19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ ਅਨਾਜ ਮੰਡੀ ਵਿਖੇ ਬਣੀ ਸਟੇਜ ’ਤੇ ਬੈਠੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਵਰਕਰ। ਸ਼੍ਰੋਮਣੀ ਅਕਾਲੀ ਦਲ (ਬ) ਅਤੇ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਨੂੰ ਲੈ ਕੇ ਰੇੜਕਾ ਬਰਕਰਾਰ

ਲੌਂਗੋਵਾਲ 18 ਅਗਸਤ (ਸ. ਸ.

Ad Position 21
No active advertisement
ਅਜੀਤ ਡੈਸਕ 19-08-2026
ਲੌਂਗੋਵਾਲ 18 ਅਗਸਤ (ਸ.ਸ. ਖੰਨਾ, ਵਿਨੋਦ)-ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਰੇੜਕਾ ਬਰਕਰਾਰ ਹੈ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਵਲੋਂ ਅਨਾਜ ਮੰਡੀ ਲੌਂਗੋਵਾਲ ਵਿਖੇ ਇਕ ਮੀਟਿੰਗ ਸੱਦ ਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਹਰ ਹੀਲੇ ਅਨਾਜ ਮੰਡੀ ਲੌਂਗੋਵਾਲ ਵਿਖੇ ਮਨਾਉਣ ਦਾ ਐਲਾਨ ਕੀਤਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਇਹ ਦਾਅਵਾ ਜਤਾਇਆ ਜਾ ਚੁੱਕਾ ਹੈ ਕਿ ਅਨਾਜ ਮੰਡੀ ਦੀ ਸ਼ੈੱਡ ਵਾਲੀ ਥਾਂ ਮਾਰਕੀਟ ਕਮੇਟੀ ਵਲੋਂ ਸਾਨੂੰ ਦਿੱਤੀ ਗਈ ਹੈ ਪਰ ਜੇਕਰ ਦੇਖਿਆ ਜਾਵੇ 16 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਈ ਮੀਟਿੰਗ ਤੋਂ ਬਾਅਦ ਅਨਾਜ ਮੰਡੀ ਦੀ ਸਟੇਜ ਉੱਪਰ ਕਬਜ਼ਾ ਕੀਤਾ ਹੋਇਆ ਹੈ। ਅਨਾਜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਨਰਜੀਤ ਗੋਲਡੀ ਨੇ ਪ੍ਰਵਾਨਗੀ ਲਈ ਕੀਤੀ ਕਾਗ਼ਜ਼ੀ ਕਾਰਵਾਈ ਦੇ ਸਬੂਤ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ 27 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਰਖ਼ਾਸਤ ਦੇ ਕੇ ਬਰਸੀ ਸਮਾਗਮ ਅਨਾਜ ਮੰਡੀ ਲੌਂਗੋਵਾਲ ਵਿਖੇ ਕਰਵਾਉਣ ਦੀ ਮੰਗ ਕੀਤੀ ਸੀ। ਸਾਡੀ ਮੰਗ ਨੂੰ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਸੁਨਾਮ ਅਤੇ ਐਸ.ਐਸ.ਪੀ. ਸੰਗਰੂਰ ਨੂੰ ਅਗੇਰਲੀ ਕਰਵਾਈ ਲਈ ਭੇਜ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਮਾਰਕੀਟ ਕਮੇਟੀ ਨੂੰ ਸਿਕਿਉਰਿਟੀ ਵਜੋਂ 10 ਹਜ਼ਾਰ ਅਤੇ ਬਣਦੀ ਫ਼ੀਸ 26 ਹਜ਼ਾਰ ਦੇ ਕਰੀਬ ਅਦਾ ਕੀਤੀ, ਜਿਨ੍ਹਾਂ ਦੀਆਂ ਰਸੀਦਾਂ ਵੀ ਉਨ੍ਹਾਂ ਨੂੰ ਪ੍ਰਾਪਤ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਨੇ ਬਣਦੀ ਫ਼ੀਸ ਸਭ ਤੋਂ ਪਹਿਲਾਂ ਭਰੀ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ (ਬ) ਦਾ ਅਨਾਜ ਮੰਡੀ ਵਿੱਚ ਸ਼ਰਧਾਂਜਲੀ ਸਮਾਗਮ ਕਰਨ ਦਾ ਪਹਿਲਾ ਹੱਕਦਾਰ ਹੈ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਬਰਸੀ ਸਮਾਗਮ ਹਰ ਹੀਲੇ ਇਥੇ ਹੀ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ 17 ਅਗਸਤ ਨੂੰ ਹਾਈ ਕੋਰਟ ਵਿਖੇ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦਾ ਫੈਸਲਾ ਅੱਜ ਸੁਣਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਦਾਲਤ ਵਲੋਂ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਸਾਡੇ ਵਲੋਂ ਮੰਡੀ ਵਿਚ ਸਟੇਜ ਵਾਲੀ ਥਾਂ ਨੂੰ ਕਿਸੇ ਵੀ ਕੀਮਤ ’ਤੇ ਛੱਡਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ਪੀਐਮ-ਅਭਿਮ’ ਤਹਿਤ ਕਰੋੜਾਂ ਦੇ ਫੰਡ ਖਰਚਣ ਦੇ ਬਾਵਜੂਦ ਜ਼ਮੀਨ ਉਤੇ ਜੀਵਨ-ਰੱਖਿਅਕ ਸਿਹਤ ਸਹੂਲਤਾਂ ਅਜੇ ਵੀ ਅਧੂਰੀਆਂ 32 ਹ... ਅਗਲੀ ਖ਼ਬਰ ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Ad Position 24