1947 ਦੀ ਵੰਡ ਦੌਰਾਨ ਮਾਰੇ ਗਏ ਸਮੂਹ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਸੰਬੋਧਨ
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- 1947 ਦੀ ਵੰਡ ਤੇ ਕਤਲੋਗਾਰਤ ਸਮੇਂ ਮਾਰੇ ਹੋਏ ਸਮੂਹ ਪੰਜਾਬੀਆਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ 1947 ਦੀ ਵੰਡ ਨੂੰ ਪੰਜਾਬ ਦਾ ਉਜਾੜਾ ਕਿਹਾ ਹੈ, ਜਿਸ ਦੌਰਾਨ 10 ਲੱਖ ਤੋਂ ਵੱਧ ਪੰਜਾਬੀਆਂ ਦੀ ਕਤਲੋਗਾਰਤ ਹੋਈ ਹੈ।
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- 1947 ਦੀ ਵੰਡ ਤੇ ਕਤਲੋਗਾਰਤ ਸਮੇਂ ਮਾਰੇ ਹੋਏ ਸਮੂਹ ਪੰਜਾਬੀਆਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ 1947 ਦੀ ਵੰਡ ਨੂੰ ਪੰਜਾਬ ਦਾ ਉਜਾੜਾ ਕਿਹਾ ਹੈ, ਜਿਸ ਦੌਰਾਨ 10 ਲੱਖ ਤੋਂ ਵੱਧ ਪੰਜਾਬੀਆਂ ਦੀ ਕਤਲੋਗਾਰਤ ਹੋਈ ਹੈ। ਉਨ੍ਹਾਂ ਗਿਆਨੀ ਸੋਹਨ ਸਿੰਘ ਸੀਤਲ ਦੀ ਪੁਸਤਕ ਪੰਜਾਬ ਦਾ ਉਜਾੜਾ ਦਾ ਹਵਾਲਾ ਦਿੰਦੇ ਹੋਏ ਕਿਹਾ ਪੁਸਤਕ ’ਚ ਵੰਡ ਦੇ ਸਮੇਂ ਦੀਆਂ ਬਹੁਤ ਘਟਨਾਵਾਂ ਦਰਜ ਹਨ, ਜਿਨ੍ਹਾਂ ਨੂੰ ਪੜ੍ਹ ਕੇ ਪਤਾ ਲੱਗਦਾ ਹੈ ਕਿ ਉਦੋਂ ਕੀ ਕੁਝ ਵਾਪਰਿਆ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1947 ਦੀ ਕਤਲੋਗਾਰਤ ਵਿਚ ਸ਼ਹੀਦ ਹੋਏ ਸਮੂਹ ਪੰਜਾਬੀਆਂ ਦੀ ਯਾਦ ਵਿਚ ਅਰਦਾਸ ਕੀਤੀ ਗਈ ਹੈ, ਕਿ ਅਜਿਹਾ ਸਮਾਂ ਦੁਬਾਰਾ ਕਦੇ ਨਾ ਆਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀ ਪਿਛਲੇ ਲਗਭਗ ਡੇਢ ਸਾਲ ਤੋਂ ਬੰਦ ਪਿਆ ਹੈ, ਜਿਸ ਨੂੰ ਸਿੱਖ ਭਾਵਨਾਵਾਂ ਅਨੁਸਾਰ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਆਪਸ ਵਿਚ ਗੱਲਬਾਤ ਕਰਕੇ ਬਿਨਾਂ ਦੇਰੀ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨਾਲ ਸੰਬੰਧਿਤ ਮਸਲੇ ਹੱਲ ਕਰਨ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖੀ ਦੇ ਉੱਚੇ ਅਸੂਲ ਅਤੇ ਕਿਰਦਾਰ ਹਨ, ਸਾਨੂੰ ਲੋੜ ਹੈ ਕਿ ਅਸੀਂ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਇਹ ਅਸੂਲ ਧਾਰਨ ਕਰੀਏ ਅਤੇ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨਮਾਈ ਹੇਠ ਮਿਲਜੁਲ ਕੇ ਚੱਲੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਰਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ, ਇੰਚਾਰਜ ਬਗੀਚਾ ਸਿੰਘ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਗਿਆਨੀ ਪ੍ਰੇਮ ਸਿੰਘ, ਗੁਰਿੰਦਰਪਾਲ ਸਿੰਘ, ਜਸਬੀਰ ਸਿੰਘ ਆਦਿ ਮੌਜੂਦ ਸਨ।