18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਸੰਬੰਧੀ ਮੀਟਿੰਗ 25 ਅਗਸਤ ਤੋਂ 29 ਅਗਸਤ ਤੱਕ ਹੋਣਗੇ ਸਮਾਗਮ, ਨਗਰ ਕੀਰਤਨ 28 ਨੂੰ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਸਮਾਗਮ ਸੰਬੰਧੀ ਮਹਾਂਪੁਰਖਾਂ ਵਲੋਂ ਆਸਣ ਸਾਹਿਬ ਨਾਨਕਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲੇ ਸ਼ਾਮਿਲ ਹੋਏ। ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਬੀੜ ਗਗੜਾ, ਕੈਪਟਨ ਦਲਜੀਤ ਸਿੰਘ, ਹਰਚਰਨ ਸਿੰਘ ਤੂਰ ਨੇ ਦੱਸਿਆ ਕਿ 25 ਅਗਸਤ ਨੂੰ ਪਹਿਲੀ ਲੜ੍ਹੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 27 ਅਗਸਤ ਨੂੰ ਸਵੇਰੇ 10 ਵਜੇ ਪੈਣਗੇ।

Ad Position 21
No active advertisement
ਅਜੀਤ ਡੈਸਕ 19-08-2026
ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਸਮਾਗਮ ਸੰਬੰਧੀ ਮਹਾਂਪੁਰਖਾਂ ਵਲੋਂ ਆਸਣ ਸਾਹਿਬ ਨਾਨਕਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲੇ ਸ਼ਾਮਿਲ ਹੋਏ। ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਬੀੜ ਗਗੜਾ, ਕੈਪਟਨ ਦਲਜੀਤ ਸਿੰਘ, ਹਰਚਰਨ ਸਿੰਘ ਤੂਰ ਨੇ ਦੱਸਿਆ ਕਿ 25 ਅਗਸਤ ਨੂੰ ਪਹਿਲੀ ਲੜ੍ਹੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 27 ਅਗਸਤ ਨੂੰ ਸਵੇਰੇ 10 ਵਜੇ ਪੈਣਗੇ। ਇਸ ਦਿਨ ਹੀ ਦੂਸਰੀ ਲੜ੍ਹੀ ਦੇ ਅਖੰਡ ਪਾਠ ਆਰੰਭ ਹੋਣਗੇ। 28 ਅਗਸਤ ਨੂੰ ਸਵੇਰੇ 8 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। 25 ਅਗਸਤ ਤੋਂ 28 ਤੱਕ ਰਾਤ ਨੂੰ ਕੀਰਤਨ ਦਰਬਾਰ ਕਰਵਾਏ ਜਾਣਗੇ। ਦੂਜੀ ਲੜ੍ਹੀ ਦੇ ਪਾਠਾਂ ਦੇ ਭੋਗ 29 ਅਗਸਤ ਸਵੇਰੇ 10 ਵਜੇ ਪੈਣ ਉਪਰੰਤ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਸੰਤ ਮਹਾਂਪੁਰਖ, ਕੀਰਤਨੀ, ਕਵੀਸ਼ਰੀ, ਢਾਡੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਖਨੌਰੀ ਬਾਰਡਰ ’ਤੇ ਅੱਜ ਬੈਰੀਕੇਡਾਂ ਕੋਲ ਨੰਗੇ ਧੜ ਪ੍ਰਦਰਸ਼ਨ ਕਰਨਗੇ 51 ਕਿਸਾਨ 20 ਅਗਸਤ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ... ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਬਠਿੰਡਾ ਤੋਂ ਹੋਵੇਗੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 5 ਸਤੰਬਰ ਨੂੰ ਕਰਨਗੇ ਉਦਘ...
Ad Position 24