ਆਲ ਇੰਡੀਆ ਟੂਰਿਸਟ ਪਰਮਿਟ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਹੋਣਗੇ-ਚੀਮਾ
ਚੰਡੀਗੜ੍ਹ, 20 ਅਗਸਤ(ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇਕ ਵੱਡਾ ਕਦਮ ਚੁੱਕਦਿਆਂ ਖਜ਼ਾਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੁਣ ‘ਆਲ ਇੰਡੀਆ ਟੂਰਿਸਟ ਪਰਮਿਟ’ (ਏ. ਆਈ.
ਪ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ। ਅਜੀਤ ਤਸਵੀਰ
21-08-2026
ਚੰਡੀਗੜ੍ਹ, 20 ਅਗਸਤ(ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇਕ ਵੱਡਾ ਕਦਮ ਚੁੱਕਦਿਆਂ ਖਜ਼ਾਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੁਣ ‘ਆਲ ਇੰਡੀਆ ਟੂਰਿਸਟ ਪਰਮਿਟ’ (ਏ. ਆਈ. ਟੀ. ਪੀ.) ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ਪੋਰਟਲ (ਪਰਿਵਹਨ) ਰਾਹੀਂ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਦੌ ਰਾਨ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਸਟੇਟ ਟਰਾਂਸਪੋਰਟ ਅਥਾਰਟੀ ਦੇ ਦਫ਼ਤਰ ਤੋਂ ਖ਼ੁਦ ਜਾ ਕੇ ਪ੍ਰਿੰਟ ਕੀਤੇ ਪਰਮਿਟ ਲੈਣੇ ਪੈਂਦੇ ਸਨ। ਇਸ ਡਿਜੀਟਲ ਸਹੂਲਤ ਦੀ ਸ਼ੁਰੂਆਤ ਨਾਲ ਬਿਨੈਕਾਰ ਹੁਣ ਆਪਣੇ ਘਰ ਜਾਂ ਦਫ਼ਤਰ ਬੈਠੇ ਹੀ ਆਸਾਨੀ ਨਾਲ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿਚ ਨਿੱਜੀ ਤੌਰ ‘ਤੇ ਜਾਣ ਦੀ ਲੋੜ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਲ ਇੰਡੀਆ ਟੂਰਿਸਟ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਨਲਾਈਨ ਕਰਕੇ ਅਸੀਂ ਦਫ਼ਤਰੀ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕੀਤਾ ਹੈ ਅਤੇ ਸਰਕਾਰ ਤੇ ਨਾਗਰਿਕਾਂ ਵਿਚਕਾਰ ਦੂਰੀ ਨੂੰ ਮਿਟਾਇਆ ਹੈ। ਬਿਨੈਕਾਰਾਂ ਨੂੰ ਹੁਣ ਮੁਹਾਲੀ ਦਫ਼ਤਰ ਦੇ ਚੱਕਰ ਕੱਟਣ ਜਾਂ ਲੰਬੀਆਂ ਕਤਾਰਾਂ ਵਿਚ ਖੜ੍ਹੇ ਹੋਣ ਦੀ ਲੋੜ ਨਹੀਂ ਪਵੇਗੀ।ਚੀਮਾ ਨੇ ਕਿਹਾ ਕਿ ਵਾਹਨ ਮਾਲਕ ਅਤੇ ਕਮਰਸ਼ੀਅਲ ਆਪਰੇਟਰ ਨੈਸ਼ਨਲ ਟਰਾਂਸਪੋਰਟ ਪੋਰਟਲ ਰਾਹੀਂ ਸਿੱਧੇ ਤੌਰ ‘ਤੇ ਆਪਣੇ ਮਨਜ਼ੂਰਸ਼ੁਦਾ ਏ.ਆਈ.ਟੀ.ਪੀ. ਦਸਤਾਵੇਜ਼ਾਂ ਨੂੰ ਦੇਖ ਸਕਦੇ ਹਨ, ਅਪਲਾਈ ਕਰ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ, ਜਿਸ ਨਾਲ 24 ਘੰਟੇ ਸੁਵਿਧਾ ਅਤੇ ਨਿਰਵਿਘਨ ਕਾਰੋਬਾਰੀ ਗਤੀਵਿਧੀਆਂ ਯਕੀਨੀ ਬਣਨਗੀਆਂ।