ਬਿਜਲੀ ਮੰਤਰੀ ਦੀ ਰਿਹਾਇਸ਼ ਬਾਹਰ ਪੱਕੇ ਧਰਨੇ ’ਤੇ ਬੈਠੇ ਮੁਲਾਜ਼ਮਾਂ ਦੀ ਬਿਜਲੀ ਬੰਦ
16 ਸਾਲਾਂ ਦੀ ਸੇਵਾ ਦਾ ਇਨਾਮ ਲਾਰੇ ਨਹੀਂ, ਇਨਸਾਫ਼ ਚਾਹੀਦਾ-ਆਊਟਸੋਰਸ ਕਾਮੇ
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਅਧੀਨ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਆਊਟਸੋਰਸ ਕਾਮਿਆਂ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਦੋ ਵਾਰ ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਚੁੱਕੇ ਹਨ। ਉਸ ਸਮੇਂ ਪੁਲਿਸ ਪ੍ਰਸ਼ਾਸਨ ਅਤੇ ਬਿਜਲੀ ਮੰਤਰੀ ਦੇ ਪਿਤਾ ਵਲੋਂ ਵੀ ਕਾਮਿਆਂ ਨੂੰ ਭਰੋਸਾ ਦਿੱਤਾ ਗਿਆ ਕਿ ਧਰਨਾ ਖ਼ਤਮ ਕਰੋ, ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਅਧੀਨ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਆਊਟਸੋਰਸ ਕਾਮਿਆਂ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਦੋ ਵਾਰ ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਚੁੱਕੇ ਹਨ। ਉਸ ਸਮੇਂ ਪੁਲਿਸ ਪ੍ਰਸ਼ਾਸਨ ਅਤੇ ਬਿਜਲੀ ਮੰਤਰੀ ਦੇ ਪਿਤਾ ਵਲੋਂ ਵੀ ਕਾਮਿਆਂ ਨੂੰ ਭਰੋਸਾ ਦਿੱਤਾ ਗਿਆ ਕਿ ਧਰਨਾ ਖ਼ਤਮ ਕਰੋ, ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਬਾਅਦ 10 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ, ਜੋ 13 ਅਗਸਤ ਤਕ ਵਧਾ ਦਿੱਤਾ ਗਿਆ, ਪਰ 13 ਅਗਸਤ ਦੀ ਮੀਟਿੰਗ ਵਿਚ ਵੀ ਕੋਈ ਠੋਸ ਅਤੇ ਸੁਖਾਵਾਂ ਹੱਲ ਨਹੀਂ ਮਿਲਿਆ। ਇਸ ਤੋਂ ਬਾਅਦ ਪੰਜਾਬ ਭਰ ਤੋਂ ਕਾਮਿਆਂ ਨੇ ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਕਾਮਿਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਮਹਿਕਮੇ ਦੇ ਅਧੀਨ ਲੈਣ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਜਾਰੀ ਰਹੇਗਾ। ਇਸੇ ਦੌਰਾਨ ਅੱਜ ਸ਼ਾਮ ਕਾਮਿਆਂ ਨੇ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਧਰਨੇ ਵਾਲੀ ਥਾਂ ’ਤੇ ਬੈਠੇ ਕਾਮਿਆਂ ਦੇ ਪੱਖੇ ਬੰਦ ਕਰ ਦਿੱਤੇ ਗਏ, ਲਾਈਟਾਂ ਦਾ ਪ੍ਰਬੰਧ ਬੰਦ ਕੀਤਾ ਗਿਆ ਅਤੇ ਸਾਊਂਡ ਵੀ ਬੰਦ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਦਮਾਂ ਨਾਲ ਕਾਮਿਆਂ ਦਾ ਮਨੋਬਲ ਨਹੀਂ ਟੁੱਟੇਗਾ।