18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਢਿੱਲੋਂ ਭਰਾ ਖ਼ੁਦਕੁਸ਼ੀ ਮਾਮਲੇ ’ਚ ਅਦਾਲਤ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਬਰੀ

ਕਪੂਰਥਲਾ, 18 ਅਗਸਤ (ਸਡਾਨਾ)-ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਸਾਲ 2023 ਦੇ ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਮਾਮਲੇ ਵਿਚ ਆਪਣਾ ਫੈਸਲਾ ਸੁਣਾਉਂਦੇ ਹੋਏ ਉਸ ਸਮੇਂ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਿਕਾਰਡ ਵਿਚ ਮੌਜੂਦ ਸਮਗਰੀ ਅਨੁਸਾਰ ਖ਼ੁਦਕੁਸ਼ੀ ਲਈ ਉਕਸਾਉਣ ਦਾ ਅਪਰਾਧ ਨਹੀਂ ਬਣਦਾ, ਜਿਸ ਤਹਿਤ ਵਧੀਕ ਸੈਸ਼ਨ ਜੱਜ ਗੁਰਮੀਤ ਟਿਵਾਣਾ ਨੇ ਤਤਕਾਲੀ ਪੁਲਿਸ ਅਧਿਕਾਰੀ ਨਵਦੀਪ ਸਿੰਘ, ਬਲਵਿੰਦਰ ਕੁਮਾਰ ਤੇ ਜਗਜੀਤ ਕੌਰ ਨੂੰ ਰਾਹਤ ਦਿੰਦੇ ਹੋਏ ਕੇਸ ਵਿਚੋਂ ਬਰੀ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਕਪੂਰਥਲਾ, 18 ਅਗਸਤ (ਸਡਾਨਾ)-ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਸਾਲ 2023 ਦੇ ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਮਾਮਲੇ ਵਿਚ ਆਪਣਾ ਫੈਸਲਾ ਸੁਣਾਉਂਦੇ ਹੋਏ ਉਸ ਸਮੇਂ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਿਕਾਰਡ ਵਿਚ ਮੌਜੂਦ ਸਮਗਰੀ ਅਨੁਸਾਰ ਖ਼ੁਦਕੁਸ਼ੀ ਲਈ ਉਕਸਾਉਣ ਦਾ ਅਪਰਾਧ ਨਹੀਂ ਬਣਦਾ, ਜਿਸ ਤਹਿਤ ਵਧੀਕ ਸੈਸ਼ਨ ਜੱਜ ਗੁਰਮੀਤ ਟਿਵਾਣਾ ਨੇ ਤਤਕਾਲੀ ਪੁਲਿਸ ਅਧਿਕਾਰੀ ਨਵਦੀਪ ਸਿੰਘ, ਬਲਵਿੰਦਰ ਕੁਮਾਰ ਤੇ ਜਗਜੀਤ ਕੌਰ ਨੂੰ ਰਾਹਤ ਦਿੰਦੇ ਹੋਏ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੀਨੀਅਰ ਐਡਵੋਕੇਟ ਰਾਜੀਵ ਪੁਰੀ ਨੇ ਦਲੀਲਾਂ ਦਿੱਤੀਆਂ ਕਿ ਇਸ ਕੇਸ ਵਿਚ ਕੋਈ ਵੀ ਸਿੱਧਾ ਜਾਂ ਅਸਿੱਧਾ ਸਬੂਤ ਨਹੀਂ ਹੈ, ਜਿਸ ਨਾਲ ਜਸ਼ਨਬੀਰ ਨੂੰ ਖ਼ੁਦਕੁਸ਼ੀ ਲਈ ਉਕਸਾਇਆ ਸੀ ਤੇ ਬਚਾਅ ਪੱਖ ਵਲੋਂ ਹੋਰ ਵੀ ਕਈ ਤੱਥ ਅਦਾਲਤ ਦੇ ਸਾਹਮਣੇ ਰੱਖੇ ਗਏ। ਉਨ੍ਹਾਂ ਦੱਸਿਆ ਕਿ ਕਿਸੇ ਵਿਰੁੱਧ ਹੋਈ ਪੁਲਿਸ ਕਾਰਵਾਈ ਅਤੇ ਉਸ ਉਪਰੰਤ ਉਕਤ ਵਿਅਕਤੀ ਵਲੋਂ ਕੀਤੀ ਗਈ ਖ਼ੁਦਕੁਸ਼ੀ ਨੂੰ ਪੁਲਿਸ ਅਧਿਕਾਰੀ ਵਿਰੁੱਧ ਜਾਣਬੁੱਝ ਕੇ ਉਕਸਾਉਣ ਦੇ ਆਧਾਰ ਨਾਲ ਨਹੀਂ ਜੋੜਿਆ ਜਾ ਸਕਦਾ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਮਾਮਲੇ ਦੀ ਸੁਣਵਾਈ ਮੁੜ ਟਲੀ ਅਗਲੀ ਖ਼ਬਰ ਪੰਜਾਬ ਦੌਰੇ ਤੋਂ ਪਹਿਲਾਂ ਰਾਹੁਲ ਗਾਂਧੀ ਖ਼ਤਮ ਕਰਨਾ ਚਾਹੁੰਦੇ ਹਨ ਪੰਜਾਬ ਕਾਂਗਰਸ ਦੀ ਖ਼ਾਨਾਜੰਗੀ ਪੰਜਾਬ ਕਾਂਗਰਸ ਦੀ ਧੜੇਬ...
Ad Position 24