21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦਾ ਆਗਾਜ਼ ਡਾ. ਅਮਰ ਸਿੰਘ ਦੀ ਪ੍ਰਧਾਨਗੀ ’ਚ ਮੈਨੀਫੈਸਟੋ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਪਿਛਲੇ ਸਮੇਂ ਦੌਰਾਨ ਹਾਈਕਮਾਨ ਵਲੋਂ ਗਠਿਤ ਕੀਤੀ ਮੈਨੀਫੈਸਟੋ ਕਮੇਟੀ ਵਲੋਂ ਅੱਜ ਪਹਿਲੀ ਮੀਟਿੰਗ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਲਈ ਤਿਆਰੀਆਂ ਦਾ ਆਗਾਜ਼ ਕਰ ਦਿੱਤਾ ਗਿਆ। ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਪਿਛਲੇ ਸਮੇਂ ਦੌਰਾਨ ਹਾਈਕਮਾਨ ਵਲੋਂ ਗਠਿਤ ਕੀਤੀ ਮੈਨੀਫੈਸਟੋ ਕਮੇਟੀ ਵਲੋਂ ਅੱਜ ਪਹਿਲੀ ਮੀਟਿੰਗ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਲਈ ਤਿਆਰੀਆਂ ਦਾ ਆਗਾਜ਼ ਕਰ ਦਿੱਤਾ ਗਿਆ। ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਸੂਬੇ ਭਰ ਦੇ ਸਾਰੇ ਵਰਗਾਂ ਤੋਂ ਸੁਝਾਅ ਅਤੇ ਮੰਗਾਂ ਲੈ ਕੇ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ‘ਲੋਕਾਂ ਦਾ ਮੈਨੀਫੈਸਟੋ’ ਬਣਾਉਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿਚ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਵਿਧਾਇਕ ਪ੍ਰਗਟ ਸਿੰਘ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹਰਦਿਆਲ ਸਿੰਘ ਕੰਬੋਜ ਸ਼ਾਮਿਲ ਰਹੇ।ਮੀਟਿੰਗ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਨੇ ਦੱਸਿਆ ਕਿ ਕਮੇਟੀ ਨੇ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ’ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਚੋਣ ਮਨੋਰਥ ਪੱਤਰ ਸਿਰਫ਼ ਪਾਰਟੀ ਸੰਗਠਨ ਦੇ ਅੰਦਰ ਤਿਆਰ ਕੀਤੇ ਜਾਣ ਦੀ ਬਜਾਏ ਪੰਜਾਬੀਆਂ ਦੀਆਂ ਇੱਛਾਵਾਂ, ਚਿੰਤਾਵਾਂ ਅਤੇ ਤਰਜੀਹਾਂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਕਮੇਟੀ ਆਉਣ ਵਾਲੇ ਦਿਨਾਂ ਵਿਚ ਪੰਜਾਬ ਭਰ ਵਿਚ ਯਾਤਰਾ ਕਰੇਗੀ ਅਤੇ ਅੰਤਿਮ ਦਸਤਾਵੇਜ਼ ਤਿਆਰ ਕਰਨ ਤੋਂ ਪਹਿਲਾਂ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਮੇਟੀ ਉਦਯੋਗ, ਵਪਾਰ, ਕਰਮਚਾਰੀ ਯੂਨੀਅਨਾਂ, ਐਸੋਸੀਏਸ਼ਨਾਂ, ਆਰਥਿਕ ਅਤੇ ਸਮਾਜਿਕ ਸੰਗਠਨਾਂ, ਸਿਵਲ ਸੁਸਾਇਟੀ ਗਰੁੱਪਾਂ, ਬੁੱਧੀਜੀਵੀਆਂ, ਸਮਾਜਿਕ ਵਰਕਰਾਂ ਅਤੇ ਆਮ ਨਾਗਰਿਕਾਂ ਤੋਂ ਸੁਝਾਅ ਮੰਗੇਗੀ। ਡਾ. ਅਮਰ ਸਿੰਘ ਨੇ ਕਿਹਾ ਕਿ ਇਨ੍ਹਾਂ ਸਲਾਹ-ਮਸ਼ਵਰਿਆਂ ਤੋਂ ਸਾਹਮਣੇ ਆਉਣ ਵਾਲੇ ਵਿਚਾਰਾਂ ਅਤੇ ਮੰਗਾਂ ਦੀ ਜਾਂਚ ਤੋਂ ਬਾਅਦ ਚੋਣ ਮਨੋਰਥ ਪੱਤਰ ਨੂੰ ਅੰਤਿਮ ਛੋਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਚੋਣ ਮਨੋਰਥ ਪੱਤਰ ਵਿਚ ਪੰਜਾਬ ਦੇ ਮੁੱਖ ਮੁੱਦਿਆਂ ਜਿਵੇਂ ਕਿ ਨਸ਼ੇ, ਬੇਰੁਜ਼ਗਾਰੀ, ਮੁਲਾਜ਼ਮਾਂ ਦੀਆਂ ਮੰਗਾਂ, ਨੌਜਵਾਨਾਂ ਦੇ ਮਸਲੇ, ਵਪਾਰ ਤੇ ਉਦਯੋਗਾਂ ਨਾਲ ਸੰਬੰਧਿਤ ਪ੍ਰੇਸ਼ਾਨੀਆਂ, ਕਿਸਾਨੀ ਸਮੇਤ ਪੰਜਾਬ ਦੇ ਹਰ ਛੋਟੇ-ਵੱਡੇ ਕੰਮ-ਕਾਜ ਨਾਲ ਜੁੜੇ ਮਸਲਿਆਂ ਨੂੰ ਧਿਆਨ ਵਿਚ ਰੱਖ ਕੇ ਚੋਣ ਮਨੋਰਥ ਪੱਤਰ ਬਣਾਇਆ ਜਾਵੇਗਾ।ਇਸ ਤੋਂ ਇਲਾਵਾ ਕਮੇਟੀ ਨੇ ਪੰਜਾਬ ਨੂੰ ਦਰਪੇਸ਼ ਡੂੰਘੀਆਂ ਜੜ੍ਹਾਂ ਵਾਲੀਆਂ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਹੱਲ ਕੱਢਣ ਲਈ ਵੱਡੇ ਪੱਧਰ ’ਤੇ ਸਲਾਹ-ਮਸ਼ਵਰੇ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਆਮ ਸਿਆਸੀ ਵਾਅਦਿਆਂ ਤੋਂ ਅੱਗੇ ਵਧਣਾ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਤੇ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਦੇ ਹੱਲ ਉੱਪਰ ਧਿਆਨ ਕੇਂਦਰਿਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਮੈਨੀਫੈਸਟੋ ਕਮੇਟੀ ਜਲਦੀ ਹੀ ਆਪਣਾ ਸੂਬਾ ਪੱਧਰੀ ਸਲਾਹ-ਮਸ਼ਵਰਾ ਪ੍ਰੋਗਰਾਮ ਸ਼ੁਰੂ ਕਰੇਗੀ, ਜਿਸ ਵਿਚ ਮੈਂਬਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰਕੇ ਹਿੱਸੇਦਾਰਾਂ ਅਤੇ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨਗੇ। ਡਾ. ਅਮਰ ਸਿੰਘ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣਾ ਕੰਮ ਕਾਜ ਸ਼ੁਰੂ ਕਰ ਦੇਵੇਗੀ। ਇਸ ਤੋਂ ਬਾਅਦ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਜਾ ਕੇ ਹਰ ਵਰਗ ਨਾਲ ਮੁਲਾਕਾਤ ਦਾ ਦੌਰ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਅਭਿਆਸ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗਾ ਕਿ ਚੋਣ ਮਨੋਰਥ ਪੱਤਰ ਪੰਜਾਬ ਦੇ ਹਰ ਵਰਗ, ਖੇਤਰ ਦੀਆਂ ਇੱਛਾਵਾਂ ਅਤੇ ਪ੍ਰੇਸ਼ਾਨੀਆਂ ਨੂੰ ਦਰਸਾਉਂਦਾ ਹੋਵੇ ਅਤੇ ਇਸ ਲਈ ਇਸ ਨੂੰ ਲੋਕਾਂ ਦੀ ਭਾਗੀਦਾਰੀ ਰਾਹੀਂ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਸਾਰੀਆਂ ਪਾਰਟੀਆਂ ਦ ੇ ਸ਼ਾਸਨ ਤੋਂ ਦੁਖੀ ਹੋ ਕੇ ਕਾਂਗਰਸ ਵੱਲ ਦੇਖ ਰਹੇ ਹਨ ਅਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਪੰਜਾਬ ਦੇ ਹਰ ਵਰਗ ਦੀਆਂ ਪ੍ਰੇਸ਼ਾਨੀਆਂ, ਇੱਛਾਵਾਂ ਤੇ ਚਿੰਤਾਵਾਂ ਬਾਰੇ ਸਹੀ ਜਾਣਕਾਰੀ ਲੈ ਕੇ ਉਨ੍ਹਾਂ ਦਾ ਆਪਣਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਵਲੋਂ ਸੰਗਠਨ ਇੰਚਾਰਜ ਤੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹਾਈ ਕੋਰਟ ਵਲੋਂ ਡੀ.ਏ. ਦੇ ਬਕਾਏ ਜਾਰੀ ਨਾ ਕਰਨ ’ਤੇ ਪੰਜਾਬ ਦੇ ਮੁੱਖ ਸਕੱਤਰ ਸਮੇਤ ਚਾਰ ਅਧਿਕਾਰੀਆਂ ਨੂੰ ਮਾਣਹਾਨੀ ਨੋਟਿਸ
Ad Position 24