19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖ਼ਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

ਅੰਮ੍ਰਿਤਸਰ, 19 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਉਨ੍ਹਾਂ ਦੀ ਭੈਣ ਨੂਰੀਨ ਨਿਆਜ਼ੀ ਅਤੇ ਪਤਨੀ ਬੁਸ਼ਰਾ ਬੀਬੀ ਨੇ ਅਡਿਆਲਾ ਜੇਲ੍ਹ ’ਚ ਮੁਲਾਕਾਤ ਕੀਤੀ। ਇਹ ਮੁਲਾਕਾਤ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੰਭਵ ਹੋ ਸਕੀ।

Ad Position 21
No active advertisement
ਅਜੀਤ ਡੈਸਕ 20-08-2026
ਅੰਮ੍ਰਿਤਸਰ, 19 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਉਨ੍ਹਾਂ ਦੀ ਭੈਣ ਨੂਰੀਨ ਨਿਆਜ਼ੀ ਅਤੇ ਪਤਨੀ ਬੁਸ਼ਰਾ ਬੀਬੀ ਨੇ ਅਡਿਆਲਾ ਜੇਲ੍ਹ ’ਚ ਮੁਲਾਕਾਤ ਕੀਤੀ। ਇਹ ਮੁਲਾਕਾਤ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੰਭਵ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਨੂਰੀਨ 9 ਮਹੀਨਿਆਂ ਬਾਅਦ ਆਪਣੇ ਭਰਾ ਨੂੰ ਮਿਲੀ। ਲਗਭਗ 15 ਮਿੰਟ ਦੀ ਮੁਲਾਕਾਤ ਦੌਰਾਨ ਪਰਿਵਾਰ ਨੇ ਇਮਰਾਨ ਖ਼ਾਨ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਦੱਸਿਆ, ਜਿਸ ’ਚ ਉਨ੍ਹਾਂ ਨੂੰ ਇਲਾਜ ਲਈ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਤਬਦੀਲ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਮਰਾਨ ਖ਼ਾਨ ਅਤੇ ਅਡਿਆਲਾ ਜੇਲ੍ਹ ’ਚ ਬੰਦ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਵਿਚਕਾਰ ਮੁਲਾਕਾਤ ਲਗਭਗ 30 ਤੋਂ 35 ਮਿੰਟ ਚੱਲੀ। ਮੁਲਾਕਾਤ ਤੋਂ ਬਾਅਦ ਨੂਰੀਨ ਨੇ ਇਮਰਾਨ ਖ਼ਾਨ ਨੂੰ ਮਿਲਣ ਦੀ ਪੁਸ਼ਟੀ ਕੀਤੀ ਪਰ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਮੁਲਾਕਾਤ ਤੋਂ ਪਹਿਲਾਂ ਜਦੋਂ ਨੂਰੀਨ ਨਿਆਜ਼ੀ ਆਪਣੀਆਂ ਭੈਣਾਂ ਅਲੀਮਾ ਖਾਨ ਅਤੇ ਉਜ਼ਮਾ ਖ਼ਾਨ ਦੇ ਨਾਲ ਅਡਿਆਲਾ ਜੇਲ੍ਹ ਜਾਂਦੇ ਸਮੇਂ ਡਹਿਗਲ ਚੌਕੀ ਪਹੁੰਚੀ ਤਾਂ ਪੁਲਿਸ ਨੇ ਤਿੰਨਾਂ ਨੂੰ ਜੇਲ੍ਹ ’ਚ ਜਾਣ ਤੋਂ ਰੋਕ ਦਿੱਤਾ। ਬਾਅਦ ’ਚ ਸਿਰਫ਼ ਨੂਰੀਨ ਨੂੰ ਇਮਰਾਨ ਖ਼ਾਨ ਨੂੰ ਮਿਲਣ ਲਈ ਜੇਲ੍ਹ ’ਚ ਦਾਖਲ ਹੋਣ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਦੋ ਨੌਜਵਾਨਾਂ ਨੂੰ ਭਾਰਤੀ ਝੰਡੇ ਦੀ ਤਸਵੀਰ ਸਾਂਝੀ ਕਰਨ ਤੇ ਜੈ ਹਿੰਦ ਲਿਖਣ ’ਤੇ ਜੇਲ੍ਹ ਅਗਲੀ ਖ਼ਬਰ ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
Ad Position 24