21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਹਾਈ ਕੋਰਟ ਵਲੋਂ ਡੀ.ਏ. ਦੇ ਬਕਾਏ ਜਾਰੀ ਨਾ ਕਰਨ ’ਤੇ ਪੰਜਾਬ ਦੇ ਮੁੱਖ ਸਕੱਤਰ ਸਮੇਤ ਚਾਰ ਅਧਿਕਾਰੀਆਂ ਨੂੰ ਮਾਣਹਾਨੀ ਨੋਟਿਸ

ਚੰਡੀਗੜ੍ਹ, 21 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 3 ਅਗਸਤ ਦੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.

Ad Position 21
No active advertisement
ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਪ੍ਰੋ.ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 3 ਅਗਸਤ ਦੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਜਾਰੀ ਨਾ ਕਰਨ ਦੇ ਦੋਸ਼ ਹੇਠ ਦਾਇਰ ਇਕ ਮਾਣਹਾਨੀ ਪਟੀਸ਼ਨ ’ਤੇ ਮੁੱਖ ਸਕੱਤਰ, ਵਿੱਤ ਸਕੱਤਰ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਨੂੰ ਮਾਣਹਾਨੀ ਨੋਟਿਸ ਜਾਰੀ ਕੀਤੇ ਹਨ। ਪਟੀਸ਼ਨਕਰਤਾਵਾਂ ਨੇ ਦੋਸ਼ ਲਗਾਇਆ ਹੈ ਕਿ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ 3 ਅਗਸਤ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਸੰਬੰਧਿਤ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦਾ ਬਕਾਇਆ 15 ਦਿਨਾਂ ਦੇ ਅੰਦਰ ਜਾਰੀ ਕੀਤਾ ਜਾਵੇ ਪਰ ਨਿਰਧਾਰਤ ਮਿਆਦ ਖਤਮ ਹੋਣ ਦੇ ਬਾਵਜੂਦ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਗਿਆ।ਮਾਣਹਾਨੀ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਾਈ ਕੋਰਟ ਦੇ ਹੁਕਮਾਂ ਵਿਚ 15 ਦਿਨਾਂ ਦੇ ਅੰਦਰ ਬਕਾਇਆ ਡੀ.ਏ. ਦਾ ਭੁਗਤਾਨ ਕਰਨ ਦੀ ਲੋੜ ਸੀ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਸੰਬੰਧ ਵਿਚ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਹੈ। ਪਟੀਸ਼ਨਕਰਤਾਵਾਂ ਦਾ ਤਰਕ ਹੈ ਕਿ ਇਹ ਸਥਿਤੀ ਹਾਈ ਕੋਰਟ ਦੇ ਹੁਕਮਾਂ ਦੀ ਸਪੱਸ਼ਟ ਉਲੰਘਣਾ ਹੈ।ਆਪਣੀ ਪਟੀਸ਼ਨ ਵਿਚ ਪਟੀਸ਼ਨਕਰਤਾਵਾਂ ਨੇ ਵਿੱਤ ਵਿਭਾਗ ਦੇ ਅੰਡਰ ਸੈਕਟਰੀ ਵਲੋਂ ਕੱਲ੍ਹ ਜਾਰੀ ਕੀਤੇ ਗਏ ਇਕ ਪੱਤਰ ਦਾ ਵੀ ਹਵਾਲਾ ਦਿੱਤਾ, ਜਿਸ ਵਿਚ ਸਾਰੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਹਾਈ ਕੋਰਟ ਦੇ ਫੈਸਲੇ ਅਨੁਸਾਰ ਵਿੱਤ ਵਿਭਾਗ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਫੰਡ ਜਾਰੀ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।ਪਟੀਸ਼ਨਕਰਤਾਵਾਂ ਦਾ ਦੋਸ਼ ਹੈ ਕਿ ਇਹ ਪੱਤਰ ਹਾਈ ਕੋਰਟ ਦੇ 3 ਅਗਸਤ ਦੇ ਹੁਕਮ ਦੀ ਭਾਵਨਾ ਦੇ ਉਲਟ ਹੈ।ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਕੋਲ ਮਹਿੰਗਾਈ ਭੱਤੇ ਦੀ ਅਦਾਇਗੀ ਸੰਬੰਧੀ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਰਿਪੋਰਟ 31 ਅਗਸਤ ਤੱਕ ਜਮ੍ਹਾਂ ਕਰਾਉਣ ਲਈ ਹੈ। ਹਾਈ ਕੋਰਟ ਨੇ ਸਰਕਾਰ ਦੀ ਦਲੀਲ ਸਵੀਕਾਰ ਕਰ ਲਈ ਅਤੇ ਅਗਲੀ ਸੁਣਵਾਈ 27 ਸਤੰਬਰ ਨੂੰ ਤੈਅ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦਾ ਆਗਾਜ਼ ਡਾ. ਅਮਰ ਸਿੰਘ ਦੀ ਪ੍ਰਧਾਨਗੀ ’ਚ ਮੈਨੀਫੈਸਟੋ ਕ... ਅਗਲੀ ਖ਼ਬਰ ‘ ਆਪ’ ਵਲੋਂ ਬੁਲਾਰਿਆਂ ਤੇ ਟੀ.ਵੀ. ‘ਪੈਨਲਿਸਟਾਂ’ ਦੀ ਸੂਚੀ ਜਾਰੀ
Ad Position 24