18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

15 ਦਿਨਾਂ ’ਚ ਡੀ.ਏ. ਦਾ ਬਕਾਇਆ ਨਾ ਦੇਣ ਸੰਬੰਧੀ ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ

ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.)

Ad Position 21
No active advertisement
ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੀ ਅਦਾਇਗੀ ਦਾ ਮਾਮਲਾ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਹਾਈ ਕੋਰਟ ਵਲੋਂ 3 ਅਗਸਤ ਨੂੰ 15 ਦਿਨਾਂ ਅੰਦਰ ਬਕਾਇਆ ਜਾਰੀ ਕਰਨ ਦੇ ਹੁਕਮਾਂ ਦੇ ਬਾਵਜੂਦ ਅਦਾਇਗੀ ਨਾ ਹੋਣ ਦਾ ਦੋਸ਼ ਲਗਾਉਂਦਿਆਂ ਪੰਜਾਬ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। 3 ਅਗਸਤ ਨੂੰ ਕਾਰਜਕਾਰੀ ਮੁੱਖ ਜੱਜ ਅਸ਼ਵਨੀ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਦੇ ਬਕਾਏ ਦੀ ਅਦਾਇਗੀ 15 ਦਿਨਾਂ ਦੇ ਅੰਦਰ ਕਰਨ ਦੇ ਹੁਕਮ ਦਿੱਤੇ ਸਨ। ਹੁਕਮਾਂ ਮੁਤਾਬਿਕ ਇਹ ਮਿਆਦ ਅੱਜ (18 ਅਗਸਤ ਨੂੰ) ਪੂਰੀ ਹੋ ਗਈ। ਪਟੀਸ਼ਨਰਾਂ ਦਾ ਦੋਸ਼ ਹੈ ਕਿ ਨਿਰਧਾਰਿਤ ਮਿਆਦ ਖ਼ਤਮ ਹੋਣ ਦੇ ਬਾਵਜੂਦ ਸਰਕਾਰ ਵਲੋਂ ਬਕਾਏ ਦੀ ਅਦਾਇਗੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਮਾਣਹਾਨੀ ਪਟੀਸ਼ਨ ’ਚ ਵਿੱਤ ਵਿਭਾਗ ਦੇ ਅਧੀਨ ਸਕੱਤਰ ਵਲੋਂ ਹਾਲ ਹੀ ’ਚ ਜਾਰੀ ਕੀਤੇ ਗਏ ਪੱਤਰ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨਰਾਂ ਅਨੁਸਾਰ ਇਸ ਪੱਤਰ ਰਾਹੀਂ ਸਾਰੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਤਹਿਤ ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਰਕਮ ਜਾਰੀ ਨਾ ਕੀਤੀ ਜਾਵੇ।ਪਟੀਸ਼ਨਰਾਂ ’ਚ ਦੋਸ਼ ਲਗਾਇਆ ਗਿਆ ਹੈ ਕਿ ਵਿੱਤ ਵਿਭਾਗ ਵਲੋਂ ਜਾਰੀ ਕੀਤਾ ਗਿਆ ਉਕਤ ਪੱਤਰ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਦੀ ਬਜਾਏ ਉਨ੍ਹਾਂ ਦੇ ਅਮਲ ’ਚ ਰੁਕਾਵਟ ਪੈਦਾ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹੋਰਮੁਜ਼ ਜਲਡਮਰੂ ’ਚੋਂ ਲੰਘਦੇ ਸਮੇਂ ਜਹਾਜ਼ ’ਤੇ ਹਮਲਾ ਕੀਤਾ ਅਗਲੀ ਖ਼ਬਰ ਕਸ਼ਮੀਰ ਘਾਟੀ ’ਚ ਅਸ਼ਾਂਤੀ ਫੈਲਾਉਣ ਦੀ ‘ਨਾਪਾਕ’ ਸਾਜ਼ਿਸ਼ ਦਾ ਪਾਕਿਸਤਾਨੀ ਮੌਲਵੀ ਵਲੋਂ ਖ਼ੁਲਾਸਾ ਕਿਹਾ, ਲਸ਼ਕਰ ਨੇ 10 ਹਜ਼ਾਰ ਅ...
Ad Position 24