17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੁਰੂਹਰਸਹਾਏ ’ਚ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਰੈਲੀ ਨੇ ਭਰਿਆ ਅਕਾਲੀ ਵਰਕਰਾਂ ’ਚ ਵੱਡਾ ਜੋਸ਼ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦੇਵਾਂਗੇ-ਹਰਸਿਮਰਤ

ਗੁਰੂਹਰਸਹਾਏ, ਗੋਲੂ ਕਾ ਮੋੜ, 16 ਅਗਸਤ (ਕਪਿਲ ਕੰਧਾਰੀ/ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਗੁਰੂਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ‘ਪੰਜਾਬ ਬਚਾਓ ਰੈਲੀ’ ਕਰਵਾਈ ਗਈ। ਰੈਲੀ ਵਿਚ ਅਕਾਲੀ ਦਲ ਦੇ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 17-08-2026
ਗੁਰੂਹਰਸਹਾਏ, ਗੋਲੂ ਕਾ ਮੋੜ, 16 ਅਗਸਤ (ਕਪਿਲ ਕੰਧਾਰੀ/ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਗੁਰੂਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ‘ਪੰਜਾਬ ਬਚਾਓ ਰੈਲੀ’ ਕਰਵਾਈ ਗਈ। ਰੈਲੀ ਵਿਚ ਅਕਾਲੀ ਦਲ ਦੇ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 106 ਸਾਲ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਇਹ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ। ਹਰਸਿਮਰਤ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ੇ, ਲੁੱਟ-ਖੋਹ ਤੇ ਗੈਂਗਸਟਰਵਾਦ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦੇਣ ’ਤੇ ਪਾਰਟੀ ਵਲੋਂ ਵਾਅਦੇ ਪੂਰੇ ਕੀਤੇ ਜਾਣਗੇ। ਸੁਖਬੀਰ ਸਿੰਘ ਬਾਦਲ ਦੀ ਗੈਰਹਾਜ਼ਰੀ ਬਾਰੇ ਉਨ੍ਹਾਂ ਕਿਹਾ ਕਿ ਨਾਂਦੇੜ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਉਹ ਸਿਹਤਯਾਬ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਨੇ ਉਨ੍ਹਾਂ ਨੂੰ ਰੈਲੀ ਵਿਚ ਵਰਕਰਾਂ ਨੂੰ ਸੰਬੋਧਨ ਕਰਨ ਲਈ ਭੇਜਿਆ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦਾ ਜਦੋਂ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਹੋਇਆ ਹੈ। ਇਸ ਮੌਕੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਦਰਸ਼ਨ ਸਿੰਘ ਮੋਠਾ ਵਾਲਾ, ਨਰਦੇਵ ਸਿੰਘ ਬੌਬੀ ਮਾਨ, ਹਰਪਾਲ ਸਿੰਘ ਬੇਦੀ, ਸੁਖਪਾਲ ਸਿੰਘ ਨੰਨੂ, ਜਸਪ੍ਰੀਤ ਮਾਨ,ਜੋਗਿੰਦਰ ਸਿੰਘ ਜਿੰਦੂ, ਜਨਮੇਜਾ ਸਿੰਘ ਸੇਖੋ , ਨੀਰਜ ਸਹਿਗਲ, ਪੰਕਜ ਸਹਿਗਲ, ਕੌਂਸਲਰ ਰਵੀ ਕੁਮਾਰ, ਕਪਿਲ ਕੰਧਾਰੀ, ਕੌਂਸਲਰ ਰਚਿਤ ਸੋਡੀ, ਨਰਦੇਵ ਸਿੰਘ ਬੋਬੀ ਮਾਨ ਗੁਰਸੇਵਕ ਸਿੰਘ ਕੈਸ਼ ਮਾਨ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ। ਅੰਤ ਵਿਚ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ 1947 ਦੀ ਵੰਡ ਦੌਰਾਨ ਮਾਰੇ ਗਏ ਸਮੂਹ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਜਥੇਦਾਰ ਗਿਆਨੀ... ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਨੇ ਸ਼ੂਟਰ ਜਪਜੋਤ ਸਿੰਘ ਦਰਦੀ ਦਾ ਕੀਤਾ ਸਨਮਾਨ
Ad Position 24