21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

8 ਮਹੀਨਿਆਂ ’ਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ-ਕਟਾਰੂਚੱਕ

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)- ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਪੰਜਾਬ ਸਰਕਾਰ ਵਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)- ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਪੰਜਾਬ ਸਰਕਾਰ ਵਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਛੱਤਬੀੜ ਚਿੜੀਆਘਰ ਵਿਖੇ ਸਿਰਫ ਜਨਵਰੀ ਵਿਚ ਹੀ 48,719 ਸੈਲਾਨੀ ਆਏ, ਜਦੋਂਕਿ ਫਰਵਰੀ ਵਿਚ 54216, ਮਾਰਚ ਵਿਚ 66377, ਅਪ੍ਰੈਲ ਵਿਚ 40168, ਮਈ ਵਿਚ 33134, ਜੂਨ ਵਿਚ 71928, ਜੁਲਾਈ ਵਿਚ 35980 ਅਤੇ ਅਗਸਤ ਵਿਚ 20489 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਤੇ ਬਿਹਤਰੀਨ ਢੰਗ ਨਾਲ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਕੂਲਾਂ ਵਿਚ ਸਾਲ ਭਰ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ-ਬੈਂਸ ਅਗਲੀ ਖ਼ਬਰ ਰਾਵਲਪਿੰਡੀ ਦੇ ਨੂਰ ਖ਼ਾਨ ਏਅਰਬੇਸ ’ਤੇ ਵੇਖਿਆ ਗਿਆ ਤੁਰਕੀ ਹਵਾਈ ਸੈਨਾ ਦਾ ਟਰਾਂਸਪੋਰਟ ਜਹਾਜ਼
Ad Position 24