ਮੀਰੀ ਪੀਰੀ ਖ਼ਾਲਸਾ ਮਾਰਚ ਕੱਲ੍ਹ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗਾ ਰਵਾਨਾ-ਜਥੇਦਾਰ ਟੇਕ ਸਿੰਘ
ਸੰਗਤਾਂ ਨੂੰ ਖ਼ਾਲਸਾ ਮਾਰਚ ਚ ਸ਼ਮੂਲੀਅਤ ਦਾ ਦਿੱਤਾ ਸੱਦਾ
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ‘ਮੀਰੀ ਪੀਰੀ ਖ਼ਾਲਸਾ ਮਾਰਚ’ 23 ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋਵੇਗਾ। ਉਕਤ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸਮੂਹ ਸੰਗਤ ਨੂੰ ਇਸ ਪਾਵਨ ਮਾਰਚ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ।
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ‘ਮੀਰੀ ਪੀਰੀ ਖ਼ਾਲਸਾ ਮਾਰਚ’ 23 ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋਵੇਗਾ। ਉਕਤ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸਮੂਹ ਸੰਗਤ ਨੂੰ ਇਸ ਪਾਵਨ ਮਾਰਚ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਬਾਬਾ ਟੇਕ ਸਿੰਘ ਧਨੌਲਾ ਨੇ ਦੱਸਿਆ ਕਿ ਇਸ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਣਾਉਣਾ, ਕੌਮੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਪੰਥਕ ਚੇਤਨਾ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਸਿੱਖ ਇਤਿਹਾਸ, ਉੱਚੇ-ਸੁੱਚੇ ਅਖਲਾਕ ਅਤੇ ਅਮੀਰ ਗੁਰਮਤਿ ਵਿਰਸੇ ਨਾਲ ਜੋੜਨਾ ਹੈ, ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਅਤੇ ਕੁਰਾਹੇ ਪੈਣ ਤੋਂ ਬਚਾ ਕੇ ਬਾਣੀ-ਬਾਣੇ ਦੀ ਧਾਰਨੀ ਬਣਾਇਆ ਜਾ ਸਕੇ। ਜਥੇਦਾਰ ਸਾਹਿਬ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ, ਪੰਥਕ ਸ਼ਖ਼ਸੀਅਤਾਂ, ਸਭਾ-ਸੁਸਾਇਟੀਆਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਮਾਰਚ ਦੀ ਆਰੰਭਤਾ ਸਮੇਂ ਹਾਜ਼ਰੀਆਂ ਭਰਨ।