19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਜਾਬ ਕਾਂਗਰਸ ਦੀ ਖਾਨਾਜੰਗੀ ਜਾਰੀ ਹਾਈ ਕਮਾਨ ਖਫ਼ਾ, ਨਵੇਂ ਫਾਰਮੂਲੇ ’ਤੇ ਚਰਚਾ ਜਾਰੀ ਵਿਕਰਮਜੀਤ ਸਿੰਘ ਮਾਨ

ਚੰਡੀਗੜ੍ਹ, 17 ਅਗਸਤ- ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਖਾਨਾਜੰਗੀ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਸਮਾਂ ਲਗਾਤਾਰ ਘੱਟ ਹੁੰਦਾ ਜਾ ਰਿਹਾ ਹੈ, ਪਰ ਸੂਬਾ ਕਾਂਗਰਸ ਵਿਚ ਧੜੇਬੰਦੀ ਅਤੇ ਲੀਡਰਸ਼ਿਪ ਨੂੰ ਲੈ ਕੇ ਖਿੱਚੋਤਾਣ ਪਾਰਟੀ ਹਾਈਕਮਾਨ ਲਈ ਵੱਡੀ ਚੁਣੌਤੀ ਬਣੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 18-08-2026
ਚੰਡੀਗੜ੍ਹ, 17 ਅਗਸਤ- ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਖਾਨਾਜੰਗੀ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਸਮਾਂ ਲਗਾਤਾਰ ਘੱਟ ਹੁੰਦਾ ਜਾ ਰਿਹਾ ਹੈ, ਪਰ ਸੂਬਾ ਕਾਂਗਰਸ ਵਿਚ ਧੜੇਬੰਦੀ ਅਤੇ ਲੀਡਰਸ਼ਿਪ ਨੂੰ ਲੈ ਕੇ ਖਿੱਚੋਤਾਣ ਪਾਰਟੀ ਹਾਈਕਮਾਨ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਕਾਂਗਰਸ ਹਾਈ ਕਮਾਨ ਵਲੋਂ ਮਾਮਲੇ ਨੂੰ ਸੁਲਝਾਉਣ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਸਰਗਰਮ ਕੀਤਾ ਗਿਆ, ਜਿਨ੍ਹਾਂ ਨੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤਾਂ ਕਰਕੇ ਹਾਲਾਤ ਦੀ ਰਿਪੋਰਟ ਹਾਈ ਕਮਾਨ ਨੂੰ ਸੌਂਪੀ ਸੀ। ਕਾਂਗਰਸ ਹਾਈ ਕਮਾਨ ਨੇ ਉਸ ਮਗਰੋਂ ਸਪੱਸ਼ਟ ਸੰਕੇਤ ਦਿੱਤਾ ਸੀ ਕਿ ਮੌਜੂਦਾ ਲੀਡਰਸ਼ਿਪ ਵਿਚ ਕੋਈ ਤਬਦੀਲੀ ਨਹੀਂ ਆਵੇਗੀ ਪਰ ਖਾਨਾਜੰਗੀ ਕੁਝ ਸਮੇਂ ਲਈ ਠੰਢੀ ਪਈ ਪਰ ਹੁਣ ਫਿਰ ਉਸੇ ਤਰ੍ਹਾਂ ਜਾਰੀ ਹੈ, ਜਿਸ ਤੋਂ ਹਾਈ ਕਮਾਨ ਸਖਤ ਖਫਾ ਦੱਸੀ ਜਾ ਰਹੀ ਹੈ। ਜਦਕਿ ਪਾਰਟੀ ਸੂਤਰ ਦੱਸ ਰਹੇ ਹਨ ਕਿ ਪੰਜਾਬ ਕਾਂਗਰਸ ਦੀ ਧੜੇਬੰਦੀ ਖਤਮ ਕਰਨ ਲਈ ਹਾਈਕਮਾਨ ਵਲੋਂ ਨਵੇਂ ਫਾਰਮੂਲੇ ਉੱਤੇ ਤੇਜ਼ੀ ਨਾਲ ਚਰਚਾ ਵੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ’ਤੇ ਕਾਇਮ ਰੱਖਣ ਦੇ ਹਾਈ ਕਮਾਨ ਦੇ ਫੈਸਲੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਧੜੇ ਵਲੋਂ ਨਾਰਾਜ਼ਗੀ ਸਾਹਮਣੇ ਆਈ ਸੀ ਤੇ ਬਘੇਲ ਵਲੋਂ ਪੰਜਾਬ ਦੀ ਸਥਿਤੀ ਬਾਰੇ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਵੀ ਖਾਨਾਜੰਗੀ ਜਾਰੀ ਹੈ। ਹਾਈ ਕਮਾਨ ਲਈ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਜੇਕਰ ਲੀਡਰਸ਼ਿਪ ਅਤੇ ਧੜਿਆਂ ਵਿਚਕਾਰ ਮਤਭੇਦ ਜਲਦੀ ਨਾ ਸੁਲਝੇ ਤਾਂ ਇਸ ਦਾ ਸਿੱਧਾ ਅਸਰ 2027 ਦੀ ਚੋਣ ਤਿਆਰੀ ’ਤੇ ਪੈ ਸਕਦਾ ਹੈ। ਦੂਜੇ ਪਾਸੇ, ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ। ਸਿਆਸੀ ਤੌਰ ’ਤੇ ਕਾਂਗਰਸ ਲਈ ਇਹ ਮਾਮਲਾ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਵਿਚ ਸਾਰੀਆਂ ਸਿਆਸੀ ਧਿਰਾਂ ਪਹਿਲਾਂ ਹੀ 2027 ਦੀ ਲੜਾਈ ਲਈ ਆਪਣੀ ਰਣਨੀਤੀ ਤਿਆਰ ਕਰਨ ਵਿਚ ਜੁਟੀਆਂ ਹੋਈਆਂ ਹਨ। ਜੇਕਰ ਕਾਂਗਰਸ ਆਪਣੇ ਅੰਦਰੂਨੀ ਮਤਭੇਦਾਂ ਨੂੰ ਸੁਲਝਾ ਕੇ ਇੱਕਜੁੱਟ ਚਿਹਰੇ ਨਾਲ ਮੈਦਾਨ ਵਿਚ ਨਹੀਂ ਉੱਤਰਦੀ ਤਾਂ ਧੜੇਬੰਦੀ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਉੱਪਰਲੇ ਪੱਧਰ ’ਤੇ ਜਿੱਥੇ ਪੰਜਾਬ ਕਾਂਗਰਸ ਦੇ ਆਗੂ ਆਪਸ ਵਿਚ ਉਲਝੇ ਹੋਏ ਹਨ ਦੂਜੇ ਪਾਸੇ ਪਾਰਟੀ ਵਰਕਰਾਂ ਦੀਆਂ ਨਜ਼ਰਾਂ ਹਾਈ ਕਮਾਨ ਦੇ ਅਗਲੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਇਕ ਮੰਚ ’ਤੇ ਲਿਆਉਣ ਲਈ ਕੀ ਫਾਰਮੂਲਾ ਤਿਆਰ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਕਾਨਫਰੰਸ ਲਈ ਥਾਂ ਦੀ ਅਲਾਟਮੈਂਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਜਤਾਇਆ ਇਤਰਾਜ਼ ਪਹਿਲਾਂ ਬੁੱਕ ਕੀਤ... ਅਗਲੀ ਖ਼ਬਰ ਕੁਵੈਤ ਗਏ ਨੌਜਵਾਨ ਦੀ ਭੇਦਭਰੇ ਹਾਲਾਤ ’ ਚ ਹੋਈ ਮੌਤ ਪਿਤਾ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ
Ad Position 24