18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਸੰਗਠਨਾਂ ਦੇ ਵਫ਼ਦ ਨਾਲ ਮੁਲਾਕਾਤ ਉਪਰੰਤ । ਪੰਜੋਖਰਾ ਸਾਹਿਬ ਦੇ ਮੁੱਦੇ ’ਤੇ ਮੁੱਖ ਮੰਤਰੀ ਸੈਣੀ ਨੂੰ ਮਿਲਿਆ ਹਰਿਆਣਾ ਗੁਰਦੁਆਰਾ ਕਮੇਟੀ ਦਾ ਵਫ਼ਦ ਪ੍ਰਸਤਾਵਿਤ ਪ੍ਰਦਰਸ਼ਨ ਹੁਣ ਨਹੀਂ ਹੋਵੇਗਾ-ਜਗਦੀਸ਼ ਸਿੰਘ ਝਿੰਡਾ

ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)-ਪੰਜੋਖਰਾ ਸਾਹਿਬ ਦੇ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝਿੰਡਾ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਸੰਗਠਨਾਂ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜੋਖਰਾ ਸਾਹਿਬ ਨਾਲ ਸੰਬੰਧਿਤ ਮੁੱਦੇ ‘ਤੇ ਮੁੱਖ ਮੰਤਰੀ ਨਾਲ ਵਿਸਥਾਰ ਨਾਲ ਚਰਚਾ ਹੋਈ।

Ad Position 21
No active advertisement
ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)-ਪੰਜੋਖਰਾ ਸਾਹਿਬ ਦੇ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝਿੰਡਾ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਸੰਗਠਨਾਂ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜੋਖਰਾ ਸਾਹਿਬ ਨਾਲ ਸੰਬੰਧਿਤ ਮੁੱਦੇ ‘ਤੇ ਮੁੱਖ ਮੰਤਰੀ ਨਾਲ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਬਾਰੇ ਜਗਦੀਸ਼ ਸਿੰਘ ਝਿੰਡਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹੋਈ ਗੱਲਬਾਤ ਸਕਾਰਾਤਮਕ ਅਤੇ ਸਫ਼ਲ ਰਹੀ। ਮੁੱਖ ਮੰਤਰੀ ਨੇ ਪੰਜੋਖਰਾ ਸਾਹਿਬ ਦੇ ਮੁੱਦੇ ‘ਤੇ ਹਰ ਸੰਭਵ ਮਦਦ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ 25 ਅਗਸਤ ਨੂੰ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਹੁਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਿੱਖ ਸੰਗਠਨਾਂ ਅਤੇ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸੂਬੇ ਦੇ ਹਿੱਤ ਵਿਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਕੰਮ ਕਰਨ। ਜਗਦੀਸ਼ ਸਿੰਘ ਝਿੰਡਾ ਨੇ ਕਿਹਾ ਕਿ ਪੰਜੋਖਰਾ ਸਾਹਿਬ ਨਾਲ ਜੁੜੇ ਮੁੱਦੇ ‘ਤੇ ਸਕਾਰਾਤਮਕ ਗੱਲਬਾਤ ਹੋਈ ਹੈ ਅਤੇ ਮੁੱਖ ਮੰਤਰੀ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਹੁਣ ਸਾਰੇ ਪੱਖਾਂ ਨੂੰ ਸ਼ਾਂਤੀਪੂਰਨ ਅਤੇ ਸਕਾਰਾਤਮਕ ਤਰੀਕੇ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਸਾਧ ਸੰਗਤ ਨੂੰ ਵੀ ਕਿਸੇ ਅਣਪੁਸ਼ਟ ਸੂਚਨਾ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ ਨਾਲ ਚੰਗੇ ਸਬੰਧ ਚਾਹੁੰਦਾ ਹੈ ਭਾਰਤ-ਜੈਸਵਾਲ ਅਗਲੀ ਖ਼ਬਰ ਨੀਨਾ ਤਾਂਗੜੀ ਨੂੰ ਸਨਮਾਨਿਤ ਕਰਦੇ ਹੋਏ ਬਾਲ ਮੁਕੰਦ ਸ਼ਰਮਾ, ਨਾਲ ਕੰਚਨ ਸ਼ਰਮਾ, ਡਾ. ਗੁਰਬਚਨ ਸਿੰਘ ਤੇ ਹੋਰ। ਪੰਜਾਬ ’ਚ ਚੱ...
Ad Position 24