19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਔਰਤਾਂ ਤੇ ਨਾਬਾਲਗਾਂ ਨੂੰ ਵੀ ਕੋਰੀਅਰ ਵਜੋਂ ਵਰਤ ਰਹੇ ਨਸ਼ਾ ਤਸਕਰ-ਸਰਹੱਦੀ ਖੇਤਰ ’ਚ ਵਧੀ ਚਿੰਤਾ ਅਮਨ ਬਵੇਜਾ

ਮੰਡੀ ਘੁਬਾਇਆ, 18 ਅਗਸਤ-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਬਾਵਜੂਦ ਨਸ਼ਾ ਤਸਕਰਾਂ ਵਲੋਂ ਤਸਕਰੀ ਦੇ ਨਵੇਂ-ਨਵੇਂ ਤਰੀਕੇ ਅਪਣਾਏ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਰਹੱਦੀ ਖੇਤਰ ’ਚ ਸਰਗਰਮ ਨਸ਼ਾ ਨੈੱਟਵਰਕਾਂ ਵਲੋਂ ਹੁਣ ਪੁਲਿਸ ਦੀ ਨਜ਼ਰ ਤੋਂ ਬਚਣ ਲਈ ਔਰਤਾਂ, ਨੌਜਵਾਨਾਂ ਅਤੇ ਇਥੋਂ ਤੱਕ ਕਿ ਨਾਬਾਲਗਾਂ ਨੂੰ ਵੀ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪਹੁੰਚਾਉਣ ਲਈ ਕੋਰੀਅਰ ਵਜੋਂ ਵਰਤੇ ਜਾਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 19-08-2026
ਮੰਡੀ ਘੁਬਾਇਆ, 18 ਅਗਸਤ-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਬਾਵਜੂਦ ਨਸ਼ਾ ਤਸਕਰਾਂ ਵਲੋਂ ਤਸਕਰੀ ਦੇ ਨਵੇਂ-ਨਵੇਂ ਤਰੀਕੇ ਅਪਣਾਏ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਰਹੱਦੀ ਖੇਤਰ ’ਚ ਸਰਗਰਮ ਨਸ਼ਾ ਨੈੱਟਵਰਕਾਂ ਵਲੋਂ ਹੁਣ ਪੁਲਿਸ ਦੀ ਨਜ਼ਰ ਤੋਂ ਬਚਣ ਲਈ ਔਰਤਾਂ, ਨੌਜਵਾਨਾਂ ਅਤੇ ਇਥੋਂ ਤੱਕ ਕਿ ਨਾਬਾਲਗਾਂ ਨੂੰ ਵੀ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪਹੁੰਚਾਉਣ ਲਈ ਕੋਰੀਅਰ ਵਜੋਂ ਵਰਤੇ ਜਾਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਾਲ ਹੀ ਵਿਚ ਸਾਹਮਣੇ ਆਏ ਮਾਮਲਿਆਂ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਗੰਭੀਰਤਾ ਨੂੰ ਉਜਾਗਰ ਕੀਤਾ ਹੈ। ਜਾਂਚ ਏਜੰਸੀਆਂ ਵਲੋਂ ਕੀਤੀਆਂ ਕਾਰਵਾਈਆਂ ਦੌਰਾਨ ਕਈ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਨ੍ਹਾਂ ਵਿਚ ਕਈ ਥਾਵਾਂ ’ਤੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜਾਂਚ ਵਿਚ ਇਹ ਗੱਲ ਸਾਹਮਣੇ ਆਉਣ ਤੋਂ ਬਾਅਦ ਕਿ ਤਸਕਰ ਆਮ ਤੌਰ ’ਤੇ ਘੱਟ ਸ਼ੱਕ ਵਾਲੇ ਲੋਕਾਂ ਨੂੰ ਕੋਰੀਅਰ ਵਜੋਂ ਵਰਤਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਕਾਰਨ ਨਸ਼ਿਆਂ ਵਿਰੁੱਧ ਚੁਨੌਤੀ ਹੋਰ ਵਧ ਗਈ ਹੈ। ਪੁਲਿਸ ਜਾਂਚ ਦੌਰਾਨ ਔਰਤਾਂ ਦੇ ਨਸ਼ਾ ਤਸਕਰੀ ਵਿਚ ਸ਼ਾਮਿਲ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਕੁਝ ਮਾਮਲਿਆਂ ਵਿਚ ਔਰਤਾਂ ਨੂੰ ਨਸ਼ੀਲੇ ਪਦਾਰਥਾਂ ਦੀ ਛੋਟੀ ਮਾਤਰਾ ਨਾਲ ਕਾਬੂ ਕੀਤਾ ਗਿਆ। ਬੀਤੇ ਕੱਲ੍ਹ ਜਲਾਲਾਬਾਦ ਦੇ ਥਾਣਾ ਵੈਰੋਕਾ ਪੁਲਿਸ ਵਲੋਂ ਇਕ 65 ਸਾਲਾ ਔਰਤ ਨੂੰ ਡਰੱਗ ਮਨੀ, ਮੋਬਾਈਲਾਂ ਅਤੇ ਹੈਰੋਇਨ ਸਮੇਤ ਫੜੇ ਜਾਣਾ ਇਸ ਗੱਲ ਦੀ ਹਾਮੀ ਭਰਦਾ ਹੈ। ਇਸ ਦੇ ਨਾਲ ਹੀ ਨਾਬਾਲਗਾਂ ਦੀ ਵਰਤੋਂ ਨੂੰ ਲੈ ਕੇ ਵੀ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਮਾਹਿਰਾਂ ਮੁਤਾਬਿਕ ਨਸ਼ਾ ਤਸਕਰ ਨੌਜਵਾਨਾਂ ਅਤੇ ਨਾਬਾਲਗਾਂ ਨੂੰ ਆਸਾਨੀ ਨਾਲ ਪ੍ਰਭਾਵਿਤ ਕਰਕੇ ਜਾਂ ਲਾਲਚ ਦੇ ਕੇ ਆਪਣੇ ਨੈੱਟਵਰਕ ਦਾ ਹਿੱਸਾ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਸਰਹੱਦੀ ਖੇਤਰ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵੀ ਪਹਿਲਾਂ ਸਾਹਮਣੇ ਆ ਚੁੱਕੇ ਹਨ। ਅਜਿਹੇ ਨੈੱਟਵਰਕਾਂ ’ਤੇ ਨਕੇਲ ਕੱਸਣ ਲਈ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲੋਂ ਲਗਾਤਾਰ ਨਿਗਰਾਨੀ ਅਤੇ ਜਾਂਚ ਕੀਤੀ ਜਾ ਰਹੀ ਹੈ।ਲੋਕਾਂ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਗ੍ਰਿਫ਼ਤਾਰੀਆਂ ਹੀ ਨਹੀਂ, ਸਗੋਂ ਨੌਜਵਾਨਾਂ ਅਤੇ ਨਾਬਾਲਗਾਂ ਨੂੰ ਨਸ਼ਾ ਤਸਕਰਾਂ ਦੇ ਚੁੰਗਲ ਤੋਂ ਬਚਾਉਣ ਲਈ ਜਾਗਰੂਕਤਾ ਵੀ ਜ਼ਰੂਰੀ ਹੈ। ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਨੌਜਵਾਨਾਂ ਦੀਆਂ ਗਤੀਵਿਧੀਆਂ ’ਤੇ ਧਿਆਨ ਦੇਣ ਦੇ ਨਾਲ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨੀ ਚਾਹੀਦੀ ਹੈ। ਨਸ਼ਾ ਤਸਕਰਾਂ ਵਲੋਂ ਔਰਤਾਂ ਅਤੇ ਨਾਬਾਲਗਾਂ ਨੂੰ ਕਥਿਤ ਤੌਰ ’ਤੇ ਕੋਰੀਅਰ ਵਜੋਂ ਵਰਤਣ ਦੀਆਂ ਘਟਨਾਵਾਂ ਨੇ ਇਕ ਵਾਰ ਫਿਰ ਸਵਾਲ ਖੜ੍ਹਾ ਕੀਤਾ ਹੈ ਕਿ ਇਸ ਗੈਰ ਕਾਨੂੰਨੀ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਅਤੇ ਸਮਾਜ ਨੂੰ ਹੋਰ ਕਿੰਨੇ ਸਾਂਝੇ ਯਤਨ ਕਰਨੇ ਪੈਣਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 22 ਨੂੰ ਅਗਲੀ ਖ਼ਬਰ ਈ.ਡੀ. ਵਲੋਂ ਆਈ.ਏ.ਐੱਸ. ਕੰਵਲਪ੍ਰੀਤ ਬਰਾੜ ਤੋਂ ਸਾਢੇ ਅੱਠ ਘੰਟੇ ਪੁੱਛਗਿੱਛ ਹੋਰ ਅਧਿਕਾਰੀਆਂ ਨੂੰ ਵੀ ਤਲਬ ਕਰ ਸਕਦੀ ਹੈ...
Ad Position 24