18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਬਠਿੰਡਾ ਤੋਂ ਹੋਵੇਗੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 5 ਸਤੰਬਰ ਨੂੰ ਕਰਨਗੇ ਉਦਘਾਟਨ

ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਇਸ ਵਾਰ ਬਠਿੰਡਾ ਤੋਂ ਹੋਵੇਗੀ, ਜਿਨ੍ਹਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 19-08-2026
ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਇਸ ਵਾਰ ਬਠਿੰਡਾ ਤੋਂ ਹੋਵੇਗੀ, ਜਿਨ੍ਹਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖੇਡਾਂ ਦੀਆਂ ਤਿਆਰੀਆਂ ਸੰਬੰਧੀ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਬਠਿੰਡਾ ਇਸ ਵਾਰ ਉਦਘਾਟਨੀ ਸਮਾਗਮ ਦੀ ਮੇਜ਼ਬਾਨੀ ਕਰੇਗਾ। ਸਮਾਗਮ ਦੌਰਾਨ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਖਿਡਾਰੀ ਵਿਸ਼ੇਸ਼ ਮਾਰਚ ਪਾਸਟ ਵਿਚ ਹਿੱਸਾ ਲੈਣਗੇ। ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਸਟੇਡੀਅਮ ਵਿਖੇ ਟ੍ਰੈਕ, ਖਿਡਾਰੀਆਂ ਲਈ ਲੋੜੀਂਦੀਆਂ ਸਹੂਲਤਾਂ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਹੋਰ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਹੁੰਦੀ ਹੋਈ ਬਠਿੰਡਾ ਪਹੁੰਚੇਗੀ, ਜਿਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਬੈਠਕ ਦੌਰਾਨ ਐੱਸ.ਡੀ.ਐੱਮ. ਬਠਿੰਡਾ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਸੰਬੰਧੀ ਮੀਟਿੰਗ 25 ਅਗਸਤ ਤੋਂ 29 ਅਗਸਤ ਤੱਕ ਹੋਣਗੇ ਸਮਾਗਮ, ਨਗ... ਅਗਲੀ ਖ਼ਬਰ ਆਪਣੇ ਹੀ ਕਰਜ਼ੇ ਲਈ ਪੰਜਾਬ 192 ਕਰੋੜ ਦਾ ਕਮਿਸ਼ਨ ਕਿਉਂ ਦੇਵੇ-ਬਾਜਵਾ
Ad Position 24