ਬਾਦਲ ਦਲ ਨੂੰ ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਦਾ ਕੋਈ ਹੱਕ ਨਹੀਂ - ਗੁਰਜੀਤ ਸਿੰਘ ਤਲਵੰਡੀ
ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ 20 ਅਗਸਤ ਨੂੰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 41ਵੀਂ ਬਰਸੀ ਸਬੰਧੀ ਸਮਾਗਮ ਦੀ ਤਿਆਰੀ ਲਈ ਜ਼ਿਲ੍ਹਾ ਸੰਗਰੂਰ ਦੇ ਯੂਥ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਇਸ ਵਾਰ ਬਰਸੀ ਸਮਾਗਮ ਵਿਚ ਰਿਕਾਰਡ-ਤੋੜ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੰਤਾਂ ਦੀ ਬਰਸੀ ਮਨਾਉਣ ਦਾ ਕੋਈ ਹੱਕ ਨਹੀਂ।
ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ 20 ਅਗਸਤ ਨੂੰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 41ਵੀਂ ਬਰਸੀ ਸਬੰਧੀ ਸਮਾਗਮ ਦੀ ਤਿਆਰੀ ਲਈ ਜ਼ਿਲ੍ਹਾ ਸੰਗਰੂਰ ਦੇ ਯੂਥ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਇਸ ਵਾਰ ਬਰਸੀ ਸਮਾਗਮ ਵਿਚ ਰਿਕਾਰਡ-ਤੋੜ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੰਤਾਂ ਦੀ ਬਰਸੀ ਮਨਾਉਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਸੰਤਾਂ ਦੀ ਬਰਸੀ ਮਨਾਉਣ ਦਾ ਅਸਲ ਹੱਕ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਥਾਪੜਾ ਲੈ ਕੇ ਬਣੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕੋਲ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਮੌਕਾ ਹੈ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਮੁੜ ਪੇਸ਼ ਹੋ ਕੇ ਪਛਚਾਤਾਪ ਕਰ ਲੈਣ। ਇਥੇ ਢੀਂਡਸਾ ਨਿਵਾਸ ਵਿਖੇ ਹੋਈ ਮੀਟਿੰਗ ਦੌਰਾਨ ਭੁਪਿੰਦਰ ਸਿੰਘ ਘੁਮਾਣ ਜ਼ਿਲ੍ਹਾ ਪ੍ਰਧਾਨ ਸੰਗਰੂਰ, ਨਵਇੰਦਰ ਸਿੰਘ ਲੌਂਗੋਵਾਲ, ਗੁਰਸੇਵਕ ਸਿੰਘ ਮਨਿਆਣਾ, ਅੰਗਦ ਸਿੰਘ ਬਰਨਾਲਾ, ਅਮਰਿੰਦਰ ਸਿੰਘ ਮੰਡੀਆਂ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਜਗਤਾਰ ਸਿੰਘ ਤਾਰੀ ਬਘਰੋਲ,ਜਥੇ. ਜਗਸੀਰ ਸਿੰਘ ਰੋੜੇਵਾਲ, ਜਸਵੀਰ ਸਿੰਘ ਰਿੰਕਾ, ਗੁਰਇਕਬਾਲ ਸਿੰਘ ਗਿੰਨੀ, ਤਾਰੀ ਮਾਨ, ਗੁਰਦੀਪ ਸਿੰਘ ਢਡੋਲੀ, ਜੀਤ ਸਿੰਘ,ਰਾਣਾ ਸ਼ੇਰਗਿੱਲ, ਸਤਨਾਮ ਚੋਧਰੀ, ਗੋਰਾ ਪ੍ਰਧਾਨ ਕੋਹਰੀਆਂ, ਰਾਜੂ ਸਿਹਾਲ, ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ, ਨਵੀਨ ਬਨਾਰਸੀ, ਬਲਜੀਤ ਸਿੰਘ ਗੁਲਾੜੀ, ਵਰਿੰਦਰ ਸਿੰਘ, ਸੱਤੀ ਨੰਬਰਦਾਰ, ਮੋਹਨ ਸਿੰਘ ਲੱਕੀ, ਜਗਤਾਰ ਸਿੰਘ ਤਾਰੀ, ਕੁਲਦੀਪ ਸਿੰਘ ਨਾਰੀਕੇ, ਬਰਮਦੇਵ ਸ਼ਰਮਾ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਘੋੜੇਨਬ, ਕਾਲਾ ਜਲੂਰ, ਮੋਹਨ ਸਿੰਘ ਮਹਿਤਾ, ਮਨਜੀਤ ਸਿੰਘ ਸੰਗਤਪੁਰਾ, ਵੀਰਇੰਦਰ ਸਿੰਘ ਧਾਲੀਵਾਲ ਮੌਜੂਦ ਸਨ।