੀਰ ਸਿੰਘ ਦੇ ਆਗੂ ਕਰ ਰਹੇ ਸਨ। ਇਸ ਟਕਰਾਅ ਦੌਰਾਨ ਛੇ ਦੇ ਕਰੀਬ ਪ੍ਰਦਰਸ਼ਨਕਾਰੀ ਜਿਨ੍ਹਾਂ ਵਿਚ ਬਲਜਿੰਦਰ ਸਿੰਘ, ਅਮਨਦੀਪ ਸਿੰਘ, ਕਿਰਨਦੀਪ ਕੌਰ, ਜਤਿੰਦਰ ਕੌਰ ਅਤੇ ਸੁਮਨਦੀਪ ਕੌਰ ਨੂੰ ਇਤਹਿਆਤ ਵਜੋਂ ਹਿਰਾਸਤ ਵਿਚ ਵੀ ਲੈ ਲਿਆ। ਪੁਲਿਸ ਫੋਰਸ ਜਿਸ ਦੀ ਅਗਵਾਈ ਡੀ.ਐਸ.ਪੀ. (ਆਰ) ਦਲਵੀਰ ਸਿੰਘ, ਡੀ.ਐਸ.ਪੀ. ਤਜਿੰਦਰ ਸਿੰਘ, ਐਸ.ਐੱਚ.ਓ. ਸਦਰ ਜਸਵਿੰਦਰ ਕੌਰ, ਐਸ.ਐੱਚ.ਓ. ਸਿਟੀ-1 ਇੰਸਪੈਕਟਰ ਸੁਖਦੀਪ ਸਿੰਘ ਕਰ ਰਹੇ ਸਨ, ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਰਹੇ ਸਨ। ਇਸ ਖਿੱਚਧੂਹ ਦੌਰਾਨ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਵੀ ਧੱਕ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਇਸ ਮੌਕੇ ਪੁਲਿਸ ਨਾਲ ਤਿੱਖੀ ਬਹਿਸ ਵੀ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਆਗੂਆਂ ਨੇ ਕਿਹਾ ਕਿ ਵਿਭਾਗੀ ਦਫ਼ਤਰੀ ਗ਼ਲਤੀਆਂ ਕਾਰਨ ਸਿੱਖਿਆ ਵਿਭਾਗ ਵਿੱਚ ਭਰਤੀ ਕੀਤੇ ਅਧਿਆਪਕਾਂ ਦੀ ਸਿਲੈੱਕਸ਼ਨ ਸੂਚੀਆਂ ਰੀਕਾਸਟ ਕਰਨ ਦੇ ਹਵਾਲੇ ਨਾਲ ਭਰਤੀ ਹੋ ਚੁੱਕੇ ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਨੀਤੀਆਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨੂੰ ਨਾ ਦਿੱਤੀ ਜਾਵੇ ਆਰਥਿਕ ਅਤੇ ਫ਼ੌਜੀ ਸਹਾਇਤਾ ਮੀਰ ਯਾਰ ਬਲੋਚ ਨੇ ਟਰੰਪ ਅਤੇ ਸ਼ੀ ਜਿਨਪਿੰਗ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਅਧਿਆਪਕ ਵਰਗ 27 ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ’ਚ ਸ਼ਾਮਿਲ ਹੋਵੇਗਾ 17-18-19 ਨੂੰ ਜ਼ਿਲ੍ਹਾ ਪੱਧਰੀ ਮੀਟਿੰਗ...
Ad Position 24