ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪੰਜਾਬ ਰੋਡਵੇਜ਼ ਪਨਬੱਸ / ਪੀ.
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਆਧਾਰਿਤ ਰੁਜ਼ਗਾਰ ਵਿਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ ਸਬੰਧਤ ਵਿਭਾਗਾਂ ਵਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿਚ ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰਾਠ, ਜਗਜੀਤ ਸਿੰਘ, ਜਤਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਕੌਰ, ਜਸਦੀਪ ਸਿੰਘ ਅਤੇ ਬਲਜੀਤ ਸਿੰਘ ਸਮੇਤ ਪ੍ਰਮੁੱਖ ਮੁਲਾਜ਼ਮ ਯੂਨੀਅਨ ਆਗੂ ਹਜ਼ਾਰ ਸਨ।