18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਜੀਠੀਆ ਮਾਮਲੇ ਦੀ ਸੁਣਵਾਈ ਮੁੜ ਟਲੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 19-08-2026
ਐੱਸ. ਏ. ਐੱਸ. ਨਗਰ, 18 ਅਗਸਤ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ 18 ਅਗਸਤ ਨੂੰ ਹੋਣ ਵਾਲੀ ਸੁਣਵਾਈ ਮੁੜ ਟਲ ਗਈ। ਇਹ ਜਾਣਕਾਰੀ ਮਜੀਠੀਆ ਦੇ ਵਕੀਲ ਵਲੋਂ ਸਾਂਝੀ ਕੀਤੀ ਗਈ। ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ‘ਤੇ ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਲਈ ਨਿਰਧਾਰਤ ਕੀਤੀ ਹੈ। ਅੱਜ ਦੀ ਸੁਣਵਾਈ ਦੌਰਾਨ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਜੇਕਰ ਪਟੀਸ਼ਨਕਰਤਾ ਨੂੰ ਸੌਂਪੀਆਂ ਜਾਂਦੀਆਂ ਹਨ ਤਾਂ ਉਥੇ ਕੋਰਟ ਕਮਿਸ਼ਨਰ ਦੀ ਨਿਯੁਕਤੀ ਅਤੇ ਰਿਹਾਇਸ਼ ਦੀ ਵੀਡੀਓਗ੍ਰਾਫ਼ੀ ਕਰਵਾਉਣ ਦੇ ਮੁੱਦੇ ‘ਤੇ ਕਾਨੂੰਨੀ ਦਲੀਲਾਂ ਪੇਸ਼ ਕੀਤੀਆਂ ਜਾਣੀਆਂ ਸਨ। ਅਦਾਲਤ ਨੇ ਇਸ ਸੰਬੰਧੀ ਕਾਨੂੰਨ ਪੇਸ਼ ਕਰਨ ਲਈ ਵੀ ਕਿਹਾ ਸੀ। ਇਸ ਤੋਂ ਇਲਾਵਾ ਪੰਜਾਬ ਦੇ ਏ. ਡੀ. ਜੀ. ਪੀ. ਜੇਲ੍ਹਾਂ ਵਲੋਂ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਰਿਪੋਰਟ ਦੇ ਜਵਾਬ ਵਿਚ ਅਦਾਲਤ ਵਿਚ ਦਾਇਰ ਕੀਤੇ ਗਏ ਹਲਫ਼ਨਾਮੇ ਸੰਬੰਧੀ ਦਲੀਲਾਂ ‘ਤੇ ਵੀ ਅੱਜ ਵਿਚਾਰ ਨਹੀਂ ਹੋ ਸਕਿਆ। ਅਦਾਲਤ ਨੇ ਇਸ ਮੁੱਦੇ ਨੂੰ ਵੀ ਅਗਲੀ ਤਰੀਖ ‘ਤੇ ਸੰਬੋਧਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ‘ਤੇ ਵੀ ਅਗਲੀ ਸੁਣਵਾਈ 29 ਅਗਸਤ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚਾ ਮਾਮਲੇ ’ਚ ਗ੍ਰਿਫ਼ਤਾਰੀਆਂ ਦੀ ਤਿਆਰੀ ਪੁਲਿਸ ਕਮਾਨ ਵੀ ਬਦਲੇਗੀ ਅਗਲੀ ਖ਼ਬਰ ਢਿੱਲੋਂ ਭਰਾ ਖ਼ੁਦਕੁਸ਼ੀ ਮਾਮਲੇ ’ਚ ਅਦਾਲਤ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਬਰੀ
Ad Position 24