15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੱਗੋਮਾਹਲ ਪੁਲਿਸ ਚੌਕੀ ਨੂੰ ਨਿਸ਼ਾਨਾ ਬਣਾਉਣ ਦੀ ਅੱਤਵਾਦੀ ਸਾਜ਼ਿਸ਼ ਨਾਕਾਮ

ਗੱਗੋਮਾਹਲ ਪੁਲਿਸ ਚੌਕੀ ਨੂੰ ਨਿਸ਼ਾਨਾ ਬਣਾਉਣ ਦੀ ਅੱਤਵਾਦੀ ਸਾਜ਼ਿਸ਼ ਨਾਕਾਮ

Ad Position 21
No active advertisement
ਅਜੀਤ ਡੈਸਕ 17-08-2026

690 ਗ੍ਰਾਮ ਆਈ. ਈ. ਡੀ. ਬਰਾਮਦ
ਅਜਨਾਲਾ, ਗੱਗੋਮਾਹਲ (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਪੁਲਿਸ ਨੇ ਪੁਲਿਸ ਚੌਕੀ ਗੱਗੋਮਾਹਲ ਨੇੜਿਓਂ 690 ਗ੍ਰਾਮ ਆਈ.ਈ.ਡੀ (ਧਮਾਕਾਖੇਜ ਸਮਗਰੀ) ਬਰਾਮਦ ਕੀਤੀ ਹੈ, ਇਸ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਕਸਾ ਵੀ ਬਰਾਮਦ ਕੀਤਾ ਗਿਆ।ਇਸ ਸੰਬੰਧੀ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਉਕਤ ਵਿਸਫੋਟਕ ਸਮਗਰੀ ਦੀ ਬਰਾਮਦਗੀ ਤੋਂ ਬਾਅਦ ਬੰਬ ਨਕਾਰਾ ਦਸਤੇ ਵਲੋਂ ਇਸ ਨੂੰ ਨਕਾਰਾ ਕਰ ਦਿੱਤਾ ਗਿਆ। ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪਹਿਲਾਂ ਹੀ ਨਾਕਾਬੰਦੀ ਵਧਾ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ 15-16 ਅਗਸਤ ਦੀ ਦਰਮਿਆਨੀ ਰਾਤ ਨੂੰ ਏ.ਐੱਸ.ਆਈ. ਕੁਲਬੀਰ ਸਿੰਘ ਵਲੋਂ ਰਾਤ ਦੀ ਗਸ਼ਤ ਕੀਤੀ ਜਾ ਰਹੀ ਸੀ, ਇਸ ਦੌਰਾਨ ਪੁਲਿਸ ਚੌਕੀ ਗੱਗੋਮਾਹਲ ਦੇ ਅਧਿਕਾਰ ਖੇਤਰ ਵਿਚ ਇਕ ਸ਼ੱਕੀ ਕਾਲੇ ਰੰਗ ਦਾ ਮੋਮ ਨਾਲ ਲਪੇਟਿਆ ਪੈਕੇਟ ਮਿਲਿਆ। ਜਾਂਚ ਕਰਨ ‘ਤੇ ਇਸ ਵਿਚੋਂ ਇਕ ਸ਼ੱਕੀ ਆਈ.ਈ.ਡੀ. ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਕਸਾ ਮਿਲਿਆ। ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਮੌਕੇ ‘ਤੇ ਬੰਬ ਨਕਾਰਾ ਦਸਤੇ ਨੂੰ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਨੂੰ ਸੁਰੱਖਿਅਤ ਢੰਗ ਨਾਲ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਰਮਦਾਸ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਐੱਫ.ਆਈ.ਆਰ. ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਤਿੰਨ ਜਣਿਆਂ ਦੀ ਮੌਤ, ਦੋ ਜ਼ਖ਼ਮੀ ਅਗਲੀ ਖ਼ਬਰ ਕਾਰ ਮੈਕਨਿਕ ਨੌਜਵਾਨ ਦਾ ਕਤਲ
Ad Position 24