18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ, ਨਾਲ ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਤੇ ਹੋਰ ਅਧਿਕਾਰੀ। ਪੁਲਿਸ ਨੂੰ ‘ਲਿੰਗ-ਸੰਵੇਦਨਸ਼ੀਲ ਅਤੇ ਪੀੜਤ-ਕੇਂਦਰਿਤ ਪੁਲਿਸਿੰਗ’ ਲਈ ਕੀਤਾ ਜਾ ਰਿਹੈ ਤਿਆਰ-ਡੀ.ਜੀ.ਪੀ. ‘ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ’ ਵਿਸ਼ੇ ’ਤੇ ਤੀਜੇ ਗੇੜ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਫਿਲੌਰ, 18 ਅਗਸਤ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਪੰਜਾਬ ਸਰਕਾਰ ਦੀ ਇਕ ਸਮਾਵੇਸ਼ੀ, ਪੀੜਤ-ਕੇਂਦਰਿਤ ਅਤੇ ਲਿੰਗ-ਸੰਵੇਦਨਸ਼ੀਲ ਪੁਲਿਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ.

Ad Position 21
No active advertisement
ਅਜੀਤ ਡੈਸਕ 19-08-2026
ਫਿਲੌਰ, 18 ਅਗਸਤ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਪੰਜਾਬ ਸਰਕਾਰ ਦੀ ਇਕ ਸਮਾਵੇਸ਼ੀ, ਪੀੜਤ-ਕੇਂਦਰਿਤ ਅਤੇ ਲਿੰਗ-ਸੰਵੇਦਨਸ਼ੀਲ ਪੁਲਿਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਇਥੇ ਫ਼ਿਲੌਰ ਸਥਿਤ 134 ਸਾਲ ਪੁਰਾਣੀ ਇਤਿਹਾਸਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐੱਮ.ਆਰ.ਐੱਸ.ਪੀ.ਪੀ.ਏ.) ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ ‘ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ’ ਅਧੀਨ ਤੀਜੇ ਗੇੜ ਦੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।ਇਹ ਪਹਿਲਕਦਮੀ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਵਲੋਂ ਜੇ-ਪਾਲ ਸਾਊਥ ਏਸ਼ੀਆ ਅਤੇ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਇਕ ਵਿਆਪਕ ਇੰਪੈਕਟ ਅਸੈਸਮੈਂਟ ਟ੍ਰੇਨਿੰਗ ਪ੍ਰੋਗਰਾਮ ਹੈ। ਦਸੰਬਰ 2025 ਤੋਂ ਚਲਾਈ ਜਾ ਰਹੀ ਲਿੰਗ ਸੰਵੇਦਨਸ਼ੀਲ ਸਿਖਲਾਈ ਦਾ ਇਹ ਤੀਜਾ ਅਤੇ ਆਖ਼ਰੀ ਗੇੜ ਹੈ। ਇਸ ਗੇੜ ਦੀ ਸਿਖਲਾਈ ਵਿਚ ਵਿਸ਼ੇਸ਼ ਗਰੁੱਪਾਂ ਅਧੀਨ ਕੁੱਲ 1 ,453 ਨਾਮਜ਼ਦ ਪੁਲਿਸ ਕਰਮੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ।ਡੀ.ਜੀ.ਪੀ. ਨੇ ਕਿਹਾ ਕਿ ਸੂਬਾ ਪੱਧਰੀ ‘ਥ੍ਰੀ ਟ੍ਰੇਨਿੰਗ ਰਾਊਂਡਜ਼’ ਰਾਹੀਂ 384 ਪੁਲਿਸ ਥਾਣਿਆਂ ਦੇ 1500-2,000 ਪੁਲਿਸ ਕਰਮਚਾਰੀਆਂ ਨੂੰ ਲਿੰਗ-ਸੰਵੇਦਨਸ਼ੀਲ, ਹੱਕ-ਅਧਾਰਤ ਅਤੇ ਪੀੜਤ-ਕੇਂਦਰਿਤ ਪੁਲਿੰਸਿੰਗ ਲਈ ਲੋੜੀਂਦੇ ਹੁਨਰ ਅਤੇ ਸੂਝ-ਬੂਝ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿਚ ਔਰਤਾਂ, ਬੱਚਿਆਂ ਅਤੇ ਹੋਰ ਕਮਜ਼ੋਰ ਵਰਗਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ‘ਸਾਂਝ’ ਪਲੇਟਫਾਰਮ ‘ਤੇ ਰੱਖਿਆ ਮੰਤਰਾਲੇ ਦੀ ਵੈਰੀਫਿਕੇਸ਼ਨ ਲਈ ਆਨਲਾਈਨ ਡਿਜੀਟਲ ਪੋਰਟਲ ਵੀ ਲਾਂਚ ਕੀਤਾ। ਇਹ ਡਿਜੀਟਲ ਪਹਿਲ ਇਕ ਵੱਡਾ ਮੀਲ ਪੱਥਰ ਹੈ, ਜੋ ਨਵੇਂ ਭਰਤੀ ਹੋਏ ਰੱਖਿਆ ਕਰਮਚਾਰੀਆਂ ਦੀ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਮਹੀਨਿਆਂ ਦੇ ਸਮੇਂ ਨੂੰ ਘਟਾ ਕੇ ਕੁਝ ਦਿਨਾਂ ਵਿਚ ਤਬਦੀਲ ਕਰਨ ਲਈ ਦੇ ਉਦੇਸ਼ ਨਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦੇ ਨਾਲ ਉਘੇ ਸਾਬਕਾ ਪੁਲਿਸ ਅਧਿਕਾਰੀਆਂ ਅਤੇ ਮੁੱਖ ਟਰੇਨਰਾਂ, ਜਿਨ੍ਹਾਂ ਵਿਚ ਮਹਾਰਾਸ਼ਟਰ ਕੇਡਰ ਦੇ ਸਾਬਕਾ ਡੀ.ਜੀ.ਪੀ. ਮੀਰਨ ਚੱਢਾ ਬੋਰਵਾਂਕਰ ਅਤੇ ਪੰਜਾਬ ਕੇਡਰ ਦੇ ਸਾਬਕਾ ਡੀ.ਜੀ.ਪੀ. ਆਰ. ਸੀ. ਸਿੰਘ ਸ਼ਾਮਿਲ ਸਨ, ਦਾ ਸਵਾਗਤ ਕੀਤਾ।ਇਸ ਦੌਰਾਨ ਰੱਖਿਆ ਮੰਤਰਾਲੇ ਦੇ ਮਨੁੱਖੀ ਸਰੋਤ ਨਿਰਦੇਸ਼ਕ ਆਰੋਨ ਪਾਮੀ ਨੇ ਪੰਜਾਬ ਪੁਲਿਸ ਦੇ ਸਰਗਰਮ ਸ਼ਾਸਨ ਦੀ ਸ਼ਲਾਘਾ ਕੀਤੀ ਅਤੇ ਸਾਂਝ ਪੋਰਟਲ ‘ਤੇ ਆਨਲਾਈਨ ਡਿਜੀਟਲ ਵੈਰੀਫਿਕੇਸ਼ਨ ਮਾਡਿਊਲ ਵਿਕਸਤ ਕਰਨ ਲਈ ਡੀ.ਜੀ.ਪੀ. ਅਤੇ ਆਈਟੀ ਟੀਮ ਦਾ ਧੰਨਵਾਦ ਕੀਤਾ। ਉਦਘਾਟਨੀ ਸਮਾਗਮ ਦੌਰਾਨ ਜੀ.ਜੀ.ਡੀ.ਐਸ.ਡੀ. ਕਾਲਜ, ਚੰਡੀਗੜ੍ਹ ਦੇ ਲੋਕ ਸੰਚਾਰ ਵਿਭਾਗ ਵਲੋਂ ਘਰੇਲੂ ਹਿੰਸਾ ‘ਤੇ ਅਧਾਰਿਤ ਇਕ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪੰਜਾਬ ਬੰਦ ਸਫਲ ਬਣਾਉਣ ਦੀ ਅਪੀਲ ਅਗਲੀ ਖ਼ਬਰ 7 ਅਖੰਡ ਪਾਠਾਂ ਦੀ ਲੜੀ ਦੇ ਆਗਾਜ਼ ਨਾਲ ਸ਼ੁਰੂ ਹੋਇਆ ਤਿੰਨ ਰੋਜ਼ਾ ਮੇਲਾ ਸ਼ਹੀਦਾਂ ਨੂਰਪੁਰ ਬੇਦੀ
Ad Position 24