52 ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ
ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੱਦੇ ’ਤੇ ਸੋਮਵਾਰ ਤੋਂ ਸੂਬੇ ਦੇ 52 ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ ਕਰ ਦਿੱਤੀ। ਹੜਤਾਲ ਕਾਰਨ ਸਰਕਾਰੀ ਦਫਤਰਾਂ ਵਿਚ ਕੰਮਕਾਜ ਠੱਪ ਰਿਹਾ ਤੇ ਮੁਲਾਜ਼ਮਾਂ ਨੇ ਆਪੋ-ਆਪਣੇ ਦਫਤਰਾਂ ਦੇ ਬਾਹਰ ਗੇਟ ਰੈਲੀਆਂ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ।
ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੱਦੇ ’ਤੇ ਸੋਮਵਾਰ ਤੋਂ ਸੂਬੇ ਦੇ 52 ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ ਕਰ ਦਿੱਤੀ। ਹੜਤਾਲ ਕਾਰਨ ਸਰਕਾਰੀ ਦਫਤਰਾਂ ਵਿਚ ਕੰਮਕਾਜ ਠੱਪ ਰਿਹਾ ਤੇ ਮੁਲਾਜ਼ਮਾਂ ਨੇ ਆਪੋ-ਆਪਣੇ ਦਫਤਰਾਂ ਦੇ ਬਾਹਰ ਗੇਟ ਰੈਲੀਆਂ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ। ਹੜਤਾਲ 18 ਅਗਸਤ ਨੂੰ ਵੀ ਜਾਰੀ ਰਹੇਗੀ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਸੰਘਰਸ਼ ਕਰਨਾ ਪਿਆ ਹੈ। ਸਿਹਤ ਵਿਭਾਗ ਦੀ ਕੈਲਰੀਕਲ ਯੂਨੀਅਨ ਦੇ ਮੁਲਾਜ਼ਮਾਂ ਨੇ ਵੀ ਮੁੱਖ ਦਫਤਰ ਦੇ ਬਾਹਰ ਗੇਟ ਰੈਲੀ ਕੀਤੀ। ਆਗੂਆਂ ਨੇ ਦੱਸਿਆ ਕਿ 18 ਅਗਸਤ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤਕ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਹਰਵਿੰਦਰ ਸਿੰਘ, ਸੁਨੀਲ ਪਾਲ, ਬਲਕਾਰ ਸਿੰਘ, ਹਿਮਾਂਸ਼ੂ ਸ਼ਰਮਾ, ਗੋਬਿੰਦ ਪ੍ਰਸ਼ਾਦ, ਚੰਦਨ, ਪੰਕਜ, ਰੀਟਾ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।