ਦੀਪਕ ਬਾਲੀ ਨੇ ਆਈ.ਐਸ. ਬਿੰਦਰਾ ਸਟੇਡੀਅਮ ’ਚ ਰਾਸ਼ਟਰੀ ਝੰਡਾ ਲਹਿਰਾਇਆ
ਮੋਹਾਲੀ, 16 ਅਗਸਤ (ਅਜੀਤ ਬਿਊਰੋ)- ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਸ਼ੁੱਕਰਵਾਰ ਨੂੰ ਆਈ. ਐੱਸ.
ਮੋਹਾਲੀ, 16 ਅਗਸਤ (ਅਜੀਤ ਬਿਊਰੋ)- ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਸ਼ੁੱਕਰਵਾਰ ਨੂੰ ਆਈ.ਐੱਸ. ਬਿੰਦਰਾ ਸਟੇਡੀਅਮ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਭਾਰਤ ਦੀ ਆਜ਼ਾਦੀ ਤੱਕ ਦੀ ਯਾਤਰਾ ਬਾਰੇ ਗੱਲ ਕੀਤੀ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਣਗਿਣਤ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿਚ ਪੰਜਾਬ ਦੇ ਸ਼ਾਨਦਾਰ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਕਈ ਮਹਾਨ ਆਜ਼ਾਦੀ ਘੁਲਾਟੀਏ ਦਿੱਤੇ, ਜਿਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀਆਂ ਨੇ ਭਾਰਤ ਦੀ ਆਜ਼ਾਦੀ ਵਿਚ ਅਹਿਮ ਭੂਮਿਕਾ ਨਿਭਾਈ।